- Advertisement -
ਯੈੱਸ ਪੰਜਾਬ
ਅੰਮ੍ਰਿਤਸਰ 15 ਮਈ, 2021:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ।
ਉਨ੍ਹਾਂ ਨੂੰ ਸਨਿਚਰਵਾਰ ਸ਼ਾਮ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਿਤ ਹੋਇਆ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਉਨ੍ਹਾਂ ਨੇ 2003 ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਸੀ।
ਉਹ ਸੰਨ 2000 ਤੋਂ ਲੈ ਕੇ 2008 ਤਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਰਹੇ।
ਆਪਣੇ ਬੇਬਾਕ ਵਿਚਾਰਾਂ ਲਈ ਜਾਣੇ ਜਾਂਦੇ ਸਿੰਘ ਸਾਹਿਬ ਨੂੰ ਉਸ ਵੇਲੇ ਜਬਰੀ ਅਸਤੀਫ਼ਾ ਲੈਕੇ ਅਹੁਦੇ ਤੋਂ ਫ਼ਾਰਗ ਕਰ ਦਿੱਤਾਾ ਗਿਆ ਸੀ ਜਦ ਉਹਨਾਂ ਨੇ ਜੂਨ 2008 ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤਾਰੀਫ਼ ਕੀਤੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -