Wednesday, April 24, 2024

ਵਾਹਿਗੁਰੂ

spot_img
spot_img

ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ, ਪੰਜਾਬ ਭਰ ‘ਚ ਰਾਸ਼ਟਰਪਤੀ ਦੇ ਨਾਂ ਦਿੱਤੇ ਗਏ ਮੰਗ ਪੱਤਰ

- Advertisement -

ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈਕੇ ਅੱਜ ਸੂਬੇ ਵਿਚ ਵੱਖ-ਵੱਖ ਜ਼ਿਲ੍ਹਾ ਅਤੇ ਤਹਿਸ਼ੀਲ ਹੈੱਡਕੁਆਰਟਰਾਂ ਉੱਪਰ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਜੋਰ ਹੋਣ ਦੇ ਬਾਵਜੂਦ 22 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦੇਸ਼ ਦੇ ਨੌਜਵਾਨਾਂ ਦੇ ਫੁੱਟੇ ਰੋਹ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।

ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਹੋਏ ਪ੍ਰਦਰਸ਼ਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ, ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨ ਸੰਘਰਸ਼ ਕਮੇਟੀ) ਨੇ ਕੀਤੀ।

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਆਗੂਆਂ ਜਗਮੋਹਣ ਸਿੰਘ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਮੋਦੀ ਸਰਕਾਰ ਅਗਨੀਪਥ ਸਕੀਮ ਰਾਹੀਂ ਜਿੱਥੇ ਇਕ ਪਾਸੇ ਫੌਜ ਦੇ ਵਿੱਚ ਠੇਕਾ ਭਰਤੀ ਦਾ ਰਸਤਾ ਬਣਾ ਰਹੀ ਹੈ, ਉਥੇ ਨਾਲ-ਨਾਲ ਇਸ ਕੋਰ ਖੇਤਰ ਵਿਚ ਕਾਰਪੋਰੇਟ ਦੇ ਨਿਵੇਸ਼ ਅਤੇ ਲੁੱਟ ਦਾ ਰਾਹ ਵੀ ਮੋਕਲਾ ਕਰਨ ਦੀ ਨੀਤੀ ਲਾਗੂ ਕਰ ਰਹੀ ਹੈ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਸੰਘ ਪਰਿਵਾਰ ਦੇ ਹਿੰਦੂਤਵੀ ਫਾਸ਼ੀਵਾਦ ਦੇ ਅਜੰਡੇ ਦਾ ਹਿੱਸਾ ਦੱਸਦਿਆਂ ਕਿਹਾ ਕਿ ਬੁਲਡੋਜ਼ਰ ਰੂਪੀ ਜਬਰ ਦੇ ਪ੍ਰਤੀਕ ਨੂੰ ਦੇਸ਼ ਦੇ ਲੋਕਾਂ ਦੇ ਜੱਥੇਬੰਦਕ ਸੰਘਰਸ਼ਾਂ ਵਿਰੁੱਧ ਵਰਤਣ ਲਈ ਹਥਿਆਰਬੰਦ ਵਲੰਟੀਅਰ ਤਿਆਰ ਕਰਕੇ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ, ਅਗਾਂਹਵਧੂ ਸੋਚ ਦੇ ਜਮਹੂਰੀ ਬੁੱਧੀਜੀਵੀਆਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਕੁਚਲੇ ਜਾਣ ਦੇ ਮਨਸੂਬੇ ਪਾਲੇ ਜਾਂ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...