Thursday, April 25, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਵੱਲੋਂ 12 ਉਮੀਦਵਾਰਾਂ ਦਾ ਐਲਾਨ – ਮੁਕੰਮਲ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...