Wednesday, April 24, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਪਟਿਆਲਾ ਵਿਚ ਵਿਖਾਵਾਕਾਰੀ ਨਰਸਾਂ ਤੇ ਸਹਾਇਕ ਸਟਾਫ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਕਾਲ ਵਿਚ ਦਿੱਤੀਆਂ ਸੇਵਾਵਾਂ ਲਈ ਉਹਨਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਉਹਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੁਲਿਸ ਨੇ ਪਟਿਆਲਾ ਵਿਚ ਇਕੱਲੇ ਹੋਏ ਇਹਨਾਂ ਕੋਰੋਨਾ ਵਾਰੀਅਰਜ਼ ’ਤੇ ਲਾਠੀਚਾਰਜ ਕਰ ਕੇ ਇਹਨਾਂ ਨੁੰ ਫੱਟੜ ਕਰ ਦਿੱਤਾ । ਇਹ ਵਰਕਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਨ ਆਏ ਸਨ।

ਡਾ. ਚੀਮਾ ਨੇ ਕਿਹਾ ਕਿ ਪੁਲਿਸ ਨੇ ਮਹਿਲਾ ਨਰਸਾਂ ਤੇ ਸਹਾਇਕ ਸਟਾਫ ਨਾਲ ਬਹੁਤ ਬੇਰਹਿਮੀ ਤੇ ਧੱਕੇਸ਼ਾਹੀ ਕੀਤੀ ਕਿਉਂਕਿ ਉਹ ਕਾਂਗਰਸ ਸਰਕਾਰ ਵੱਲੋਂ ਉਹਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਮੰਗ ਕਰ ਰਹੇ ਸਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਨਰਸਾਂ ਤੇ ਸਹਾਇਕ ਸਟਾਫ ਵੱਲੋਂ ਮੰਤਰੀ ’ਤੇ ਭਰੋਸਾ ਕਰ ਕੇ ਸੰਜਮ ਵਿਖਾਉਣ ਅਤੇ ਮਹਾਮਾਰੀ ਵੇਲੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣ ਦੇ ਬਾਵਜੂਦ ਸਰਕਾਰ ਉਹਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਇਨਕਾਰੀ ਹੇ। ਉਹਨਾਂ ਕਿਹਾ ਕਿ 900 ਕੋਰੋਨਾ ਵਾਰੀਅਰਜ਼ ਦੇ ਨਾਲ ਨਾਲ ਸਰਕਾਰ ਨੂੰ ਦੋ ਸਾਲਾਂ ਦੀ ਥਾਂ ਇਕ ਸਾਲ ਦੇ ਪ੍ਰੋਬੇਸ਼ਨ ਸਮੇਂ ਤੋਂ ਬਾਅਦ ਹੀ ਸਾਰੀਆਂ ਨਰਸਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ।

ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪਟਿਆਲਾ, ਜਲਾਲਾਬਾਦ, ਅੰਮ੍ਰਿਤਸਰ ਤੇ ਫਰੀਦਕੋਟ ਦੀਆਂ ਨਰਸਾਂ ਤੇ ਸਹਾਇਕ ਸਟਾਫ ਜੋ ਪੁਲਿਸ ਦੇ ਲਾਠੀਚਾਰਜ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ, ਉਹਨਾਂ ਦਾ ਹਾਲ ਚਾਲ ਪੁੱਛਿਆ।

ਉਹਨਾਂ ਨੇ ਸਟਾਫ ਮੈਂਬਰਾਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੇ ਨਾਲ ਹੈ ਤੇ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਕੋਰੋਨਾ ਵਾਰੀਅਰਜ਼ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਸੰਘਰਸ਼ ਵਿਚ ਮਦਦ ਦਾ ਭਰੋਸਾ ਦੁਆਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...