Wednesday, April 24, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੇ ਫ਼ੈਸਲਾ ਦਾ ਵਿਰੋਧ, ਰੱਦ ਕਰਨ ਲਈ ਮਤਾ ਪੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਫਰਵਰੀ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਵਿਚ ਠੋਸ ਮਤਾ ਪੇਸ਼ ਕੀਤਾ ਜਿਸ ਰਾਹੀਂ ਅਮਰਿੰਦਰ ਸਿੰਘ ਸਰਕਾਰ ਦੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਕਰ ਕੇ ਉਹਨਾਂ ਨੂੰ ਲਾਗੂ ਕਰਨ ਦੀ ਥਾਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੇਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਥੇ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਠੋਸ ਮਤਾ ਸੌਂਪਣ ਤੋਂ ਬਾਅਦ ਪਾਰਟੀ ਵਿਧਾਇਕ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਹਨਾਂ ਨੇ ਮਤਾ ਸਪੀਕਰ ਨੁੰ ਪੇਸ਼ ਕਰ ਕੇ ਬੇਨਤੀ ਕੀਤੀ ਹੈ ਕਿ ਸੂਬਾ ਵਿਧਾਨ ਸਭਾ ਵਿਚ ਨਿਯਮ 7 ਤਹਿਤ ਇਸ ’ਤੇ ਚਰਚਾ ਕਰਵਾਈ ਜਾਵੇ ਜਿਸ ਤਹਿਤ ਮੈਂਬਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਵੀ ਆਗਿਆ ਹੈ।

ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਉਹਨਾਂ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਕੇਂਦਰੀ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਫੇਸਲੇ ਨੁੰ ਖਾਰਜ ਕਰਨ ਲਈ ਇਹ ਮਤਾ ਇਸ ਕਰ ਕੇ ਪੇਸ਼ ਕੀਤਾ ਹੈ ਕਿਉਂਕਿ ਇਹ ਮਤਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਦੇ ਖਿਲਾਫ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣ ਕੇ ਹੈਰਾਨ ਹਨ ਕਿ ਸੂਬਾ ਸਰਕਾਰ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨਾ ਚਾਹੁੰਦੀ ਹੈ ਜਦਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਤਨਖਾਹਾਂ ਕੇਂਦਰ ਸਰਕਾਰ ਨਾਲੋਂ ਕਿਤੇ ਜ਼ਿਆਦਾ ਹੈ। ਉਹਨਾਂ ਕਿਹਾ ਕਿ ਸਿਰਫ ਮੁਲਾਜ਼ਮ ਹੀ ਨਹੀਂ ਬਲਕਿ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਵੀ ਇਸ ਫੈਸਲੇ ਨਾਲ ਮਾਯੂਸ ਹੋ ਗਏ ਹਨ।

ਉਹਨਾਂ ਕਿਹਾ ਕਿ ਪੰਜਾਬ ਵਿਚ ਮੁਲਾਜ਼ਮਾਂ ਲਈ ਵੱਖਰੇ ਤਨਖਾਹ ਸਕੇਲ ਲੰਬੇ ਸੰਘਰਸ਼ ਅਤੇ ਸੂਬੇ ਦੀ ਰਵਾਇਤ ਤੇ ਸਭਿਆਚਾਰ ਦੇ ਮੁਤਾਬਕ ਤੈਅ ਕੀਤੇ ਗਏ ਸਨ।

ਅਕਾਲੀ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਫੈਸਲਾ ਉਸ ਵੇਲੇ ਆਇਆ ਹੈ ਜਦੋਂ ਮੁਲਾਜ਼ਮ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਉਡੀਕ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਹੋਰ ਭੱਤਿਆਂ ਵਿਚ ਵਾਧਾ ਕਰ ਕੇ ਰਾਹਤ ਦੇਣ ਦੇ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਵਿਤਕਰਾ ਕਰ ਰਹੀ ਹੈ।

ਬਿਨਾਂ ਸਲਾਹ ਮਸ਼ਵਰਾ ਕੀਤਿਆਂ ਹਜ਼ਾਰਾਂ ਆਸਾਮੀਆਂ ਖਤਮ ਕਰਨ ਲਈ ਸੂਬਾ ਸਰਕਾਰ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਾਰਾ ਸੂਬਾ ਕਾਂਗਰਸ ਰਕਾਰ ਦੀ ਇਹ ਨੀਤੀ ਸਮਝ ਨਹੀਂ ਪਾ ਰਿਹਾ ਜਿਸ ਤਹਿਤ ਹਜ਼ਾਰਾਂ ਆਸਾਮੀਆਂ ਉਦੋਂ ਖਤਮ ਕੀਤੀਆਂ ਜਾ ਰਹੀਆਂ ਹਨ ਜਦੋਂ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਨੌਜਵਾਨਾ ਨੂੰ ਵੱਡੀ ਪੱਧਰ ’ਤੇ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ।

ਉਹਨਾ ਕਿਹਾ ਕਿ ਸਰਕਾਰ ਨੇ ਸੂਬੇ ਦੀਆਂ ਮੁਲਾਜ਼ਮ ਐਸੋਸੀਏਸ਼ਨਾਂ ਤੇ ਹੋਰ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਹ ਆਸਾਮੀਆਂ ਇਸ ਕਰ ਕੇ ਖਤਮ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਅਮਰਿੰਦਰ ਸਿੰਘ ਸਰਕਾਰ ਦੀਆਂ ਇਹ ਲੋਕ ਵਿਰੋਧੀ ਨੀਤੀਆਂ ਦਾ ਪੁਰਜ਼ੋਰ ਵਿਰੋਧ ਕਰੇਗਾ ਤੇ ਉਹਨਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਇਸ ’ਤੇ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਚਰਚਾ ਕਰਵਾਈ ਜਾਵੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...