Saturday, April 20, 2024

ਵਾਹਿਗੁਰੂ

spot_img
spot_img

ਅਕਾਲੀ ਦਲ (ਸੰਯੁਕਤ) ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਪਾਰਟੀ ਆਗੂ ਅਤੇ ਵਰਕਰ 21 ਜੂਨ ਨੂੰ ਹਰਿਮੰਦਰ ਸਾਹਿਬ ਵਿਖ਼ੇ ਹੋਣਗੇ ਨਤਮਸਤਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰਿਆ ਗਿਆ।

ਇਸ ਉਪਰੰਤ ਸਮੂਹ ਆਗੂਆਂ ਨੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਅਰਦਾਸ ਕੀਤੀ ਅਤੇ ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਨੂੰ 50 ਲੱਖ ਰੁਪਏ ਮੁਆਵਜਾ ਦੇਣ ਦੀ ਮੰਗ ਕੀਤੀ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ 21 ਜੂਨ ਨੂੰ ਪਾਰਟੀ ਦੀ ਚੜ੍ਹਦੀ- ਕਲਾ ਅਤੇ ਸਰਬੱਤ ਦੇ ਭਲੇ ਲਈ ਦੁਪਹਿਰ ਇੱਕ ਵਜੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

ਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੂਹ ਆਗੂਆਂ ਨੂੰ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਡਟ ਕੇ ਕਾਰਜਸ਼ੀਲ ਹੋਣ ਲਈ ਪ੍ਰੇਰਿਆ ਅਤੇ ਬੂਥ ਪੱਧਰ ਤੱਕ ਵਰਕਰਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ।

ਇਸ ਮੌਕੇ `ਤੇ ਸ: ਸੁਖਦੇਵ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਪੰਜਾਬ ਦੇ ਲੋਕਾਂ ਲਈ ਇੱਕ ਮਜਬੂਤ ਚੌਥਾ ਬਦਲ ਤਿਆਰ ਕਰਕੇ ਦਿੱਤਾ ਜਾਵੇਗਾ ਤਾਂ ਜੋ ਭਾਜਪਾ, ਕਾਂਗਰਸ ਅਤੇ ਬਾਦਲ ਦਲ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਬਿਹਤਰੀ ਲਈ ਮਜਬੂਤ ਚੌਥੇ ਫਰੰਟ ਦੀ ਲੋੜ ਹੈ। ਉਨ੍ਹਾ ਕਿਹਾ ਕਿ ਕੈਪਟਨ ਸਰਕਾਰ ਘਪਲਿਆਂ ਦੀ ਪੰਡ ਬਣ ਚੁੱਕੀ ਹੈ।

ਪੋਸਟ ਮੈਟ੍ਰਿਕ ਸਕਾਲਰਸਿ਼ਪ ਘਪਲਾ, ਕੋਰੋਨਾ ਵੈਕਸੀਨ ਘਪਲਾ, ਫ਼ਤਿਹ ਕਿੱਟ ਘਪਲਾ, ਸਟੈਂਪ ਡਿਉਟੀ ਘਪਲਿਆਂ ਤੋਂ ਇਲਾਵਾ ਸੂਬੇ ਦੇ ਕੱਚੇ ਅਧਿਆਪਕਾਂ/ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਦਿੱਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਦੀ ਸਰਕਾਰ ਆਉਣ `ਤੇ ਇਨ੍ਹਾ ਸਾਰੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਈਆਂ ਜਾਣਗੀਆਂ।

ਇਸ ਮੌਕੇ `ਤੇ ਬੋਲਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਵਿਕਾਸ ਹੀ ਕੀਤਾ ਅਤੇ ਨਾ ਹੀ ਚੋਣਾਂ ਵੇਲੇ ਕੀਤੇ ਹੋਏ ਵਾਅਦੇ ਪੂਰੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਸਰੇਆਮ ਵਿਕ ਰਿਹਾ ਹੈ ਅਤੇ ਮਾਫੀਆ ਰਾਜ ਦਾ ਬੋਲਬਾਲਾ ਹੈ। ਉਨ੍ਹਾ ਕਿਹਾ ਕਿ ਡੀਜ਼ਲ, ਪੈਟਰੋਲ, ਬਿਜਲੀ ਦੀਆਂ ਦਰਾਂ ਅਤੇ ਘਰੇਲੂ ਵਸਤਾਂ ਦੇ ਰੇਟ ਦੇ ਬੇਲੋੜੇ ਵਾਧੇ ਖਿ਼ਲਾਫ਼ ਪਾਰਟੀ ਵੱਲੋਂ ਮੁਹਿੰਮ ਵਿੱਢੀ ਜਾਵੇਗੀ।

ਇਸ ਮੀਟਿੰਗ ਵਿੱਚ ਸ: ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ, ਜਸਟਿਸ ਨਿਰਮਲ ਸਿੰਘ, ਸ: ਸੁਖਵਿੰਦਰ ਸਿੰਘ ਔਲਖ, ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ: ਨਿਧੜਕ ਸਿੰਘ ਬਰਾੜ, ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਮਨਮੋਹਨ ਸਿੰਘ ਸਠਿਆਲਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਸੁਖਵੰਤ ਸਿੰਘ ਸਰਾਓ, ਜਥੇਦਾਰ ਮੱਖਣ ਸਿੰਘ ਨੰਗਲ, ਸ: ਅਵਤਾਰ ਸਿੰਘ ਜੌਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਸ: ਹਰਪ੍ਰੀਤ ਸਿੰਘ ਗਰਚਾ, ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਭਾਈ ਮੋਹਕਮ ਸਿੰਘ, ਸ: ਰਵਿੰਦਰ ਸਿੰਘ ਬ੍ਰਹਮਪੁਰਾ, ਸ: ਛਿੰਦਰਪਾਲ ਸਿੰਘ ਬਰਾੜ ਅਤੇ ਸ: ਬਰਜਿੰਦਰ ਸਿੰਘ ਹੁਸੈਨਪੁਰ ਤੋਂ ਇਲਾਵਾ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...