Friday, March 29, 2024

ਵਾਹਿਗੁਰੂ

spot_img
spot_img

ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਇਕੱਤਰਤਾ ਦਾ ਮਕਸਦ ਜ਼ਾਹਰ, ਆਦੇਸ਼ ਹੋਵੇਗਾ ਕਿ ਗੁਰੁ ਗ੍ਰੰਥ ਸਾਹਿਬ ਦੇ ਮੁੱਦੇ’ ਤੇ ਸਿਆਸਤ ਨਾ ਹੋਵੇ: ਪੰਥਕ ਤਾਲਮੇਲ ਸੰਗਠਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਜੁਲਾਈ, 2021 –
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਢਲੇ ਸੰਕਲਪ ਨੂੰ ਸਮਰਪਿਤ ਸੰਸਥਾਵਾਂ ਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੱਦੀ ਇਕੱਤਰਤਾ’ਤੇ ਪ੍ਰਤੀਕਰਮ ਦਿੱਤਾ ਹੈ। ਸੰਗਠਨ ਅਨੁਸਾਰ ਇਕੱਤਰਤਾ ਤੋਂ ਪਹਿਲਾਂ ਕੀਤੀ ਕਾਨਫ਼ਰੰਸ ਤੋਂ ਜ਼ਾਹਰ ਹੁੰਦਾ ਹੈ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਮੁੱਦੇ’ਤੇ ਸਿਆਸਤ ਨਾ ਕਰਨ ਦਾ ਆਦੇਸ਼ ਕੀਤਾ ਜਾਵੇਗਾ।

ਜਿਸ ਦੀ ਸਰਾਹਨਾ ਕਰਨੀ ਬਣਦੀ ਹੈ ਤੇ ਕੀਤੀ ਜਾਣੀ ਚਾਹੀਦੀ ਹੈ। ਪਰ ਜੋ ਸਿਆਸਤ ਹੋਈ ਹੈ ਉਹ ਸੱਚ ਸਾਹਮਣੇ ਲਿਆਉਣਾ ਪਹਿਲੀ ਵੱਡੀ ਲੋੜ ਹੈ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥਕ ਅਸੈਂਬਲੀ ਦੇ ਆਗੂ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਮਵਰ ਵਕੀਲ ਐਡਵੋਕੇਟ ਨਵਕਿਰਨ ਸਿੰਘ ਨੇ ਸਵਾਲ ਕੀਤਾ ਕਿ ਕੀ ਭਾਈ ਗੁਰਮੁਖ ਸਿੰਘ ਨੂੰ ਸੱਚ ਦੇ ਸਾਹਮਣੇ ਤੋਂ ਸੁਰੱਖਿਅਤ ਰਹਿਣ ਲਈ ਹੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਨਹੀਂ ਥਾਪਿਆ ਹੋਇਆ?

ਕੀ ਉਸ ਨੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ’ਤੇ ਇਲਜ਼ਾਮ ਨਹੀਂ ਲਾਏ ਸਨ ਕਿ ਸਿਰਸਾ ਵਾਲੇ ਸਾਧ ਨੂੰ ਮੁਆਫ਼ ਕਰਨ ਵਿਚ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕੀਤੀ ਗਈ ਸੀ?

ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ ਵਲੋਂ ਖ਼ਲਾਸਾ ਕਿ ਸਿਰਸਾ ਸਾਧ ਨੂੰ ਮੁਆਫ਼ੀ ਦਾ ਲਫਜ਼ ਅਕਾਲ ਤਖ਼ਤ ਸਾਹਿਬ ਦੇ ਕੰਪਿਊਟਰ’ ਤੇ ਬੈਠ ਕੇ ਪਾਇਆ ਗਿਆ ਇਸ ਨੂੰ ਕੌਣ ਤਸਦੀਕ ਕਰੇਗਾ?

ਸ: ਤਰਲੋਚਨ ਸਿੰਘ ਘੱਟ-ਗਿਣਤੀ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਵਾਲੀ ਸਿਟ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਮੁਆਫੀ ਵਾਲੀ ਚਿੱਠੀ ਮੈਂ ਲਿਖੀ ਸੀ ਅਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਦੇ ਕਹਿਣ’ਤੇ ਸਵਾਮੀ ਅਗਨੀਵੇਸ਼ ਰਾਹੀਂ ਸਿਰਸਾ ਡੇਰੇਦਾਰ ਕੋਲ ਭੇਜੀ ਸੀ, ਇਹ ਤੱਥ ਕਿਉਂ ਛੁਪੇ ਹੋਏ ਹਨ?

ਸ੍ਰੀ ਅਕਾਲ ਤਖ਼ਤ ਸਾਹਿਬ’ਤੇ ਸੰਗਤ ਸਾਹਮਣੇ ਸਭ ਨੂੰ ਤਲਬ ਕੀਤਾ ਜਾਵੇ ਤਾਂ ਸਪੱਸ਼ਟ ਹੋ ਜਾਵੇਗਾ ਕਿ ਸਿਰਸੇ ਵਾਲੇ ਸਾਧ ਨੂੰ ਦੋਸ਼ੀ ਕਿਉਂ ਨਹੀਂ ਬਣਾਇਆ ਗਿਆ।

ਸਵਾਲਾਂ ਦਾ ਸਵਾਲ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਸਾ ਡੇਰੇਦਾਰ ਨੂੰ ਮੁਆਫ਼ ਕਰਨ ਦੀ ਬਕਾਇਦਾ ਰਸਮੀ ਪ੍ਰੋੜ੍ਹਤਾ ਕਿਉਂ ਕੀਤੀ? ਜਿਸ ਲਈ ਇਕ ਕਰੋੜ ਨੂੰ ਢੁਕਦੀ ਰਕਮ ਗੁਰੂ ਦੀ ਗੋਲਕ ਵਿਚੋਂ ਕਿਉਂ ਵਰਤੀ? ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਤਕਾਲੀ ਪ੍ਰਧਾਨ ਚਾਰਟਰਡ ਫਲਾਈਟ ਰਾਹੀਂ ਤੁਰੰਤ ਪੰਜਾਬ ਕਿਉਂ ਪੁੱਜਾ ਸੀ?

ਸਿੱਖ ਕੌਮ ਨੂੰ ਸਵਾਲ ਕਰਨ ਦਾ ਮੌਕਾ ਦਿੱਤਾ ਜਾਵੇ ਕਿ ਸਿਰਸਾ ਸਾਧ ਦੇ iਖ਼ਲਾਫ ਖੰਡੇ ਦੀ ਪਾਹੁਲ ਅਤੇ ਗੁਰੂ ਸਾਹਿਬ ਦੀ ਪੁਸ਼ਾਕ ਦਾ ਅਪਮਾਨ ਸਬੰਧੀ 295 ਏ ਦਾ ਪਰਚਾ ਰੱਦ ਕਿਵੇਂ ਹੋਇਆ। ਅਕਾਲੀ ਦਲ ਬਾਦਲ ਦੀ ਸਰਕਾਰ ਦੀ ਕੀ ਭੂਮਿਕਾ ਸੀ ਇਸ ਦਾ ਜਵਾਬ ਕੌਮ ਮੰਗਦੀ ਹੈ।

ਜੇ ਇਹ ਸਵਾਲ ਵੀ ਸਿਆਸਤ ਹਨ ਤਾਂ ਫਿਰ ਕੌਮ ਨੂੰ ਇਸ ਮੁੱਦੇ’ਤੇ ਸਿਆਸਤ ਕਰਨ ਦਾ ਹੱਕ ਹੈ ਤੇ ਪੰਥ ਪਹਿਰੇਦਾਰੀ ਲਈ ਆਜ਼ਾਦ ਹੈ। ਇਸ ਮੌਕੇ ਪੰਥ-ਦਰਦੀ ਰਾਣਾ ਇੰਦਰਜੀਤ ਸਿੰਘ, ਅਮਰਜੀਤ ਸਿੰਘ ਖਡੂਰ, ਮਾਸਟਰ ਹਰਬੰਸ ਸਿੰਘ ਕਾਲਰਾ ਅਤੇ ਡਾ: ਖੁਸ਼ਹਾਲ ਸਿੰਘ ਨੇ ਵੀ ਸਵਾਲ ਉਠਾਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...