Saturday, April 20, 2024

ਵਾਹਿਗੁਰੂ

spot_img
spot_img

ਅਗਨੀਪੱਥ ਸਕੀਮ ਵਿਰੁੱਧ ਵਿਰੋਧ ਪ੍ਰਦਰਸ਼ਨ 24 ਜੂਨ ਨੂੰ, ਪਾਣੀ ਅਤੇ ਆਬਾਦਕਾਰਾਂ ਦੇ ਮਸਲੇ ’ਤੇ ਜਲੰਧਰ ਵਿੱਚ 25 ਜੂਨ ਨੂੰ ਕਨਵੈਨਸ਼ਨ ਕਰਨਗੀਆਂ ਕਿਸਾਨ ਜੱਥੇਬੰਦੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ 22 ਜੂਨ, 2022 –
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ਼ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਸਾਨ ਜੱਥੇਬੰਦੀਆਂ ਨੇ ਪੰਜਾਬ ’ਚ ਗੰਭੀਰ ਹੋ ਚੁੱਕੇ ਪਾਣੀ ਦੇ ਸੰਕਟ ਅਤੇ ਹੱਲ ਅਤੇ ਆਬਾਦਕਾਰਾਂ ਨੂੰ ਮਾਲਕਾਨਾ ਹੱਕ ਦੇਣ ਦੇ ਸਵਾਲ ਉੱਪਰ 25 ਜੂਨ ਨੂੰ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ’ਚ ਸੂਬਾਈ ਕਨਵੈਨਸ਼ਨ ਕਰਨ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਹਨ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਨੀਪੱਥ ਸਕੀਮ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਦੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ।

ਮੀਟਿੰਗ ਨੇ ਯੂਪੀ ਦੀ ਯੋਗੀ ਅਦਿੱਤਿਆਨਾਥ ਸਰਕਾਰ ਵੱਲੋਂ ਘੱਟ ਗਿਣਤੀਆਂ, ਜਮਹੂਰੀ ਤਾਕਤਾਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਜਬਰ ਦੇ ਜੋਰ ਡਰਾਉਣ-ਧਮਕਾਉਣ ਲਈ ਧਾਰਨ ਕੀਤੀ ਬੁਲਡੋਜ਼ਰ ਫਾਸ਼ੀਵਾਦ ਦੀ ਨੀਤੀ ਉੱਪਰ ਰੋਕ ਲਾਉਣ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਪ੍ਰਮੁੱਖ ਆਗੂ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਪ੍ਰਯਾਗਰਾਜ ਵਿਖੇ ਦਰਜ ਕੀਤੇ ਪੁਲੀਸ ਕੇਸ ਅਤੇ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ।

ਮੀਟਿੰਗ ਵਿੱਚ ਕਨਵੈਨਸ਼ਨ ਵਿਚਲੇ ਸਮੁੱਚੇ ਪ੍ਰਬੰਧਾਂ ਅਤੇ ਨੀਤੀਗਤ ਮਾਮਲਿਆਂ ਨੂੰ ਨਜਿੱਠਣ ਲਈ ਮਨਜੀਤ ਸਿੰਘ ਰਾਏ, ਜਗਮੋਹਣ ਸਿੰਘ, ਪ੍ਰਗਟ ਸਿੰਘ ਜਾਮਾਰਾਏ, ਜੰਗਵੀਰ ਸਿੰਘ ਚੌਹਾਨ ਅਤੇ ਰਾਮਿੰਦਰ ਸਿੰਘ ਪਟਿਆਲਾ ਅਧਾਰਿਤ ਕਮੇਟੀ ਬਣਾ ਕੇ ਡਿਊਟੀ ਲਗਾਈ ਗਈ।

ਮੀਟਿੰਗ ਵਿੱਚ ਡਾ. ਸਤਨਾਮ ਸਿੰਘ ਅਜਨਾਲਾ, ਸੂਰਤ ਸਿੰਘ ਧਰਮਕੋਟ, ਮੁਕੇਸ਼ ਚੰਦਰ, ਬਿੰਦਰ ਸਿੰਘ ਗੋਲੇਵਾਲ, ਜਗਸੀਰ ਸਿੰਘ ਸਾਧੂਵਾਲਾ, ਵੀਰ ਸਿੰਘ ਬੜਵਾ, ਹਰਜੀਤ ਸਿੰਘ ਰਵੀ, ਸਤਨਾਮ ਸਿੰਘ ਸੰਧੂ, ਬਖਤਾਵਰ ਸਿੰਘ, ਨਿਰਭੈ ਸਿੰਘ ਢੁੱਡੀਕੇ, ਰੁਲਦੂ ਸਿੰਘ ਮਾਨਸਾ ਅਤੇ ਰਾਮਿੰਦਰ ਸਿੰਘ ਪਟਿਆਲਾ ਆਦਿ ਕਿਸਾਨ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...