Friday, March 29, 2024

ਵਾਹਿਗੁਰੂ

spot_img
spot_img

ਅਗਨੀਪੱਥ ਯੋਜਨਾ: ਸ਼ਹੀਦ ਭਗਤ ਸਿੰਘ ਯੂਥ ਫ਼ੈਡਰੇਸ਼ਨ 31 ਜੁਲਾਈ ਨੂੰ ਦੇਸ਼ ਵਿਆਪੀ ਚੱਕਾ ਜਾਮ ਵਿੱਚ ਸ਼ਮੂਲੀਅਤ ਕਰੇਗੀ

- Advertisement -

ਯੈੱਸ ਪੰਜਾਬ
ਜਲੰਧਰ, 7 ਜੁਲਾਈ, 2022 –
‘ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ‘ ਆਉਣ ਵਾਲੀ 31 ਜੁਲਾਈ ਨੂੰ ‘ਸੰਯੁਕਤ ਕਿਸਾਨ ਮੋਰਚਾ‘ ਦੇ ਸੱਦੇ ‘ਤੇ ਕੀਤੇ ਜਾ ਰਹੇ ਦੇਸ਼ ਵਿਆਪੀ ਚੱਕਾ ਜਾਮ ਵਿੱਚ ਪੂਰੀ ਸ਼ਕਤੀ ਨਾਲ ਸ਼ਮੂਲੀਅਤ ਕਰੇਗੀ।‘ ਉਕਤ ਫੈਸਲਾ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਹੋਈ ਸਭਾ ਦੀ ਸੂਬਾਈ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ।

ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸੂਬਾਈ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਨੇ ਦੱਸਿਆ ਕਿ ਮੀਟਿੰਗ ਵੱਲੋਂ ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਆਜਾਦਾਨਾ ਅਤੇ ‘ਨੌਜਵਾਨ ਜੱਥੇਬੰਦੀਆਂ ਦੇ ਸਾਂਝੇ ਮੋਰਚੇ‘ ਨਾਲ ਸਾਂਝੇ ਤੌਰ ‘ਤੇ ਅਗਨੀਪਥ ਯੋਜਨਾ ਖਿਲਾਫ਼ ਪੰਜਾਬ ਭਰ ‘ਚ ਕੀਤੇ ਗਏ ਪ੍ਰਭਾਵਸ਼ਾਲੀ ਰੋਸ ਐਕਸ਼ਨਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਉਕਤ ਦਿਸ਼ਾ ਵਿੱਚ ਸੰਘਰਸ਼ ਹੋਰ ਤੇਜ ਕਰਨ ਦੀ ਠੋਸ ਵਿਉਂਤਬੰਦੀ ਕੀਤੀ ਗਈ।

ਮੀਟਿੰਗ ਵੱਲੋਂ ਨੋਟ ਕੀਤਾ ਗਿਆ ਕਿ ਦੇਸ਼ ਦੇ ਸੁਰੱਖਿਆ ਹਿਤਾਂ ਨਾਲ ਖਿਲਵਾੜ ਕਰਨ ਵਾਲੀ, ਮੋਦੀ ਦੀ ਫੌਜ ਵਿੱਚ ਠੇਕਾ ਭਰਤੀ ਦੀ ਉਕਤ ਯੋਜਨਾ ਖਿਲਾਫ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਮਤਾ ਨੌਜਵਾਨਾਂ ਦੇ ਉਪਰੋਕਤ ਸੰਘਰਸ਼ ਦਾ ਹੀ ਨਤੀਜਾ ਹੈ।

ਮੀਟਿੰਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 15 ਜੁਲਾਈ ਤੋਂ ਲੈਕੇ 31 ਜੁਲਾਈ ਤੱਕ ‘ਮੁਹੰਮਦ ਸਿੰਘ ਆਜਾਦ‘ ਵਜੋਂ ਮਕਬੂਲ ਹੋਏ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਤਹਿਤ ਪਿੰਡਾਂ-ਸ਼ਹਿਰਾਂ ਮੀਟਿੰਗਾਂ ਅਤੇ ਮਾਰਚ ਕਰਕੇ ਨੌਜਵਾਨਾਂ ਨੂੰ ਚੌਗਿਰਦੇ ਦੀ ਰਾਖੀ, ਬੇਰੁਜਗਾਰੀ ਦੇ ਖਾਤਮੇ ਅਤੇ ਦਰਿਆਈ ਤੇ ਧਰਤੀ ਹੇਠਲੇ ਪਾਣੀਆਂ ਨੂੰ ਪਲੀਤ ਹੋਣੋਂ ਬਚਾਉਣ ਲਈ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਅਗਸਤ ਮਹੀਨੇ ਵਿਚ ਜਥੇਬੰਦੀ ਦਾ ਵਿਸਥਾਰ ਕਰਨ ਲਈ ਮੈਂਬਰਸ਼ਿਪ ਮੁਹਿੰਮ ਚਲਾਉਂਦਿਆਂ ਸਭਾ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ ਅਤੇ ਨਿੱਜੀਕਰਨ ਦੀ ਨੀਤੀ ਖਿਲਾਫ਼ ਲੜਾਈ ਤਿੱਖੀ ਕੀਤੀ ਜਾਵੇਗੀ।

ਪੰਜਾਬ ਦੇ ਭੱਖਦੇ ਮਸਲਿਆਂ ਨੂੰ ਲੈਕੇ ਜਨਤਕ ਜੱਥੇਬੰਦੀਆਂ ਦਾ ਸਾਂਝਾ ਮੰਚ (ਜੇ.ਪੀ.ਐਮ.ਓ.) ਵੱਲੋਂ 23 ਜੁਲਾਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸਨ ਵਿੱਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵੱਲੋਂ ਇਹ ਵੀ ਨਿਰਣਾ ਕੀਤਾ ਗਿਆ ਕਿ ਸਭਾ ਦੀਆਂ ਸਾਰੀਆਂ ਇਕਾਈਆਂ ਫਿਰਕੂ-ਫਾਸਿਸਟ ਤਾਕਤਾਂ ਦੀਆਂ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨ ਦੀਆਂ ਸਾਜ਼ਿਸ਼ਾਂ ਅਤੇ ਦੇਸ਼ ਨੂੰ ਸਾਮਰਾਜੀ ਬਘਿਆੜਾਂ ਦੇ ਹਵਾਲੇ ਕਰਨ ਵਾਲੀਆਂ ਨਵ ਉਦਾਰਵਾਦੀ ਨੀਤੀਆਂ ਖਿਲਾਫ਼ ਵਿਸਾਲ ਲਾਮਬੰਦੀ ਤੇ ਚੇਤਨਾ ਮੁਹਿੰਮ ਚਲਾਉਣਗੀਆਂ।

ਹਰਮੀਤ ਸਿੰਘ ਦਾਊਦ, ਜਤਿੰਦਰ ਕੁਮਾਰ ਫਰੀਦਕੋਟ, ਸੁਲੱਖਣ ਸਿੰਘ ਤੁੜ, ਗਗਨ ਮੋਗਾ, ਗਗਨਦੀਪ ਸਰਦੂਲਗੜ੍ਹ, ਹਰਨੇਕ ਸਿੰਘ ਗੁੱਜਰਵਾਲ, ਕੁਲਵੰਤ ਸਿੰਘ ਮੱਲੂ ਨੰਗਲ, ਗੌਰਵ ਬਠਿੰਡਾ, ਰਵਿੰਦਰ ਸਿੰਘ ਲੋਹਗੜ੍ਹ, ਮੱਖਣ ਸੰਗਰਾਮੀ, ਗੋਗੀ ਬੇਗਮਪੁਰੀ, ਲਾਕਰ ਲਾਖਣਾ ਨੇ ਵਿਚਾਰ ਰੱਖੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...