Wednesday, April 24, 2024

ਵਾਹਿਗੁਰੂ

spot_img
spot_img

ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ: ਮੀਤ ਹੇਅਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2022:
ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮਿਆਰੀ ਸਿੱਖਿਆ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਧਿਆਪਕਾਂ ਤੇ ਬੱਚਿਆਂ ਸਿਰੋਂ ਫਰਜ਼ੀ ਨਤੀਜਿਆਂ ਦਾ ਬੋਝ ਘਟਾਇਆ ਜਾਵੇਗਾ ਅਤੇ ਸਿਰਫ ਪ੍ਰਮਾਣਿਕ ਨਤੀਜੇ ਹੀ ਅੱਗੇ ਲੈ ਕੇ ਜਾਏ ਜਾਣਗੇ। ਇਹ ਗੱਲ ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਕ ਨਿੱਜੀ ਚੈਨਲ ਵੱਲੋਂ ‘ਸਿੱਖਿਆ ‘ਤੇ ਸੰਵਾਦ’ ਵਿਸ਼ੇ ਉਤੇ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਕਹੀ।

ਸਿੱਖਿਆ ਤੇ ਖੇਡ ਵਿਭਾਗ ਦਾ ਰੋਡਮੈਪ ਸਾਂਝਾ ਕਰਦਿਆਂ ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਆਸ ਜਾਗੀ ਕਿ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ। ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਕਾਰਗਾਰ ਨੀਤੀ ਬਣਾਉਣ ਲਈ ਹੇਠਲੇ ਪੱਧਰ ‘ਤੇ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਵਿਦਿਆਰਥੀਆਂ ਇਥੋਂ ਤੱਕ ਕਿ ਦਰਜਾ ਚਾਰ ਕਰਮਚਾਰੀਆਂ ਤੋਂ ਵੀ ਫੀਡਬੈਕ ਹਾਸਲ ਕੀਤੀ ਜਾ ਰਹੀ ਹੈ। ਇਸੇ ਫੀਡਬੈਕ ਤੋਂ ਪਤਾ ਲੱਗਿਆ ਕਿ ਆਨਲਾਈਨ ਕਲਾਸਾਂ ਨੇ ਸਿੱਖਿਆ ਉਤੇ ਬਹੁਤ ਮਾੜਾ ਅਸਰ ਪਾਇਆ ਕਿਉਂਕਿ ਵਿਦਿਆਰਥੀਆਂ ਕੋਲ ਸਮਾਰਟ ਫੋਨ ਹੀ ਨਹੀਂ ਸੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਹਿਲੇ ਨੰਬਰ ਉਤੇ ਆਉਣ ਦੀ ਹੋੜ ਨੇ ਬੇਸਲਾਈਨ ਨਤੀਜੇ ਫਰਜ਼ੀ ਤੌਰ ‘ਤੇ ਬਿਹਤਰ ਦਿਖਾਉਣ ਕਰਕੇ ਸਿੱਖਿਆ ਉਤੇ ਮਾੜਾ ਅਸਰ ਪਾਇਆ। ਸਕੂਲਾਂ ਦੇ ਦੌਰਿਆਂ ਸਮੇਂ ਖੁਦ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਦੇ ਮਾੜੇ ਪੱਧਰ ਦਾ ਪਤਾ ਲੱਗਿਆ।

ਸਾਡੀਆਂ ਪਿਛਲੀਆਂ ਸਰਕਾਰਾਂ ਵੱਲੋਂ ਬੁਨਿਆਦੀ ਸਹੂਲਤਾਂ ਖਾਸ ਕਰਕੇ ਦਰਜਾ ਚਾਰ ਕਰਮਚਾਰੀ ਤੱਕ ਵੀ ਨਹੀਂ ਦਿੱਤੇ ਗਏ ਪਰ ਸਕੂਲਾਂ ਉਤੇ ਬਿਹਤਰ ਨਤੀਜੇ ਦਿਖਾਉਣ ਲਈ ਫਰਜ਼ੀ ਬੇਸ ਲਾਈਨ ਨਤੀਜੇ ਤਿਆਰ ਕਰ ਕੇ ਚੰਗੇ ਦਿਖਾਉਣ ਲਈ ਆਖਿਆ ਗਿਆ ਜਿਸ ਲਈ ਮਿੱਥ ਕੇ ਤਰੀਕੇ ਨਾਲ ਨਕਲ ਕਰਵਾਈ ਜਾਂਦੀ ਰਹੀ।

ਇਹੋ ਕਾਰਨ ਹੈ ਕਿ ਸਾਡੇ ਸਭ ਤੋਂ ਕਾਬਲ ਅਤੇ ਯੋਗ ਅਧਿਆਪਕ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦਾ ਸਿਸਟਮ ਮਾੜਾ ਹੈ। ਹਾਲਾਂਕਿ ਕਈ ਸਰਕਾਰੀ ਸਕੂਲ ਆਪਣੇ ਬਲਬੂਤੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਸਰਹੱਦੀ ਜ਼ਿਲੇ ਫਾਜ਼ਿਲਕਾ ਦੇ ਇਕ ਸਕੂਲ ਦੀ ਉਦਾਹਰਨ ਵੀ ਦਿੱਤੀ। ਕਈ ਸਕੂਲਾਂ ਵਿੱਚ ਬੱਚਿਆਂ ਦੇ ਬਿਹਤਰ ਨਤੀਜੇ ਵੀ ਵੇਖੇ। ਇਹ ਸਕੂਲ ਬਿਨਾਂ ਸਰਕਾਰੀ ਮੱਦਦ ਉਤੇ ਆੁਪਣੇ ਬਲਬੂਤੇ ਵਧੀਆ ਚੱਲ ਰਹੇ ਹਨ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਅਤੇ ਭਵਿੱਖੀ ਸਮੇਂ ਦੀ ਲੋੜ ਮੁਤਾਬਕ ਅਤੇ ਉਦਯੋਗਾਂ ਦੀ ਮੰਗ ਅਨੁਸਾਰ ਸਿਲੇਬਸ ਤਿਆਰ ਕਰਨ ਦੀ ਲੋੜ ਹੈ, ਖਾਸ ਕਰਕੇ ਭੂਗੋਲਿਕ ਖਿੱਤੇ ਦੀਆਂ ਮੰਗਾਂ ਅਨੁਸਾਰ ਪ੍ਰੈਕਟੀਕਲ ਸਿਲੇਬਸ ਦੀ ਜ਼ਰੂਰਤ ਹੈ ਅਤੇ ਇਸ ਉਪਰ ਹੁਣ ਸਰਕਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਨਾਲ ਹੀ ਨੀਤੀਆਂ ਬਣਾ ਰਹੇ ਹਾਂ। ਸਰਕਾਰੀ ਨੌਕਰੀਆਂ ਦੇ ਯੋਗ ਬਣਾਉਣ ਲਈ ਵਿਦਿਆਰਥੀ ਤਿਆਰ ਕਰਨ ਤੋਂ ਇਲਾਵਾ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਨਾਮਣਾ ਖੱਟਣ ਵਾਲੇ ਨੌਜਵਾਨਾਂ ਨੂੰ ਉਹ ਨਿੱਜੀ ਤੌਰ ‘ਤੇ ਹੱਲਾਸ਼ੇਰੀ ਦੇਣ ਲਈ ਮਿਲਣਗੇ ਤਾਂ ਜੋ ਹੋਰ ਨੌਜਵਾਨ ਵੀ ਪ੍ਰੇਰਿਤ ਹੋ ਸਕਣਗੇ।

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਪਹਿਲੇ ਤੋਂ 17ਵੇਂ-18ਵੇਂ ਨੰਬਰ ‘ਤੇ ਖਿਸਕ ਗਿਆ। ਸਿੱਖਿਆ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਕ੍ਰਾਂਤੀ ਲਿਆਉਣ ਲਈ ਸੂਬਾ ਸਰਕਾਰ ਕੰਮ ਕਰ ਰਹੀ ਹੈ ਜਿਸ ਦੇ ਪੰਜ ਸਾਲਾਂ ਅੰਦਰ ਚੰਗੇ ਨਤੀਜੇ ਸਾਹਮਣੇ ਆਉਣਗੇ। ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...