Friday, April 26, 2024

ਵਾਹਿਗੁਰੂ

spot_img
spot_img

ਅਕਾਲ ਤਖ਼ਤ ਜਥੇਦਾਰ ਨੂੰ ਸਿੱਖ ਭਾਈਚਾਰੇ ਦੇ ਟਕਰਾਅ ਨੂੰ ਸੁਲਝਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ: ਸੰਧਵਾਂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਅਕਤੂਬਰ, 2020 –
“ਪਿਛਲੇ 40 ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਤਿਕਾਰ ਕਮੇਟੀ ਦੇ ਸਿੱਖ ਸੰਗਤਾਂ ‘ਤੇ ਹਮਲਾ ਬਾਦਲ ਪਰਿਵਾਰ ਵੱਲੋਂ ਲਾਪਤਾ ਸਰੂਪਾਂ ਦੇ ਕੇਸ ਅਤੇ ਬਰਗਾੜੀ ਕੇਸ ਤੋਂ ਸਿੱਖ ਭਾਈਚਾਰੇ ਦਾ ਧਿਆਨ ਹਟਾਉਣ ਦੀ ਕੋਝੀ ਸਾਜ਼ਿਸ਼ ਕੀਤੀ ਗਈ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।

‘ਆਪ’ ਵਿਧਾਇਕ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦੇ ਸਰਵਉੱਚ ਤਖ਼ਤ ਦਾ ਮੁਖੀ ਹੋਣ ਦੇ ਨਾਤੇ, ਉਨ੍ਹਾਂ ਨੂੰ ਨਿਰਪੱਖਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਿੱਖ ਸੰਗਤਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਬਜਾਏ, ਇਸ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਸੰਗਤਾਂ ‘ਤੇ ਹੋਏ ਹਮਲੇ ਨੂੰ ਸਿੱਖ ਕੌਮ ਵੱਲੋਂ ਵਿਸ਼ਵ ਪੱਧਰ ‘ਤੇ ਨਿੰਦਿਆ ਜਾ ਰਿਹਾ ਹੈ।

ਸੰਧਵਾਂ ਨੇ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ ਜਦੋਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਇਨਸਾਫ਼ ਦੀ ਮੰਗ ਕਰ ਰਹੇ ਸਿੱਖ ਸੰਗਤਾਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਬਰਗਾੜੀ ਕੇਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖ ਸੰਗਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਦੋਂਕਿ ਸਜਾ ਦੇ ਲਈ ਜ਼ਿੰਮੇਵਾਰ ਲੋਕ ਸ਼ਰੇਆਮ ਅਤੇ ਖੁੱਲ੍ਹੇਆਮ ਘੁੰਮ ਰਹੇ ਸਨ।

ਸੰਧਵਾਂ ਨੇ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਸਿੱਖ ਧਰਮ ਦਾ ਡੂੰਘਾ ਸਤਿਕਾਰ ਕਰਦੇ ਹਨ ਪਰ ਪ੍ਰਮੁੱਖ ਸਿੱਖ ਸੰਸਥਾ ਦੀਆਂ ਅਜਿਹੀਆਂ ਕਾਰਵਾਈਆਂ ਨੇ ਪੂਰੀ ਦੁਨੀਆ ਵਿਚ ਸਮੁੱਚੇ ਭਾਈਚਾਰੇ ਦਾ ਅਕਸ ਖ਼ਰਾਬ ਕੀਤਾ ਹੈ।

ਇਸ ਲਈ ਜਥੇਦਾਰ ਅਕਾਲ ਤਖ਼ਤ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਸੰਧਵਾਂ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਵੀ ਕੀਤੀ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...