Friday, March 29, 2024

ਵਾਹਿਗੁਰੂ

spot_img
spot_img

ਅਜਨਾਲਾ ਨੇੜਲੇ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ: ਬੀਬੀ ਜਗੀਰ ਕੌਰ ਵੱਲੋਂ ਪ੍ਰਬੰਧਕਾਂ ਨੂੰ ਸਚੇਤ ਰਹਿਣ ਦੀ ਅਪੀਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਣ ਭੇਟ ਹੋਣ ਨੂੰ ਦੁਖਦਾਈ ਦੱਸਿਆ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ। ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਬਿਜਲੀ ਉਪਕਰਨਾਂ ਦਾ ਮੁਆਇਨਾਂ ਸਮੇਂ-ਸਮੇਂ ਕਰਵਾਉਂਦੀਆਂ ਰਹਿਣ ਤਾਂ ਜੋ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਰਟ ਸਰਕਟ ਕਾਰਨ ਅੱਗ ਲਗਣ ਤੋਂ ਬਚਾਅ ਰਹੇ।

ਬੀਬੀ ਜਗੀਰ ਕੌਰ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਰਧਾ ਵੱਸ ਬਿਜਲੀ ਲੜੀਆਂ ਆਦਿ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਏ.ਸੀ. ਪੱਖੇ ਆਦਿ ਬਿਜਲੀ ਦੇ ਉਪਕਰਨ ਕਿਸੇ ਸੇਵਾਦਾਰ ਦੀ ਹਾਜ਼ਰੀ ਵਿਚ ਹੀ ਚੱਲਦੇ ਰੱਖੇ ਜਾਣ। ਰਾਤ ਸਮੇਂ ਬਿਜਲੀ ਦਾ ਮੁੱਖ ਸਵਿੱਚ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ।

ਪਰੰਤੂ ਫਿਰ ਵੀ ਪ੍ਰਬੰਧਕੀ ਅਣਗਹਿਲੀ ਕਾਰਨ ਦੁਖਦਾਈ ਮਾਮਲੇ ਸਾਹਮਣੇ ਆ ਰਹੇ ਹਨ। ਬੀਬੀ ਜਗੀਰ ਕੌਰ ਨੇ ਪ੍ਰਚਾਰਕ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਦੌਰਾਨ ਸੰਗਤ ਅਤੇ ਪ੍ਰਬੰਧਕਾਂ ਨੂੰ ਸੁਚੇਤ ਕਰਦੇ ਰਹਿਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਅੰਦਰ ਜਿਲ੍ਹਾ ਫਤਿਆਬਾਦ ਦੇ ਪਿੰਡ ਐਹਲੀ ਸਦਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸ਼ਖਤ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...