Friday, March 29, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, ਢੀਂਡਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ 24 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਜਥੇਬੰਦਕ ਢਾਂਚੇ ਦਾ ਹੋਰ ਵਿਸਥਾਰ ਕਰਦਿਆਂ ਆਗੂਆਂ ਨੂੰ ਵੱਡੀਆਂ ਜਿ਼ੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਸ ਵਿੱਚ ਸ: ਸੁਖਦੇਵ ਸਿੰਘ ਚੱਕ ਨੂੰ ਲੁਧਿਆਣਾ (ਦਿਹਾਤੀ) ਦਾ ਜਿ਼ਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪਾਰਟੀ ਨੇ ਸਮੁੱਚੇ ਪੰਜਾਬ ਵਿੱਚ 24 ਜਿ਼ਲ੍ਹਾ ਕੋਆਰਡੀਨੇਟਰ ਵੀ ਥਾਪੇ ਹਨ ਜੋ ਆਪੋ-ਆਪਣੇ ਜਿ਼ਲ੍ਹਿਆਂ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ।

ਨਵ-ਨਿਯੁਕਤ ਕੋਆਰਡੀਨੇਟਰਾਂ ਵਿੱਚ ਜਥੇਦਾਰ ਗੋਪਾਲ ਸਿੰਘ ਜਾਣੀਆ ਅੰਮ੍ਰਿਤਸਰ (ਸ਼ਹਿਰੀ), ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਅੰਮ੍ਰਿਤਸਰ (ਦਿਹਾਤੀ), ਜਥੇਦਾਰ ਮੱਖਣ ਸਿੰਘ ਨੰਗਲ ਬਠਿੰਡਾ (ਸ਼ਹਿਰੀ), ਸ: ਦਵਿੰਦਰ ਸਿੰਘ ਸੋਢੀ ਬਠਿੰਡਾ (ਦਿਹਾਤੀ), ਜਥੇਦਾਰ ਮਿੱਠੂ ਸਿੰਘ ਕਾਹਨੇਕ ਜਿ਼ਲ੍ਹਾ ਬਰਨਾਲਾ, ਸ: ਤੇਜਿੰਦਰਪਾਲ ਸਿੰਘ ਸੰਧੂ ਸ਼੍ਰੀ ਫ਼ਤਿਹਗੜ੍ਹ ਸਾਹਿਬ, ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ) ਫਰੀਦਕੋਟ, ਸ: ਕਰਨੈਲ ਸਿੰਘ ਪੀਰ ਮੁਹੰਮਦ ਫਾਜਿ਼ਲਕਾ, ਸ: ਮਨਜੀਤ ਸਿੰਘ ਦਸੂਹਾ ਗੁਰਦਾਸਪੁਰ, ਸ: ਸੁਖਵੰਤ ਸਿੰਘ ਸਰਾਓ ਹੁਸਿ਼ਆਰਪੁਰ, ਸ: ਪਰਮਜੀਤ ਸਿੰਘ ਖ਼ਾਲਸਾ ਜਲੰਧਰ (ਸ਼ਹਿਰੀ), ਸ: ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਜਲੰਧਰ (ਦਿਹਾਤੀ), ਐਡਵੋਕੇਟ ਜਸਬੀਰ ਸਿੰਘ ਘੁੰਮਣ ਕਪੂਰਥਲਾ, ਸ: ਗੁਰਚਰਨ ਸਿੰਘ ਚੰਨੀ ਲੁਧਿਆਣਾ (ਸ਼ਹਿਰੀ), ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮਾਨਸਾ, ਜਥੇਦਾਰ ਸਤਨਾਮ ਸਿੰਘ ਮਨਾਵਾ ਮੋਗਾ, ਜਥੇਦਾਰ ਹਰਵੇਲ ਸਿੰਘ ਮਾਧੋਪੁਰ ਮੋਹਾਲੀ, ਜਥੇਦਾਰ ਭਰਪੂਰ ਸਿੰਘ ਧਨੌਲਾ ਸ਼੍ਰੀ ਮੁਕਤਸਰ ਸਾਹਿਬ, ਸ: ਅਵਤਾਰ ਸਿੰਘ ਜੌਹਲ ਨਵਾਂਸ਼ਹਿਰ, ਜਸਟਿਸ ਨਿਰਮਲ ਸਿੰਘ ਪਟਿਆਲਾ, ਸ: ਮਨਜੀਤ ਸਿੰਘ ਭੋਮਾ ਪਠਾਨਕੋਟ, ਜਥੇਦਾਰ ਉਜਾਗਰ ਸਿੰਘ ਬਡਾਲੀ ਰੋਪੜ, ਸ: ਸੁਖਵਿੰਦਰ ਸਿੰਘ ਔਲਖ ਸੰਗਰੂਰ ਅਤੇ ਸ: ਸੁੁਰਿੰਦਰ ਸਿੰਘ ਵਾਲੀਆ ਮਲੇਰਕੋਟਲਾ ਸ਼ਾਮਿਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...