Saturday, April 20, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਚੱਕਾ ਜਾਮ ਤੇ ਵੱਡੀ ਰੈਲੀ ਦਾ ਐਲਾਨ: ਸੁਖਬੀਰ ਪੰਜਾਬ ਘੁੰਮ ਕੇ ਦੱਸਣਗੇ ਖ਼ੇਤੀ ਬਿੱਲਾਂ ਦੀਆਂ ਖ਼ਾਮੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2020:

ਨਹੁੰ ਮਾਸ ਦੇ ਭਾਗੀਦਾਰ ਆਹਮੋ ਸਾਹਮਣੇ ਡਟ ਗਏ ਹਨ। ਖ਼ੇਤੀ ਬਿੱਲਾਂ ਤੇ ਭਾਜਪਾ ਅਤੇ ਅਕਾਲੀ ਦਲ ਦਾ ਨਿਖ਼ੇੜਾ ਤੈਅ ਜਿਹਾ ਜਾਪਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਰੋਧ ਦੇ ਬਾਵਜੂਦ ਅੜ ਕੇ ਪਾਸ ਕਰਵਾਏ ਖ਼ੇਤੀ ਬਿੱਲਾਂ ਦੇ ਵਿਰੋਧ ਦੀ ਸਿਆਸੀ ਲੜਾਈ ਵਿੱਚ ਪੱਛੜ ਗਿਆ ਅਕਾਲੀ ਦਲ ਹੁਣ ਛੜੱਪੇ ਮਾਰ ਕੇ ਅਗਾਂਹ ਲੰਘਣ ਦੀ ਦੌੜ ਵਿੱਚ ਹੈ।

ਕਿਸਾਨੀ ਵਿੱਚ ਆਪਣੀ ਭੱਲ ਨੂੰ ਮੁੜ ਕਾਇਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹੁਣ ਭਾਜਪਾ ਦੇ ਸਾਹਮਣੇ ‘ਵਿਰੋਧੀ ਧਿਰ’ ਦੀ ਭੂਮਿਕਾ ਨਿਭਾਉਣ ਲਈ ਤਿਆਰ ਹੈ।

ਅਕਾਲੀ ਦਲ ਦੇ ਸੰਘਰਸ਼ ਦਾ ਮੁੱਢ ਬੰਨ੍ਹਣ ਲਈ ਅੱਜ ਪਾਰਟੀ ਨੇ ਹੁਣ ਕਈ ਅਹਿਮ ਪ੍ਰੋਗਰਾਮ ਉਲੀਕੇ ਹਨ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ: ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿਹਾੜੇ ਤਿੰਨ ਘੰਟੇ ਲਈ ਪੰਜਾਬ ਭਰ ਵਿੱਚ ਚੱਕਾ ਜਾਮ ਕਰੇਗਾ। ਡਾ:ਚੀਮਾ ਅਨੁਸਾਰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਚੱਕਾ ਜਾਮ ਕੀਤਾ ਜਾਵੇਗਾ।

ਇਸ ਤੋਂ ਇਲਾਵਾ 26 ਸਤੰਬਰ ਤੋਂ 29 ਸਤੰਬਰ ਤਕ ਪਾਰਟੀ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਰਾਜ ਦੇ ਸਾਰੇ ਜ਼ਿਲਿ੍ਹਆਂ ਦਾ ਦੌਰਾ ਕਰਕੇ ਲੋਕਾਂ ਨੂੰ ਉਨ੍ਹਾਂ ਖ਼ੇਤੀ ਬਿੱਲਾਂ ਦੀਆਂ ਖ਼ਾਮੀਆਂ ਬਾਰੇ ਦੱਸਣਗੇ ਜਿਨ੍ਹਾਂ ਦੀ ਅਕਾਲੀ ਦਲ ਪਹਿਲਾਂ ਤਿੰਨ ਮਹੀਨੇ ਵਕਾਲਤ ਕਰਦਾ ਰਿਹਾ ਹੈ।

ਪਹਿਲੀ ਅਕਤੂਬਰ ਲਈ ਇਕ ਹੋਰ ਵੱਡਾ ਪ੍ਰੋਗਰਾਮ ਉਲੀਕਿਆ ਗਿਆ ਹੈ। ਅਕਾਲੀ ਦਲ ਦੇ ਆਗੂ, ਵਰਕਰ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਪੰਜਾਬ ਅੰਦਰਲੇ ਤਿੰਨਾਂ ਤਖ਼ਤ ਸਾਹਿਬਾਨਾਂ ’ਤੇ ਇਕੱਤਰ ਹੋ ਕੇ ਅਰਦਾਸ ਕਰਨਉਪਰੰਤ ਮੋਹਾਲੀ ਵੱਲ ਕੂਚ ਕਰਨਗੇ ਜਿੱਥੇ ਦੁਸਹਿਰਾ ਗਰਾਊਂਡ ਵਿੱਚ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...