Thursday, April 25, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

- Advertisement -

ਯੈੱਸ ਪੰਜਾਬ 
ਚੰਡੀਗੜ੍ਹ, 26 ਨਵੰਬਰ, 2022 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੁੱਦੇ ਤੇ ਜਲਦ ਹੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਮੰਗ ਪੱਤਰ ਸੌਪੇਗਾ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜਕੇ ਵਸਾਏ ਗਏ ਚੰਡੀਗੜ੍ਹ ਤੇ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੱਕ ਹੈ ਅਤੇ ਪਾਰਟੀ ਪਿਛਲੇਂ ਲੰਬੇ ਸਮੇਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਹੱਕੀ ਮਸਲੇ ਹੱਲ ਕਰਾਉਣ ਦੀ ਲੜਾਈ ਲੜ ਰਹੀ ਹੈ ਅਤੇ ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਕਿਸੇ ਵੀ ਕੀਮਤ ਤੇ ਬਣਾਉਣ ਨਹੀਂ ਦਿੱਤੀ ਜਾਵੇਗੀ।

ਹਰਿਆਣਾ ਦੀ ਇਹ ਮੰਗ ਗੈਰ-ਵਾਜਬ ਹੈ ਅਤੇ ਇਹ ਪੰਜਾਬ ਨਾਲ ਸਰਾਸਰ ਧੱਕਾ ਹੈ। ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸ ਮੁੱਦੇ ਤੇ ਲੋਕਾਂ ਨੂੰ ਲਾਮਬੰਦ ਕਰਕੇ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਮੀਟਿੰਗ ਵਿੱਚ ਇਸ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੁੱਪ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਗਈ।

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਬਿਨ੍ਹਾਂ ਸ਼ਰਤ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਬੀਤੀਂ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਅਤੇ ਪਾਰਟੀ ਵੱਲੋਂ ਇਸ ਚੋਣ ਵਿੱਚ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਕੀਤੀ ਗਈ ਯੋਜਨਾਬੰਦੀ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ।

ਇਸ ਦੌਰਾਨ ਸਮੂਹ ਆਗੂਆਂ ਨੇ ਬਾਦਲ ਪਰਿਵਾਰ ਵੱਲੋਂ ਚਲਾਈ ਗਈ ਗੈਰ ਸੰਵਿਧਾਨਿਕ ਰਵਾਇਤ ਪ੍ਰਧਾਨ ਦਾ ਨਾਅ ਲਿਫ਼ਾਫ਼ੇ ਵਿੱਚੋਂ ਕੱਢਣ ਵਾਲੀ ਪ੍ਰਕਿਰਿਆ ਦਾ ਖਾਤਮਾ ਕਰਕੇ ਦਲੇਰੀ ਨਾਲ ਚੋਣ ਲੜਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਵਿਰੋਧੀ ਬਾਦਲ ਪਰਿਵਾਰ ਦੇ ਖ਼ਿਲਾਫ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਵੋਟ ਦੀ ਵਰਤੋਂ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਲਈ ਵੀ ਮਤਾ ਪਾਸ ਕੀਤਾ ਗਿਆ।

ਮੀਟਿੰਗ ਵਿੱਚ ਸ. ਜਗਦੀਸ਼ ਸਿੰਘ ਗਰਚਾ,ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਰਵਣ ਸਿੰਘ ਫਿਲੌਰ, ਸ. ਸੁਖਵਿੰਦਰ ਸਿੰਘ ਔਲਖ, ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਮਨਜੀਤ ਸਿੰਘ ਦਸੂਹਾ,ਸ. ਮਲਕੀਤ ਸਿੰਘ ਚੰਗਾਲ, ਸ. ਹਰਵੇਲ ਸਿੰਘ ਮਾਧੋਪੁਰ, ਸ. ਹਰਬੰਸ ਸਿੰਘ ਮੰਝਪੁਰ,ਸ. ਅਵਤਾਰ ਸਿੰਘ ਜੌਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਸ. ਹਰਪ੍ਰੀਤ ਸਿੰਘ ਗਰਚਾ, ਸ. ਹਰਮਨਜੀਤ ਸਿੰਘ (ਦਿੱਲੀ), ਸ.ਹਰਪ੍ਰੀਤ ਸਿੰਘ ਬੰਨੀ ਜੌਲੀ (ਦਿੱਲੀ), ਸ. ਰਾਮਪਾਲ ਸਿੰਘ ਬਹਿਣੀਵਾਲ,ਸ. ਹਰਪ੍ਰੀਤ ਸਿੰਘ ਗੁਰਮ, ਸ. ਪ੍ਰਿਤਪਾਲ ਸਿੰਘ ਹਵੇਲੀ, ਸ. ਦਮਨਵੀਰ ਸਿੰਘ ਫਿਲੌਰ, ਸ. ਛਿੰਦਰਪਾਲ ਸਿੰਘ ਬਰਾੜ,ਸ. ਰਣਧੀਰ ਸਿੰਘ ਰੱਖੜਾ,ਸ. ਸਤਵਿੰਦਰਪਾਲ ਸਿੰਘ ਢੱਟ, ਬੀਬੀ ਮਹਿਕਪ੍ਰੀਤ ਕੌਰ ,ਸ. ਜਗਤਾਰ ਸਿੰਘ ਰਾਜੇਆਣਾ,ਸ.ਤੇਜਿੰਦਰਪਾਲ ਸਿੰਘ ਸਿੱਧੂ, ਸ. ਮਾਨ ਸਿੰਘ ਗਰਚਾ, ਸ. ਰਜਿੰਦਰ ਸਿੰਘ ਰਾਜਾ,ਡਾ. ਮੇਜਰ ਸਿੰਘ, ਸ.ਦਵਿੰਦਰ ਸਿੰਘ ਸੋਢੀ, ਸ. ਮਨਿੰਦਰਪਾਲ ਸਿੰਘ ਬਰਾੜ ਅਤੇ ਓ.ਐਸ.ਡੀ ਸ. ਜਸਵਿੰਦਰ ਸਿੰਘ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...