Saturday, April 27, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਜ਼ੋਰਦਾਰ ਨਿਖੇਧੀ, ਪੰਥਕ ਸਲਾਹਕਾਰ ਬੋਰਡ ਵੱਲੋਂ ਬੰਗਾਲ ‘ਸ਼ਿਫ਼ਟ’ ਕੀਤੇ ਜਾਣ ਦੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ,‌25 ਜਨਵਰੀ, 2023-
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਚ ਵਾਧਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਮੁਜਰਿਮ ਨੂੰ ਸੂਬਾ ਪੱਧਰੀ ਸਮਾਗਮ ਵਾਸਤੇ ਸੱਦਾ ਦੇਣ ਨੂੰ ਨਿਆਂਇਕ ਪ੍ਰਕਿਰਿਆ ਲਈ ਚੁਣੌਤੀ ਕਰਾਰ ਦਿੱਤਾ।

ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ, ਜਿਸਦੀ ਬੀਤੀ ਸ਼ਾਮ ਮੀਟਿੰਗ ਹੋਈ, ਨੇ ਕਿਹਾ ਕਿ ਜਿਸ ਤਰੀਕੇ ਹਰਿਆਣਾ ਸਰਕਾਰ ਦੇ ਸਿਖਰਲੇ ਅਧਿਕਾਰੀ ਰਾਮ ਰਹੀਮ ਨੂੰ ਸਨਮਾਨਤ ਕਰ ਰਹੇ ਹਨ, ਉਸ ਨਾਲ ਸਭਿਅਕ ਸਮਾਜ ਵਿਚ ਗਲਤ ਸੰਦੇਸ਼ ਗਿਆ ਹੈ।ਉਹਨਾਂ ਕਿਹਾ ਕਿ ਇਹ ਰਾਜ ਸਰਕਾਰ ਨੂੰ ਸੋਭਦਾ ਨਹੀਂ ਕਿ ਮੁੱਖ ਮੰਤਰੀ ਦੇ ਓ ਐਸ ਡੀ ਅਤੇ ਭਾਜਪਾ ਦੇ ਐਮ ਪੀ ਇਕ ਜਬਰ ਜਨਾਹ ਦੇ ਦੋਸ਼ੀ ਤੇ ਕਾਤਲ ਨੂੰ ਸੂਬਾ ਪੱਧਰੀ ਸਮਾਗਮਾਂ ਵਾਸਤੇ ਸੱਦਾ ਦੇਣ ਲਈ ਜਾਣ। ਇਹ ਵੀ ਕਿਹਾ ਕਿ ਇਹ ਕਾਰਵਾਈ ਅਦਾਲਤ ਦੀ ਮਾਣਹਾਨੀ ਦੇ ਸਮਾਨ ਹੈ।

ਸਲਾਹਕਾਰ ਬੋਰਡ ਦੀ ਮੀਟਿੰਗ, ਜਿਸਦੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ, ਵਿਚ ਇਹ ਵੀ ਕਿਹਾ ਗਿਆ ਕਿ ਭਾਵੇਂ ਰਾਮ ਰਹੀਮ ਦੇ ਖਿਲਾਫ ਫੌਜਦਾਰੀ ਕੇਸ ਪੈਂਡਿੰਗ ਹਨ ਪਰ ਇਸਦੇ ਬਾਵਜੂਦ ਹਰਿਆਣਾ ਸਰਕਾਰ ਉਸਨੂੰ ਵੀ ਵੀ ਆਈ ਵਜੋਂ ਮਾਣ ਸਤਿਕਾਰ ਦੇ ਰਹੀ ਹੈ ਤੇ ਪੂਰੀ ਹਮਾਇਤ ਦੇ ਰਹੀ ਹੈ। ਇਹ ਵੀ ਕਿਹਾ ਕਿ ਅਜਿਹੇ ਹਾਲਾਤ ਵਿਚ ਮੁਜਰਿਮ ਵੱਲੋਂ ਉਸ ਖਿਲਾਫ ਦਰਜ ਕੇਸਾਂ ਵਿਚ ਗਵਾਹਾਂ ਨੂੰ ਪ੍ਰਭਾਵਤ ਕਰਨ ਦੇ ਆਸਾਰ ਹਨ।

ਇਹਨਾਂ ਸਾਰੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਰਾਮ ਰਹੀਮ ਨੂੰ ਤੁਰੰਤ ਪੱਛਮੀ ਬੰਗਾਲ ਵਰਗੇ ਕਿਸੇ ਹੋਰ ਸੂਬੇ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਬੋਰਡ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੀ ਹਸਤਾਖ਼ਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਵੀ ਕਿਹਾ ਗਿਆ ਕਿ ਸਿੱਖ ਭਾਈਚਾਰਾ ਇਸ ਗੱਲ ਤੋਂ ਔਖਾ ਹੈ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਬੰਦੀ ਸਿੰਘ ਪਿਛਲੇ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹਾਂ ਵਿਚ ਡੱਕੇ ਹੋਏਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ 12 ਲੱਖ ਹਸਤਾਖ਼ਰ ਇਕੱਤਰ ਕਰ ਲਏ ਹਨ ਅਤੇ ਇਸਨੂੰ 25 ਲੱਖ ਲੋਕਾਂ ਦੇ ਹੋਰ ਹਸਤਾਖ਼ਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਮਿਲਣ ਦੇ ਆਸਾਰ ਹਨ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਇਸ ਮੁਹਿੰਮ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿਚ ਹਰ ਵਰਗ ਦੇ ਲੋਕਾਂ ਦੀ ਹਮਾਇਤ ਲਈ ਜਾਵੇਗੀ।

ਬੋਰਡ ਨੇ‌ ਘੱਟ ਗਿਣਤੀਆਂ ਦੀ ਪਛਾਣ ਦੀ ਪਰਿਭਾਸ਼ਾ ਦੇ ਨਿਯਮਾਂ ਵਿਚ ਤਬਦੀਲੀ ਕਰਨ ਦਾ ਵੀ ਨੋਟਿਸ ਲਿਆ ਅਤੇ ਕਿਹਾ ਕਿ ਜੇਕਰ ਅਜਿਹਾ ਗਿਆ ਤਾਂ ਫਿਰ ਸਿੱਖ ਪੰਜਾਬ ਵਿਚ ਹੀ ਘੱਟ ਗਿਣਤੀਆਂ ਲਈ ਉਪਲਬਧ ਰਾਖਵੇਂਕਰਨ ਦਾ ਲਾਭ ਨਹੀਂ ਲੈ ਸਕਣਗੇ ਅਤੇ ਭਾਈਚਾਰੇ ਲਈ ਉਪਲਬਧ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ। ਪੈਨਲ ਨੇ ਇਸ ਮਾਮਲੇ ਨੂੰ ਨਜਿੱਠਣ ਲਈ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ।

ਬੋਰਡ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ‌ ਸਿੰਘ ਧਾਮੀ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਹਮਲਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਮਨਸ਼ੇ ਨਾਲ ਕੀਤਾ ਗਿਆ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਸਰਨਾ, ਗੋਬਿੰਦ ਸਿੰਘ ਲੌਂਗੋਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ (ਮੈਂਬਰ ਸਕੱਤਰ), ਅਲਵਿੰਦਰਪਾਲ ਸਿੰਘ ਪੱਖੋਕੇ, ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਗੁਰਚਰਨ ਸਿੰਘ ਗਰੇਵਾਲ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਕਰਨੈਲ ਸਿੰਘ ਪੀਰਮੁਹੰਮਦ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਰਣਜੀਤ ਕੌਰ ਦਿੱਲੀ, ਬਾਬਾ ਬੂਟਾ ਸਿੰਘ, ਜਗਜੀਤ ਸਿੰਘ ਤਲਵੰਡੀ, ਪ੍ਰਿਤਪਾਲ ਸਿੰਘ ਪਾਲੀ ਤੇ ਬਾਬਾ ਟੇਕ ਸਿੰਘ ਧਨੌਲਾ ਨੇ ਵੀ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...