Saturday, April 20, 2024

ਵਾਹਿਗੁਰੂ

spot_img
spot_img

ਅਕਾਲੀ ਦਲ (ਸੰਯੁਕਤ) ਯੂਥ ਵਿੰਗ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ `ਤੇ ਵੱਡੇ ਪੱਧਰ `ਤੇ ਚਲਾਏਗਾ ਹਰਿਆਵਲ ਮੁਹਿੰਮ: ਪਰਮਿੰਦਰ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਜੂਨ, 2021 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਪਾਰਟੀ ਦਾ ਯੂਥ ਵਿੰਗ ਪੰਜਾਬ ਵਿੱਚ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ `ਤੇ ਵੱਡੇ ਪੱਧਰ `ਤੇ ਹਰਿਆਵਲ ਲਹਿਰ ਸ਼ੁਰੂ ਕਰੇਗਾ ਅਤੇ ਸੂਬੇ ਵਿੱਚ ਯੂਥ ਆਗੂਆਂ ਵੱਲੋਂ ਬੁੱਟੇ ਲਗਾਏ ਜਾਣਗੇ।

ਮੀਟਿੰਗ ਦੌਰਾਨ ਅਮਨਵੀਰ ਸਿੰਘ ਚੈਰੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਮਨਪ੍ਰੀਤ ਸਿੰਘ ਤਲਵੰਡੀ, ਹਰਜਿੰਦਰ ਸਿੰਘ ਬੋਬੀ ਗਰਚਾ, ਸੁਖਮਨਦੀਪ ਸਿੰਘ ਡਿੰਪੀ ਦਾਤੇਵਾਸ, ਗੁਰਸੇਵਕ ਸਿੰਘ ਝੁਨੀਰ, ਰਵਿੰਦਰ ਸਿੰਘ ਸ਼ਾਹਪੁਰ, ਮਨਜੀਤ ਸਿੰਘ ਰਾਏਕੋਟ, ਰਣਵੀਰ ਸਿੰਘ ਦੇਹਲਾਂ, ਮਹਿਪਾਲ ਸਿੰਘ ਭੁਲਣ, ਸੰਦੀਪ ਸਿੰਘ ਰੌਪਾਲੋਂ , ਜਗਤਾਰ ਸਿੰਘ ਘੜੂੰਆਂ, ਕੰਵਲਜੀਤ ਸਿੰਘ, ਰਣਜੀਤ ਸਿੰਘ ਬਰਾੜ, ਰਮਨਦੀਪ ਸਿੰਘ, ਜਵਾਲਾ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਹਾਜ਼ਰ ਸਨ।

ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਜਰਨਲ ਸਕੱਤਰ ਸ: ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਜਰਨਲ ਸਕੱਤਰ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਦਫ਼ਤਰ ਸਕੱਤਰ ਮਨਿੰਦਰਪਾਲ ਸਿੰਘ ਬਰਾੜ, ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ, ਸਹਾਇਕ ਖਜਾਨਚੀ ਸਾਹਿਬ ਸਿੰਘ ਬਡਾਲੀ ਆਦਿ ਨੇ ਵੀ ਹਿੱਸਾ ਲਿਆ।

ਮੀਟਿੰਗ ਦੌਰਾਨ ਜਿਥੇ ਯੂਥ ਆਗੂਆਂ ਨੂੰ ਸੋਸ਼ਲ ਮੀਡੀਆ ਦੀ ਮਹਤੱਤਾ ਬਾਰੇ ਜਾਣੂ ਕਰਵਾਇਆ ਉਥੇ ਇਹ ਵਿਚਾਰ ਵੀ ਕੀਤੀ ਗਈ ਕਿ ਪੰਜਾਬ ਵਿੱਚ ਧਰਤੀ ਬੰਜਰ ਹੁੰਦੀ ਜਾ ਰਹੀ ਹੈ ਅਤੇ ਪਾਣੀ ਦਾ ਪੱਧਰ ਹੇਠਾ ਡਿੱਗਦਾ ਜਾ ਰਿਹਾ ਹੈ। ਲਿਹਾਜ਼ਾ ਅਜਿਹੇ ਸਮੇਂ ਵਾਤਾਵਰਣ ਨੂੰ ਬਚਾਉਣ ਦੀ ਲੋੜ ਹੈ ਅਤੇ ਇਸੇ ਕਰਕੇ ਹਰਿਆਵਲ ਮੁਹਿੰਮ ਵਿੱਢਣ ਦਾ ਫੈਸਲਾ ਲਿਆ ਗਿਆ ਹੈ।

ਪਾਰਟੀ ਨੇ ਫੈਸਲਾ ਕੀਤਾ ਹੈ ਕਿ ਯੂਥ ਵਿੰਗ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਸਿੱਖੀ ਸਰੂਪ ਸੰਭਾਲਣ ਲਈ ਅਤੇ ਨਸਿ਼ਆਂ ਦੇ ਮਾਰੂ ਅਸਰ ਬਾਰੇ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ।

ਇਸ ਵਿੱਚ ਨੌਜਵਾਨਾਂ ਨੂੰ ਅਹਿਮ ਜਿੰਮੇਵਾਰੀਆਂ ਅਤੇ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਵਿੱਚ ਲੜਕੀਆਂ ਨੂੰ ਵੀ ਵਿਸ਼ੇਸ਼ ਤੇ ਢੁਕਵੀਂ ਥਾਂ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...