Thursday, April 18, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਹੋਵੇਗਾ ਨਵੀਂ ਪਾਰਟੀ ਦਾ ਨਾਂਅ: ਢੀਂਡਸਾ ਤੇ ਬ੍ਰਹਮਪੁਰਾ ਨੇ ਐਲਾਨਿਆ ਨਵਾਂ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2021:
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਐਲਾਨ ਕਰ ਦਿੱਤਾ ਹੈ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਕੁੱਝ ਚੌਣਵੇਂ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ ਵਿੱਚ ਪੰਥ ਅਤੇ ਪੰਜਾਬ ਦੀਆਂ ਸਿਰਮੋਰ ਹਸਤੀਆਂ ਜਿਨ੍ਹਾ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਪੱਤਰਕਾਰ ਜਰਨੈਲ ਸਿੰਘ, ਸ: ਅਭੇ ਸਿੰਘ ਸੰਧੂ ਭਤੀਜਾ ਅਮਰ ਸ਼ਹੀਦ ਭਗਤ ਸਿੰਘ, ਸੰਤ ਬਾਬਾ ਛੋਟਾ ਸਿੰਘ ਜੀ, ਸਾਬਕਾ ਮੈਂਬਰ ਪਾਰਲੀਮੈਂਟ ਰਘੁਨੰਦਨ ਲਾਲ ਭਾਟੀਆ, ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ, ਜਥੇਦਾਰ ਸੰਤੋਖ਼ ਸਿੰਘ ਸਾਹਨੀ ਗੁੜਗਾਂਵ ਅਤੇ ਡਾ. ਨਿਜ਼ਾਮ ਮਲੇਰਕੋਟਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੀਟਿੰਗ ਵਿੱਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸ਼ਪਸੱਟੀਕਰਨ ਮੰਗਿਆ ਗਿਆ ਕਿ ਉਹ ਦੱਸਣ ਕਿ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਕੋਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦਾ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਤਾਂ ਜੋ ਦੇਸ਼ ਦੁਨੀਆ ਅੰਦਰ ਵੱਸ ਦੀ ਸਿੱਖ ਕੌਮ ਨੂੰ ਪਤਾ ਲੱਗ ਸਕੇ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ, ਕਿਉਂਕਿ ਇਸ ਵਕਤ ਫਿਲਮੀ ਅਦਾਕਾਰ ਅਮਿਤਾਬ ਬਚਨ ਜਿਸਦਾ ਨਾਮ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ ਪਾਸੋਂ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਨੇ 12 ਕਰੋੜ ਰੁਪਏ ਹਾਸਿਲ ਕੀਤੇ ਹਨ। ਕੀ ਬਾਦਲ ਦੱਸਣਗੇ ਕਿ ਕਾਤਲਾਂ ਕੋਲੋਂ ਦਾਨ ਵਜੋਂ ਪੈਸੇ ਲੈਣੇ ਕਿਨ੍ਹੇ ਕੁ ਵਾਜਬ ਹਨ।

ਅੱਜ ਦੀ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਸ: ਬੀਰ ਦਵਿੰਦਰ ਸਿੰਘ, ਸ: ਪਰਮਿੰਦਰ ਸਿੰਘ ਢੀਂਡਸਾ, ਸ: ਜਗਦੀਸ਼ ਸਿੰਘ ਗਰਚਾ, ਸ: ਮਿੱਠੂ ਸਿੰਘ ਕਾਹਨੇਕੇ, ਸ: ਰਣਜੀਤ ਸਿੰਘ ਤਲਵੰਡੀ, ਸ: ਨਿਧੱੜਕ ਸਿੰਘ ਬਰਾੜ, ਸ: ਕਰਨੈਲ ਸਿੰਘ ਪੀਰ ਮੁਹੰਮਦ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਦੇਸਰਾਜ ਸਿੰਘ ਧੁੱਗਾ, ਸ: ਛਿੰਦਰਪਾਲ ਸਿੰਘ ਬਰਾੜ (ਐਡਵੋਕੇਟ), ਸ: ਮਨਜੀਤ ਸਿੰਘ ਦਸੂਹਾ, ਸ:ਤੇਜਿੰਦਰ ਪਾਲ ਸਿੰਘ ਸੰਧੂ, ਸ: ਗੁਰਪ੍ਰਤਾਪ ਸਿੰਘ ਰਿਆੜ, ਸ: ਹਰਪ੍ਰੀਤ ਸਿੰਘ ਗਰਚਾ, ਸ: ਅਰਜਨ ਸਿੰਘ ਸ਼ੇਰਗਿੱਲ, ਸ: ਮਨਿੰਦਰ ਪਾਲ ਸਿੰਘ ਬਰਾੜ, ਸ: ਜਸਵਿੰਦਰ ਸਿੰਘ (ਓਐਸਡੀ) ਅਤੇ ਸ: ਦਵਿੰਦਰ ਸਿੰਘ ਸੋਢੀ (ਸਿਆਸੀ ਸਲਾਹਕਾਰ ਸ: ਢੀਂਡਸਾ) ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...