Tuesday, April 23, 2024

ਵਾਹਿਗੁਰੂ

spot_img
spot_img

ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿਆਸੀ ਮਾਮਲਿਆਂ ਵਿੱਚ ਵਰਤਣ ਤੋਂ ਗੁਰੇਜ਼ ਕਰੇ ਬਾਦਲ ਪਰਿਵਾਰ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, 3 ਦਸੰਬਰ, 2021 –
ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਜਨਰੱਲ ਸਕੱਤਰ ਤੇ ਸੀਨੀਅਰ ਨੌਜੁਆਨ ਆਗੂ ਸ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਧਾਰਮਿਕ ਸਮਾਗਮ ਵਿੱਚ ਬੋਲਦਿਆਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਇਹਨਾਂ ਲੋਕਾਂ ਨੇ ਆਪਣੇ ਨਿਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਵਰਤਿਆਂ ਹੈ।

ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਬਾਦਲ ਪਰਿਵਾਰ ਦਾ ਮੁਲਾਜ਼ਿਮ ਨਹੀਂ ਹੈ ਜੋ ਉਸ ਨੂੰ ਵਾਰ ਵਾਰ ਸਿਆਸੀ ਢਾਲ ਵੱਜੋਂ ਵਰਤਿਆਂ ਜਾਵੇ।

ਉਹਨਾਂ ਕਿਹਾ ਕਿ ਸੱਚ ਤਾਂ ਇਹ ਹੈ ਕਿ ਕੌਮ ਖ਼ਤਰੇ ਵਿਚ ਨਹੀਂ ਬਲਕਿ ਬਾਦਲ ਪਰਿਵਾਰ ਵੱਲੋਂ ਕੀਤੀਆਂ ਭ੍ਰਿਸ਼ਟ ਗਤੀਵਿਧੀਆਂ ਲੋਕਾਂ ਦੇ ਸਾਹਮਣੇ ਆਉਣ ਦੇ ਖ਼ਤਰੇ ਵਿਚ ਜ਼ਰੂਰ ਹਨ । ਉਹਨਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਸੀ ਉਸ ਨਾਲ ਹਿੰਦੂ ਸਮਾਜ ਖ਼ਤਰੇ ਵਿਚ ਨਹੀਂ ਆ ਗਿਆ ਸੀ।

ਜਦੋਂ ਸੁਖਬੀਰ ਬਾਦਲ ਅਪਣੇ ਨਜ਼ਦੀਕੀ ਰਿਸ਼ਤੇਦਾਰ ਮਜੀਠੀਆ ਨੂੰ ਕੇਂਦਰੀ ਜਾਂਚ ਏਜੰਸੀਆਂ ਤੋਂ ਬਚਾਉਂਦੇ ਰਹੇ ਤਾਂ ਉਨ੍ਹਾਂ ਨੂੰ ਸਮਝਣਾ ਚਾਹੀਦਾ ਸੀ ਕਿ ਇਕ ਦਿਨ ਇਹੀ ਏਜੰਸੀਆਂ ਉਨ੍ਹਾਂ ਦੇ ਖਿਲਾਫ ਵੀ ਵਰਤੀਆਂ ਜਾ ਸਕਦੀਆਂ ਹਨ ।ਉਨਾ ਦੋਸ਼ ਲਾਇਆ ਕਿ ਬਾਦਲਾਂ ਨੇ ਪਰਿਵਾਰ ਨੂੰ ਪਾਲਣ ਲਈ ਸਿੱਖ ਸੰਗਠਨਾ ਦਾ ਸਤਿਆਨਾਸ ਕਰ ਦਿਤਾ ,ਜਿਸ ਨਾਲ ਕੌਮ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਘਾਣ ਹੋਇਆ।

ਬੱਬੀ ਬਾਦਲ ਨੇ ਕਿਹਾ ਕਿ ਬਾਦਲਾਂ ਨੇ ਸ਼ਹੀਦਾਂ ਦੀ ਜੱਥੇਬੰਦੀ ਸ਼੍ਰੋਮਣੀ ਅਕਾਲੀ ਦਲ ਤੇ ਕਬਜਾ ਕਰਕੇ ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਤੇ ਕੰਟਰੋਲ ਕਰ ਲਿਆ ਹੈ ,ਜਿਸ ਕਾਰਨ ਇਹ ਮਹਾਨ ਸੰਸਥਾਂਵਾਂ ਇੱਕ ਪਰਿਵਾਰ ਤੱਕ ਸੀਮਤ ਹੋ ਗਈਆਂ ਹਨ,ਜੋ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ । ਉਨਾ ਦੋਸ਼ ਲਾਇਆ ਕਿ ਬਾਦਲ ਸਿੱਖ ਸੰਸਥਾਵਾਂ ਆਪਣੇ ਨਿੱਜੀ ਮੁਫਾਦਾਂ ਲਈ ਵਰਤ ਰਹੇ ਤੇ ਆਪਣੇ ਮਰਜ਼ੀ ਨਾਲ ਤਖਤਾਂ ਦੇ ਜਥੇਦਾਰਾਂ ਕੋਲ ਫੈਸਲੇ ਸੁਣਵਾ ਰਹੇ ਹਨ ,ਜਿਸ ਲਈ ਕੌਮ ਉਨਾ ਨੂੰ ਕਦੇ ਮੁਆਫ ਨਹੀ ਕਰੇਗੀ ।

ਮੀਰੀ-ਪੀਰੀ ਦੇ ਸਿਧਾਂਤ ਦੀ ਗਲ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਸ੍ਰੀ ਹਰਿਗੋਬਿੰਦ ਸਾਹਿਬ ਨੇ ਦੋ ਤਲਵਾਰਾਂ ਪਹਿਨੀਆਂ ਸਨ ਜਿਨਾ ਵਿਚੋਂ ਇਕ ਅਧਿਆਤਮਕ ਤੇ ਦੂਸਰੀ ਰਾਜਸੀ ਸ਼ਕਤੀ ਦੀ ਪ੍ਰਤੀਕ ਸੀ ਤੇ ਧਰਮ ਨੂੰ ਸਿਆਸਤ ਤੋਂ ਉਪਰ ਰੱਖਿਆ ਗਿਆ ਸੀ ।ਪਰ ਅਫਸੋਸ ਹੈ ਕਿ ਬਾਦਲਾਂ ਧਰਮ ਨੂੰ ਰਾਜਨੀਤੀ ਦੇ ਮੁਥਾਜ਼ ਕਰ ਦਿਤਾ ਹੈ ਜੋ ਸਿੱਖ ਕੌਮ ਲਈ ਅਸਹਿ ਹੈ ।

ਇਸ ਮੌਕੇ ਉਨਾ ਪੰਜਾਬ ਨੂੰ ਮੁੜ ਤੋ ਸੁਰਜੀਤ ਕਰਨ ਤੇ ਬਾਦਲਾਂ ਦੇ ਚੁੰਗਲਾਂ ਤੋਂ ਪੰਥ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ ਤੇ ਇਕੱਠੇ ਹੋਣ ਤਾਂ ਜੋ ਵਿਸ਼ਵ ਪੱਧਰ ਤੇ ਮਕਬੂਲ ਸੂਬਾ ਪੰਜਾਬ ਆਪਣੀ ਹੋਂਦ ਬਰਕਰਾਰ ਰੱਖ ਸਕੇ ।ਇਸ ਮੌਕੇ ਹਰਜੀਤ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਖੋਖਰ, ਹਰਚੇਤ ਸਿੰਘ, ਅਮਰੀਕ ਸਿੰਘ, ਪੁੰਨੂੰ, ਜਰਨੈਲ ਸਿੰਘ ਹੇਮਕੁੰਟ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਬਰਾੜ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...