Friday, March 29, 2024

ਵਾਹਿਗੁਰੂ

spot_img
spot_img

ਅਜੇ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ, ਬੋਰਡ ਦੀ ਵੈਬਸਾਈਟ ’ਤੇ ਗ਼ਲਤ ਜਾਣਕਾਰੀ ਪਾਉਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ

- Advertisement -

ਚੰਡੀਗੜ 13 ਜੁਲਾਈ, 2020 –

ਪੰਜਾਬ ਸਰਕਾਰ ਨੇ ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਕੀਤੇ ਹੋਣ ਤੋਂ ਇਨਕਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨੌਵੀਂ ਤੋਂ ਬਾਰਵੀਂ ਤੱਕ ਦੀਆਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਦਾ ਸੈਸ਼ਨ 2020-21 ਲਈ ਪੜਾਇਆ ਜਾਣ ਵਾਲਾ ਪਾਠਕ੍ਰਮ ਘੱਟ ਕਰਕੇ ਬੋਰਡ ਦੀ ਵੈੱਬਸਾਈਟ ਉੱਪਰ ਪਾਇਆ ਗਿਆ ਸੀ ਜਿਸਦਾ ਨੋਟਿਸ ਲੈਂਦਿਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਮਾਮਲਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਧਿਆਨ ਵਿੱਚ ਲਿਆਉਣ ਨਾਲ ਬੋਰਡ ਵੱਲੋਂ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ।

ਬੁਲਾਰੇ ਅਨੁਸਾਰ ਇਹ ਸਿਲੇਬਸ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਬੋਰਡ ਦੀ ਵੈਬਸਾਇਟ ’ਤੇ ਅਪਲੋਡ ਕਰ ਦਿੱਤਾ ਗਿਆ ਜੋ ਕਿ ਇੱਕ ਗੰਭੀਰ ਕੁਤਾਹੀ ਹੈ। ਬੁਲਾਰੇ ਅਨੁਸਾਰ ਜਿਸ ਵੀ ਕਰਮਚਾਰੀ ਨੇ ਇਹ ਸਿਲੇਬਸ ਸਾਈਟ ਉੱਪਰ ਅਪਲੋਡ ਕੀਤਾ ਹੈ ਉਸ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲਿਖ ਦਿੱਤਾ ਗਿਆ ਹੈ।

ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਜਗਤਾਰ ਸਿੰਘ ਕੁਲੜੀਆ ਨੇ ਦੱਸਿਆ ਕਿ ਕੋਵਿਡ-19 ਸੰਕ੍ਰਮਣ ਦੇ ਕਾਰਨ ਪਾਠਕ੍ਰਮ ਨੂੰ ਘੱਟ ਕਰਨ ਲਈ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਿੱਚ ਬਕਾਇਦਾ ਤੌਰ ‘ਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਕਮੇਟੀ ਵੱਲੋਂ ਪੂਰੀ ਪੁਣਛਾਣ ਕਰਨ ਤੋਂ ਬਾਅਦ ਇਹ ਸਿਫਾਰਸ਼ਾਂ ਸਰਕਾਰ ਨੂੰ ਭੈਜੀਆਂ ਜਾਣਗੀਆਂ ਅਤੇ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਪਾਠਕ੍ਮ ਸਬੰਧੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਕਿਸੇ ਵੀ ਜਮਾਤ ਦਾ ਸਿਲੇਬਸ ਘੱਟ ਨਹੀਂ ਕੀਤਾ ਗਿਆ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...