Friday, March 29, 2024

ਵਾਹਿਗੁਰੂ

spot_img
spot_img

ਅਕਾਲੀ ਵਫ਼ਦ ਨੇ ਮੱਧ ਪ੍ਰਦੇਸ਼ ਸਰਕਾਰ ਤੋਂ ਕੀਤੀ ਬੇਘਰ ਕੀਤੇ ਸਿੱਖਾਂ ਨੂੰ ਮੁਆਵਜ਼ਾ ਅਤੇ ਮੁੜ ਵਸੇਬਾ ਪੈਕੇਜ ਦੇਣ ਦੀ ਮੰਗ

- Advertisement -

ਚੰਡੀਗੜ੍ਹ,21 ਜਨਵਰੀ, 2020 –

ਸ਼੍ਰੋਮਣੀ ਅਕਾਲੀ ਦਲ ਇੱਕ ਉੱਚ ਪੱਧਰੀ ਦੋ ਮੈਂਬਰੀ ਟੀਮ ਨੇ ਅੱਜ ਮੱਧ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਸ਼ਿਓਪੁਰ ਜ਼ਿਲ੍ਹੇ ਦੇ ਕਰਾਹਲ ਇਲਾਕੇ ਵਿਚੋਂ ਬੇਘਰ ਕੀਤੇ ਸਿੱਖਾਂ ਲਈ ਢੁੱਕਵਾਂ ਮੁਆਵਜ਼ਾ ਅਤੇ ਮੁੜ ਵਸੇਬਾ ਪੈਕਜ ਦਾ ਐਲਾਨ ਕਰੇ ਅਤੇ ਇਸ ਦੇ ਨਾਲ ਹੀ ਉਹਨਾਂ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਹਨਾਂ ਨੇ ਸਿੱਖਾਂ ਦੀ ਖੜ੍ਹੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਕੀਤਾ ਹੈ।

ਅਕਾਲੀ ਦਲ ਦਾ ਦੋ ਮੈਂਬਰੀ ਵਫ਼ਦ ਜਿਸ ਵਿਚ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਿਲ ਸਨ, ਅੱਜ ਕਰਾਹਲ ਪੁੱਜਾ ਅਤੇ ਇਸ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਹ ਵਫ਼ਦ ਜ਼ਿਲ੍ਹਾ ਪ੍ਰਸਾਸ਼ਨ ਦੇ ਮੈਂਬਰਾਂ ਨੂੰ ਵੀ ਵੱਖਰੇ ਤੌਰ ਤੇ ਮਿਲਿਆ।

ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸੂਬਾ ਸਰਕਾਰ ਵੱਲੋਂ ਸਿੱਖ ਪਰਿਵਾਰਾਂ ਦੀਆਂ ਜ਼ਮੀਨਾਂ ਖੋਹਣ ਤੋਂ ਪਹਿਲਾਂ ਉਹਨਾਂ ਨੂੰ ਬਦਲਵੀਂ ਜ਼ਮੀਨ ਦੇਣ ਸੰਬੰਧੀ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜ਼ਮੀਨਾਂ ਤੋਂ ਬੇਦਖ਼ਲ ਕਰਨ ਅਤੇ ਗੈਰਕਾਨੂੰਨੀ ਢੰਗ ਨਾਲ ਉਹਨਾਂ ਦੇ ਘਰਾਂ ਨੂੰ ਢਾਹੁਣ ਦੇ ਬਾਵਜੂਦ ਸਿੱਖ ਪਰਿਵਾਰਾਂ ਨੂੰ ਕੋਈ ਮਆਵਜ਼ਾ ਨਹੀਂ ਦਿੱਤਾ ਗਿਆ।

ਉਹਨਾਂ ਦੱਸਿਆ ਕਿ ਨਾ ਹੀ ਉਹਨਾਂ ਅਧਿਕਾਰੀਆਂ ਖ਼ਿਲਾਫ ਕੋਈ ਕਾਰਵਾਈ ਕੀਤੀ ਗਈ ਹੈ, ਜਿਹਨਾਂ ਨੇ ਸਿੱਖਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਅਤੇ ਘਰਾਂ ਵਿਚੋਂ ਕੱਢਣ ਦੀ ਘਿਨੌਣੀ ਕਾਰਵਾਈ ਕੀਤੀ ਹੈ।

ਸਰਦਾਰ ਭੂੰਦੜ ਅਤੇ ਪ੍ਰੋਫੈਸਰ ਚੰਦੂਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਉੱਤੇ ਦਬਾਅ ਪਾਇਆ ਕਿ ਪਹਿਲਾਂ ਉਹ ਇਸ ਗੱਲ ਦਾ ਹੱਲ ਕੱਢਣ ਕਿ ਕਿਸਾਨਾਂ ਤੋਂ ਜਿੰਨੀ ਜ਼ਮੀਨ ਖੋਹੀ ਗਈ ਹੈ, ਉਹ ਉਹਨਾਂ ਨੂੰ ਬਦਲਵੀਂ ਥਾਂ ਉਤੇ ਕਿਵੇਂ ਦਿੱਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵੀ ਭਰੋਸੇ ਵਿਚ ਲਿਆ ਜਾਣਾ ਚਾਹੀਦਾ ਹੈ ਅਤੇ ਇਸ ਮਸਲੇ ਦਾ ਆਪਸੀ ਸਹਿਮਤੀ ਨਾਲ ਹੱਲ ਕੱਢਣ ਲਈ ਪੀੜਤਾਂ ਨੂੰ ਮੁਆਵਜ਼ਾ ਅਤੇ ਮੁੜ ਵਸੇਬਾ ਪੈਕਜ ਦਿੱਤਾ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾ ਕਰਾਹਲ ਗੁਰਦੁਆਰਾ ਸਾਹਿਬ ਵਿਖੇ ਗੱਲਬਾਤ ਦੌਰਾਨ ਅਕਾਲੀ ਦਲ ਟੀਮ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚਲਾਈ ਇਸ ਮੁਹਿੰਮ ਨਾਲ ਪ੍ਰਭਾਵਿਤ ਪਰਿਵਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪ੍ਰਭਾਵਿਤ ਪਰਿਵਾਰਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਕੋਲ ਜ਼ਮੀਨ ਦੀ ਮਾਲਕੀ ਦੇ ਕਾਨੂੰਨੀ ਦਸਤਾਵੇਜ਼ ਹੋਣ ਦੇ ਬਾਵਜੂਦ ਉਹਨਾਂ ਦੀਆਂ ਜ਼ਮੀਨਾਂ ਖੋਹ ਲਈਆਂ ਗਈਆਂ ਹਨ ਅਤੇ ਘਰਾਂ ਨੂੰ ਢਾਹ ਦਿੱਤਾ ਗਿਆ ਹੈ।

ਇਸੇ ਦੌਰਾਨ ਸਰਦਾਰ ਭੂੰਦੜ ਅਤੇ ਪ੍ਰੋਫੈਸਰ ਚੰਦੂਮਾਜਰਾ ਨੇ ਮੁੱਖ ਮੰਤਰੀ ਕਮਲ ਨਾਥ ਦੇ ਹੁਕਮ ਉੱਤੇ ਭੂ ਮਾਫੀਆ ਖ਼ਿਲਾਫ ਚਲਾਈ ਇਸ ਮੁਹਿੰਮ ਦੀ ਸੱਚਾਈ ਉੱਤੇ ਸੁਆਲ ਉਠਾਇਆ। ਅਕਾਲੀ ਆਗੂਆਂ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਇਹ ਮੁਹਿੰਮ ਸਿਰਫ ਸਿੱਖਾਂ ਦੇ ਖ਼ਿæਲਾਫ ਚਲਾਈ ਗਈ ਹੈ ਅਤੇ ਹੋਰ ਕਿਸੇ ਭਾਈਚਾਰੇ ਨੂੰ ਛੂਹਿਆ ਵੀ ਨਹੀਂ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਮੱਧ ਪ੍ਰਦੇਸ਼ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਅਸੀਂ ਸਰਕਾਰ ਨੂੰ ਤੁਰੰਤ ਆਪਣੀ ਗਲਤੀ ਸੁਧਾਰਨ ਅਤੇ ਕਿਸੇ ਵੀ ਤਰੀਕੇ ਨਾਲ ਸਿੱਖਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਅਪੀਲ ਕਰਦੇ ਹਾਂ।

ਅਕਾਲੀ ਵਫ਼ਦ ਨਾਲ ਸ਼ਿਓਪੁਰ ਵਿਖੇ ਪਹੁੰਚੀਆਂ ਬਾਕੀ ਸਿੱਖ ਹਸਤੀਆਂ ਵਿਚ ਗੁਰਸਿੱਖ ਵੈਲਫੇਡਰ ਐਸੋਸੀਏਸ਼ਨ ਆਗਰਾ ਦੇ ਰਵਿੰਦਰਪਾਲ ਸਿੰਘ ਟੀਮਾ ਰਜਿੰਦਰ ਸਿੰਘ ਕੁੱਕੁ ਅਤੇ ਝਾਂਸੀ ਤੋਂ ਰਵਿੰਦਰ ਸਿੰਘ ਕਾਨਪੁਰ ਅਤੇ ਤੇਜਵੰਤ ਸਿੰਘ ਰੈਣਾ ਵੀ ਸ਼ਾਮਿਲ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...