Thursday, April 18, 2024

ਵਾਹਿਗੁਰੂ

spot_img
spot_img

ਅਗਨੀਪੱਥ ਸਕੀਮ ਖਿਲਾਫ 24 ਨੂੰ ਹੋਣਗੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ: ਰਾਜਵਿੰਦਰ ਕੌਰ ਰਾਜੂ

- Advertisement -

ਯੈੱਸ ਪੰਜਾਬ
ਜਲੰਧਰ, 22 ਜੂਨ, 2022 –
ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਵਿਰੋਧ ਵਿੱਚ 24 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਅਗਵਾਈ ਹੇਠ ਦੇਸ਼ ਭਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ, ਸਬ ਡਵੀਜ਼ਨ ਤੇ ਤਹਿਸੀਲ ਪੱਧਰ ਉਤੇ ਸਰਕਾਰੀ ਅਧਿਕਾਰੀਆਂ ਨੂੰ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਸੌਂਪੇ ਜਾਣਗੇ। ਇਨ੍ਹਾਂ ਰੋਸ ਮੁਜ਼ਾਹਰਿਆਂ ਵਿੱਚ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਕੇ ਬੇਰੁਜ਼ਗਾਰਾਂ ਦੇ ਹੱਕ ਵਿੱਚ ਅਤੇ ਜਨਤਾ ਵਿਰੋਧੀ ਨੀਤੀਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੀਆਂ।

ਅੱਜ ਇੱਥੇ ਇੱਕ ਬਿਆਨ ਵਿੱਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਜਿੰਦਰ ਕੌਰ ਰਾਜੂ ਨੇ ਕਿਹਾ ਕਿ 24 ਜੂਨ ਨੂੰ ਸਵੇਰੇ ਜ਼ਿਲ੍ਹਾ ਸਕੱਤਰੇਤ ਜਲੰਧਰ ਦੇ ਸਾਹਮਣੇ ਪ੍ਰਦਰਸ਼ਨ ਕਰਕੇ ਇਹ ਮੰਗ ਪੱਤਰ ਜ਼ਿਲ੍ਹਾ ਮੈਜਿਸਟਰੇਟ ਨੂੰ ਸੌਂਪਿਆ ਜਾਵੇਗਾ ਅਤੇ ਇਸ ਪ੍ਰੋਗਰਾਮ ਪ੍ਰਤੀ ਸਾਰੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸਮੂਹ ਟਰੇਡ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਹੋਰਨਾਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀਆਂ ਨੌਕਰੀਆਂ ਦੀ ਮੰਗ ਖਾਤਰ 24 ਜੂਨ ਨੂੰ ਕੀਤੇ ਜਾ ਰਹੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ ਸਫਲ ਬਣਾਉਣ।

ਮਹਿਲਾ ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਲਾਗੂਕਰਨ ‘ਤੇ ਤੁਰੰਤ ਰੋਕ ਲਗਾ ਕੇ ਸਥਾਈ ਰੁਜ਼ਗਾਰ ਮੰਗ ਰਹੇ ਦੇਸ਼ ਦੇ ਨੌਜਵਾਨਾਂ ਖਾਸਕਰ ਭਰਤੀ ਹੋਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸੰਤੁਸ਼ਟ ਕੀਤਾ ਜਾਵੇ। ਬੀਬਾ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਨਤਾ ਅਤੇ ਸੰਸਦ ਨੂੰ ਭਰੋਸੇ ਵਿੱਚ ਲਏ ਬਿਨਾਂ ਲਾਗੂ ਕੀਤੀ ਗਈ ਇਹ ਅਗਨੀਪਥ ਸਕੀਮ ਪੂਰੀ ਤਰ੍ਹਾਂ ਇੱਕਤਰਫਾ ਅਤੇ ਗੈਰਪ੍ਰਸੰਗਿਕ ਹੈ ਅਤੇ ਕਿਸੇ ਵੀ ਤਰ੍ਹਾਂ ਇਹ ਯੋਜਨਾ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤ ਵਿੱਚ ਨਹੀਂ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਕਿਸਾਨ ਅੰਦੋਲਨ ਦੀ ਤਰਜ਼ ‘ਤੇ ਇਨ੍ਹਾਂ ਅੰਦੋਲਨਾਂ ਨੂੰ ਅਹਿੰਸਕ ਢੰਗ ਨਾਲ ਚਲਾਉਣ ਅਤੇ ਹਰ ਤਰ੍ਹਾਂ ਦੀਆਂ ਮਾੜੀਆਂ ਘਟਨਾਵਾਂ ਤੋਂ ਦੂਰ ਰਹਿ ਕੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਜੂਝਣ।

ਬੀਬਾ ਰਾਜੂ ਨੇ ਦੱਸਿਆ ਕਿ ਹਾਲ ਹੀ ਵਿੱਚ ਕਰਨਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਗਠਿਤ ਸੱਤ ਮੈਂਬਰੀ ਕਮੇਟੀ ਨੇ ਇਸ ਯੋਜਨਾ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...