- Advertisement -
ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ।
ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਹਲਕਾ ਰਾਏਕੋਟ ਤੋਂ ਸ: ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਸ਼੍ਰੀ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਵੱਲੋਂ ਐਲਾਨੇ ਗਏ ਦੋਵੇਂ ਉਮੀਦਵਾਰ ਪੜ੍ਹੇ-ਲਿਖੇ ਯੂਥ ਆਗੂ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -