Friday, March 29, 2024

ਵਾਹਿਗੁਰੂ

spot_img
spot_img

ਅਕਾਲੀ-ਬਸਪਾ ਸਮਝੌਤੇ ਦੀਆਂ ਗੁੱਝੀਆਂ ਰਮਜ਼ਾਂ: ਅਕਾਲੀ ਆਗੂ ਨੇ ‘ਬਸਪਾ’ ਦਾ ਪੱਲਾ ਫ਼ੜਿਆ, ‘ਬਸਪਾ’ ਨੇ ਲਾਇਆ ਹਲਕਾ ਇੰਚਾਰਜ, ਕਿਹਾ ‘ਸੰਭਾਵੀ ਉਮੀਦਵਾਰ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021:
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਮਝੌਤੇ ਦੀ ਬਸਪਾ ਦੇ ਅੰਦਰ ਵੱਡੇ ਪੱਧਰ ’ਤੇ ਹੋ ਰਹੀ ਮੁਖ਼ਾਲਫ਼ਤ ਦੇ ਚੱਲਦਿਆਂ ਗਠਜੋੜ ਦੇ ਵਿੱਚ ਇਕ ਹੋਰ ਵਰਤਾਰਾ ਸਾਹਮਣੇ ਆਇਆ ਹੈ ਜਿਸ ਦੀ ਆਉਂਦੇ ਦਿਨਾਂ ਵਿੱਚ ਚਰਚਾ ਰਹਿਣ ਦੀ ਸੰਭਾਵਨਾ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਲੰਬੇ ਸਮੇਂ ਤੋਂ ਜੁੜੇ ਅਤੇ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਮਾਰਕੀਟ ਕਮੇਟੀ ਤਕ ਦੇ ਅਹੁਦੇ ਸੰਭਾਲਣ ਵਾਲੇ ਅਤੇ ਅਕਾਲੀ ਸਰਕਾਰ ਵੱਲੋਂ ‘ਰਾਈਟ ਟੂ ਸਰਵਿਸ ਕਮਿਸ਼ਨ’ ਦੇ ਮੈਂਬਰ ਬਣਾਏ ਗਏ ਸ: ਲਖਵਿੰਦਰ ਸਿੰਘ ਲੱਖੀ ਨੇ ਅੱਜ ਜਲੰਧਰ ਵਿਖ਼ੇ ਇਕ ਪੱਤਰਕਾਰ ਸੰਮੇਲਨ ਦੌਰਾਨ ‘ਬਸਪਾ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਸ: ਲੱਖੀ ਨੂੰ ਸ਼ਾਮਲ ਕਰਵਾਉਣ ਪੁੱਜੇ ‘ਬਸਪਾ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੇਨੀਵਾਲ ਅਤੇ ਪੰਜਾਬ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਪੁੱਜੇ ਹੋਏ ਸਨ ਜਿਨ੍ਹਾਂ ਨੇ ਸ: ਲੱਖੀ ਦੇ ਪਾਰਟੀ ਵਿੱਚਖ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਇੱਥੇ ਹੀ ਬਸ ਨਹੀਂ ਸ: ਲੱਖੀ ਨੂੰ ਬਸਪਾ ਵੱਲੋਂ ਟਾਂਡਾ ਦਾ ਹਲਕਾ ਇੰਚਾਰਜ ਵੀ ਐਲਾਨ ਦਿੱਤਾ ਗਿਆ ਅਤੇ ਇਹ ਵੀ ਕਿਹਾ ਗਿਆ ਕਿ ਉਹ 2022 ਚੋਣਾਂ ਲਈ ਟਾਂਡਾ ਤੋਂ ਪਾਰਟੀ ਦੇ ਸੰਭਾਵਿਤ ਉਮੀਦਵਾਰ ਹੋਣਗੇ।

ਜ਼ਿਕਰਯੋਗ ਹੈ ਕਿ ਸ: ਲੱਖੀ ਅਕਾਲੀ ਦਲ ਦੀ ਸਿਖ਼ਰਲੀ ਲੀਡਰਸ਼ਿਪ ਨਾਲ ਚੰਗੇ ਸੰਬੰਧ ਹਨ ਅਤੇ ਉਨ੍ਹਾਂ ਦੇ ਇਕਦਮ ਹੀ ਅਕਾਲੀ ਦਲ ਨੂੰ ਅਲਵਿਦਾ ਆਖ਼ ਕੇ ਬਸਪਾ ਵਿੱਚ ਸ਼ਾਮਲ ਹੋਣ ਨੂੰ ਸਿਆਸੀ ਹਲਕਿਆਂ ਵਿੱਚ ਗਹੁ ਨਾਲ ਵਾਚਿਆ ਜਾਵੇਗਾ।

ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਸ: ਲੱਖੀ ਟਾਂਡਾ ਹਲਕੇ ਨਾਲ ਸੰਬੰਧਤ ਹਨ ਅਤੇ ਅਕਾਲੀ ਦਲ ਨੇ ਇਹ ਹਲਕਾ ਆਪਣੇ ਚੋਣ ਸਮਝੌਤੇ ਵਿੱਚ ਬਸਪਾ ਨੂੰ ਛੱਡ ਦਿੱਤਾ ਹੋਇਆ ਹੈ। ਸੂਤਰਾਂ ਅਨੁਸਾਰ ਸ: ਲੱਖੀ ਪਾਰਟੀ ਦੀ ਸਹਿਮਤੀ ਨਾਲ ਹੀ ਬਸਪਾ ਵਿੱਚ ਸ਼ਾਮਲ ਹੋਏ ਹਨ ਤਾਂ ਜੋ ਉਹ ਇਸ ਹਲਕੇ ਵਿੱਚ ਵਿਚਰਦੇ ਰਹਿਣ ਦਾ ਲਾਭ ਲੈਂਦੇ ਹੋਏ ਹੁਣ ਬਸਪਾ ਵੱਲੋਂ ਚੋਣ ਲੜ ਸਕਣ।

ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ-ਬਸਪਾ ਚੋਣ ਸਮਝੌਤੇ ਤਹਿਤ ਸ: ਲੱਖੀ ਵਾਲਾ ਇਹ ਫ਼ੇਰਬਦਲ ਅਜੇ ਸ਼ੁਰੂਆਤ ਹੈ ਅਤੇ ਕਈ ਹੋਰ ਸੀਟਾਂ ’ਤੇ ਵੀ ਇਹ ਵਰਤਾਰਾ ਦੁਹਰਾਇਆ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...