Thursday, April 25, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੇ 7 ਪਾਰਟੀਆਂ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਨੂੰ ਖ਼ੇਤੀ ਕਾਨੂੂੰਨ ਰੱਦ ਕਰਨ ਬਾਰੇ ਚਰਚਾ ਲਈ ਕੇਂਦਰ ਨੂੰ ਹਦਾਇਤ ਦੇਣ ਦੀ ਅਪੀਲ ਕੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੁਲਾਈ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪਹਿਲਕਦਮੀ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦਰ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਦਖਲ ਦੇ ਕੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀਮ ੰਗ ’ਤੇ ਚਰਚਾ ਕਰਨ ਵਾਸਤੇ ਰਾਜ਼ੀ ਕਰਨ।

ਅਕਾਲੀ ਦਲ ਨੇ ਛੇ ਹੋਰ ਪਾਰਟੀਆਂ ਨਾਲ ਰਲ ਕੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹਨਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਉਹਨਾਂ ਨੁੰ ਐਨ ਡੀ ਏ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ’ਤੇ ਚਰਚ ਜਬਰੀ ਰੋਕ ਲਾਉਣ ਦੇ ਅੜਬ ਰਵੱਈਆ ਬਾਰੇ ਜਾਣਕਾਰੀ ਦੇ ਸਕਣ।

ਇਸ ਪੱਤਰ ’ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਵੱਲੋਂ ਹਸਤਾਖ਼ਰ ਕੀਤੇ ਹਨ ਜਦਕਿ ਬਹੁਜਨ ਸਮਾਜ ਪਾਰਟੀ, ਨੈਸ਼ਨਲਲਿਸਟ ਕਾਂਗਰਸ ਪਾਰਟੀ ਯਾਨੀ ਐਨ ਸੀ ਪੀ, ਸੀ ਪੀ ਆਈ ਐਮ, ਸੀ ਪੀ ਆਈ, ਆਰ ਐਲ ਪੀ ਅਤੇ ਜੰਮੂ ਕਸ਼ਮੀਰ ਨੈਸ਼ਨਲ ਕਾਂਗਰਸ ਦੇ ਪ੍ਰਤੀਨਿਧਾਂ ਦੇ ਹਸਤਾਖ਼ਰ ਹਨ। ਇਸ ਵਿਚ ਮੰਗ ਕੀਤੀ ਕਿ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਦੀ ਲੋੜ ’ਤੇ ਵੀ ਚਰਚਾ ਕਰਵਾਈ ਜਾਵੇ।

ਵੇਰਵੇ ਸਾਂਝੇ ਕਰਦਿਆਂ ਸਾਬਕਾ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਹੈ ਕਿ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ’ਤੇ ਚਰਚਾ ਲਈ ਵਾਰ ਵਾਰ ਕੰਮ ਰੋਕੂ ਮਤੇ ਪੇਸ਼ ਕੀਤੇ ਹਨ ਪਰ ਸਰਕਾਰ ਨੇ ਇਸ ਸਭ ਤੋਂ ਸੰਵੇਦਨਸ਼ੀਲ ਮੁੱਦੇ ’ਤੇ ਚਰਚਾ ਕਰਵਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।

ਪੱਤਰ ਵਿਚ ਦੱਸਿਆ ਗਿਆ ਕਿ ਦਿੱਲੀ ਦੇ ਬਾਰਡਰਾਂ ’ਤੇ ਪਹਿਲਾਂ ਹੀ ਚਲ ਰਹੇ ਕਿਸਾਨ ਅੰਦੋਲਨ ਦੌਰਾਨ 550 ਤੋਂ ਜ਼ਿਆਦਾ ਕਿਸਾਨਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਤਿੰਨ ਖੇਤੀ ਕਾਨੂੰਨਾਂ ਕਾਰਨ ਕਰੋੜਾਂ ਲੋਕਾਂ ਦੀ ਜ਼ਿੰਦਗੀ ਦਾਅ ’ਤੇ ਲੱਗ ਗਈ ਹੈ ਕਿਉਂਕਿ ਇਹਨਾਂ ਕਾਨੁੰਨਾਂ ਦਾ ਮਕਸਦ ਖੇਤੀਬਾੜੀ ਖੇਤਰ ਕਾਰਪੋਰੇਟ ਸੈਕਟਰ ਦੇ ਹਵਾਲੇ ਕਰਨਾ ਹੈ ਪਰ ਐਨ ਡੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

ਪੱਤਰ ਵਿਚ ਕਿਹਾ ਗਿਆ ਅਸੀਂ ਆਪ ਨੁੰ ਬੇਨਤੀ ਕਰਦੇ ਹਾਂ ਕਿ ਤੁਸੀਂ ਕੇਂਦਰ ਸਰਕਾਰਨੂੰ ਹਦਾਇਤ ਕਰੋ ਕਿ ਉਹ ਤਿੰਨ ਖੇਤੀ ਕਾਨੁੰਨ ਖਾਰਜ ਕਰੇ ਅਤੇ ਇਸ ਮਗਰੋਂ ਹੀ ਕਿਸਾਨਾਂ ਦੀ ਆਰਥਿਕ ਹਾਲਾਤ ਸੁਧਾਰਨ ਲਈ ਲੋੜੀਂਦੇ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਕਿਸਾਨਾਂ ਨਾਲ ਚਰਚਾ ਕਰੇ।

ਪੱਤਰ ਵਿਚ ਇਸੇ ਤਰੀਕੇ ਸਿਆਸਤਦਾਨਾਂ ਦੇ ਨਾਲ ਨਾਲ ਪੱਤਰਕਾਰਾਂ ਤੇ ਕਾਰਕੁੰਨਾਂ ਦੇ ਟੈਲੀਫੋਨ ਨੰਬਰ ਟੈਪ ਕਰਨ ਵਾਸਤੇ ਪੈਗਾਸਸ ਸਾਫਟਵੇਅਰ ਦੀ ਵਰਤੋਂ ਦੀ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਤੇ ਦੱਸਿਆ ਗਿਆ ਕਿ ਐਨ ਡੀ ਏ ਸਰਕਾਰ ਦੇ ਵਿਰੋਧੀਆਂ ਦੀ ਜਾਸੂਸੀ ਦੀਆਂ ਖਬਰਾਂ ਨਾਲ ਸਿਵਲ ਸਮਾਜ ਹੱਕਾ ਬੱਕਾ ਰਹਿ ਗਿਆ ਹੈ।

ਪੱਤਰ ਵਿਚ ਕਿਹਾ ਗਿਆ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਇਜ਼ਰਾਈਲ ਦੀ ਕੰਪਨੀ ਐਨ ਐਸ ਓ ਅਜਿਹੇ ਸਾਫਟਵੇਅਰ ਸਿਰਫ ਸਰਕਾਰਾਂ ਨੁੰ ਵੇਚਦੀ ਹੈ ਤੇ ਕੰਪਨੀ ਨੇ ਇਹ ਗੱਲ ਆਪ ਮੰਨੀ ਹੈ। ਉਹਨਾਂ ਕਿਹਾ ਕਿ ਇਹਨਾਂ ਖੁਲ੍ਹਾਸਿਆਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਦੱਸਣ ਤੋਂ ਇਨਕਾਰੀ ਹੈ ਕਿ ਇਸਨੇ ਆਪਣੇ ਨਾਗਰਿਕਾਂ ਖਿਲਾਫ ਇਸ ਸਾਫਟਵੇਅਰ ਦੀ ਵਰਤੋਂ ਕਿਉਂ ਕੀਤੀ ਤੇ ਇਹ ਇਸ ਵਾਸਤੇ ਕੀਤੀਆਂ ਅਦਾਇਗੀਆਂ ਦੀ ਜਾਣਕਾਰੀ ਦੇਣ ਤੋਂ ਵੀ ਕਿਉਂ ਇਨਕਾਰੀ ਹੈ। ਰਾਸ਼ਟਰਪਤੀ ਨੁੰ ਦੱਸਿਆ ਗਿਆ ਕਿ ਐਨ ਡੀ ਏ ਸਰਾਰ ਇਸ ਸਾਰੇ ਮਾਮਲੇ ਦੀ ਜਾਂਚ ਤੋਂ ਵੀ ਭੱਜ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...