Wednesday, April 24, 2024

ਵਾਹਿਗੁਰੂ

spot_img
spot_img

ਅਣਪਛਾਤੇ ਹਮਲਾਵਰਾਂ ਨੇ ਪੱਤਰਕਾਰ ਹਰਵਿੰਦਰ ਲਾਲੀ ਦੇ ਘਰ ਦੇ ਬਾਹਰ ਕੀਤਾ ਹਮਲਾ; ਕਾਰ ਬੁਰੀ ਤਰ੍ਹਾਂ ਭੰਨੀ

- Advertisement -

ਯੈੱਸ ਪੰਜਾਬ
ਪਟਿਆਲਾ, 17 ਜੂਨ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਸ਼ਰਾਰਤੀ ਅਤੇ ਗੁੰਡਾ ਅਨਸਰ ਪੁਲਿਸ ਪ੍ਰਸ਼ਾਸ਼ਨ ਨੂੰ ਅੰਗੂਠਾ ਦਿਖਾਉਂਦੇ ਹੋਏ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਖੇਡ ਰਹੇ ਹਨ।

ਇਨ੍ਹਾਂ ਗੁੰਡਾ ਅਨਸਰਾਂ ਦੇ ਹੌਂਸਲੇ ਇੰਨੇ ਵਧ ਚੁੱਕੇ ਹਨ ਕਿ ਨਾਇਟ ਕਰਫਿਊ ਹੋਣ ਦੇ ਬਾਵਜੂਦ ਵੀ ਇਹ ਲੋਕ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉੁਡਾ ਰਹੇ ਹਨ ਅਤੇ ਲੋਕਾਂ ਦੇ ਘਰਾਂ ’ਤੇ ਹਮਲੇ ਤਕ ਕਰ ਰਹੇ ਹਨ, ਜਿਸਦੀ ਤਾਜ਼ਾ ਮਿਸਾਲ ਉਸ ਸਮੇਂ ਹੋਈ ਜਦੋਂ ਪਟਿਆਲਾ ਤੋਂ ਛਪਦੇ ਪੰਜਾਬੀ ਅਖਬਾਰ ਰੋਜ਼ਾਨਾ ਆਜ਼ਾਦ ਸੋਚ ਦੇ ਪੱਤਰਕਾਰ ਹਰਵਿੰਦਰ ਸਿੰਘ ਲਾਲੀ ਦੇ ਸ਼ਹੀਦ ਊਧਮ ਸਿੰਘ ਨਗਰ ਸਥਿਤ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵਲੋਂ ਇੱਟਾਂ ਰੋੜਿਆਂ ਅਤੇ ਰਾਡਾਂ ਨਾਲ ਹਮਲਾ ਕਰਕੇ ਘਰ ਦੇ ਬਾਹਰ ਖੜ੍ਹੀ ਗੱਡੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰ ਹਰਵਿੰਦਰ ਲਾਲੀ ਨੇ ਆਖਿਆ ਕਿ ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ 16 ਜੂਨ ਨੂੰ ਜਦੋਂ ਉਹ ਰਾਤ ਤਕਰੀਬਨ 12 ਵਜੇ ਘਰ ਪਹੁੰਚੇ ਤਾਂ ਪੰਜ ਕੁ ਮਿੰਟਾਂ ਬਾਅਦ ਹੀ ਉਨ੍ਹਾਂ ਘਰ ਦੇ ਬਾਹਰ ਭੰਨਤੋੜ ਦੀਆਂ ਆਵਾਜ਼ਾਂ ਆਉਣ ਲੱਗੀਆਂ ਜਦੋਂ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਵਲੋਂ ਹਮਲਾਵਰਾਂ ਨੂੰ ਲਲਕਾਰਿਆ ਤਾਂ ਹਮਲਾਵਰਾਂ ਵਲੋਂ ਉਨ੍ਹਾਂ ਦੇ ਘਰ ਅਤੇ ਉਨ੍ਹਾਂ ਦੇ ਸਾਹਮਣੇ ਰਹਿੰਦੇ ਸ੍ਰੀ ਰਾਜੀਵ ਕੁਮਾਰ ਦੇ ਘਰ ਦੇ ਗੇਟ ’ਤੇ ਇੱਟਾਂ ਚਲਾਈਆਂ ਗਈਆਂ ਅਤੇ ਨਾਲ ਹੀ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਮਾਰੂਤੀ ਨੰ. ਪੀਯੂਪੀ 23 ਨੂੰ ਰਾਡਾਂ ਨਾਲ ਬੁਰੀ ਤਰ੍ਹਾਂ ਭੰਨ ਦਿੱਤਾ ਗਿਆ।

ਉਨ੍ਹਾਂ ਆਖਿਆ ਕਿ ਜਦੋਂ ਤੱਕ ਉਹ ਘਰ ਦਾ ਗੇਟ ਖੋਲ੍ਹ ਕੇ ਬਾਹਰ ਪਹੁੰਚੇ ਤਾਂ ਉਸ ਸਮੇਂ ਤੱਕ ਹਮਲਾਵਰ ਫਰਾਰ ਹੋ ਚੁੱਕੇ ਸਨ।

ਅੱਜ ਘਟਨਾ ਵਾਲੀ ਥਾਂ ਤ੍ਰਿਪੜੀ ਥਾਣਾ ਇੰਚਾਰਜ ਸ੍ਰੀ ਹੈਰੀ ਬੋਪਾਰਾਏ ਅਤੇ ਡਿਊਟੀ ਅਫਸਰ ਸ੍ਰੀ ਸਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਨਾਲ ਮੌਕੇ ਦਾ ਮੁਆਇਨਾ ਕੀਤਾ ਅਤੇ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...