ਚੰਡੀਗੜ੍ਹ, 22 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ/ਐ: ਸਿ) ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦੇਸ਼ ਜਾਣ ਲਈ ਪ੍ਰਵਾਨਗੀ ਕੇਵਲ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਵਿੱਚ ਹੀ ਲਈਆਂ ਜਾਣ।
ਡਾਇਰੈਕਟਰ ਸਿੱਖਿਆ ਵਿਭਾਗ (ਸੈ: ਸਿ:) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ ਜਾਣ ਲਈ ਛੁੱਟੀਆਂ ਕੇਵਲ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਵਿੱਚ ਹੀ ਲਈਆਂ ਜਾਣ। ਪੱਤਰ ਅਨੁਸਾਰ ਆਪਣੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਜਾਂ ਫੇਰ ਸੈਰ ਸਪਾਟੇ ਲਈ ਵਿਦੇਸ਼ ਛੁੱਟੀ ਅਪਲਾਈ ਕੀਤੀ ਜਾਂਦੀ ਜਾਂਦੀ ਹੈ, ਜਿਸ ਕਾਰਨ ਅਜਿਹੇ ਅਧਿਆਪਕਾਂ ਦੇ ਵਿਦੇਸ਼ ਜਾਣ ਦੌਰਾਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਆਪ ਅਧੀਨ ਕੰਮ ਕਰਦੇ ਸਮੂਹ ਅਧਿਆਪਕਾਂ/ਕਰਮਚਾਰੀਆਂ ਆਪਣੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਜਾਂ ਫੇਰ ਸੈਰ ਸਪਾਟੇ ਲਈ ਵਿਦੇਸ਼ ਜਾਣ ਲਈ ਛੁੱਟੀਆਂ ਕੇਵਲ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹੀ ਲਈ ਜਾਵੇ।’
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ