Saturday, April 20, 2024

ਵਾਹਿਗੁਰੂ

spot_img
spot_img

ਅਧਿਆਪਕਾਂ ਨੇ ਫੂਕੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ, ਸਰਕਾਰ ਨੂੰ ਕੋਡ ਆਫ਼ ਕੰਡਕਟ ਦੌਰਾਨ ਵੀ ਨਾ ਬਖਸ਼ਣ ਦਾ ਐਲਾਨ

- Advertisement -

ਭਵਾਨੀਗੜ੍ਹ, 13 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਸੱਦੇ ਅਤੇ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਸੱਦੇ ਤਹਿਤ ਬਲਾਕ ਭਵਾਨੀਗੜ੍ਹ ਦੇ ਅਧਿਆਪਕਾਂ ਨੇ, ਹਾਕਮਾਂ ਦੇ ਧੱਕੇ ਖ਼ਿਲਾਫ਼ ਪੰਜਾਬ ਦੀ ਨਾਬਰੀ ਦੇ ਪ੍ਰਤੀਕ ‘ਦੁੱਲਾ ਭੱਟੀ’ ਦੀ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਸੰਘਰਸ਼ੀ ਲੋਹੜੀ ਮਨਾਈ ਅਤੇ ਵੱਖ ਵੱਖ ਥਾਈਂ ਮੁਲਾਜ਼ਮ ਮੰਗਾਂ ਨੂੰ ਮਿੱਟੀ ਘੱਟੇ ਰੋਲਣ ਵਾਲੀ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਲੋਹੜੀ ਬਾਲ ਕੇ ਰੋਸ ਪ੍ਰਗਟ ਕੀਤਾ।

ਇਸ ਮੌਕੇ ਮੁਲਾਜ਼ਮ ਮਸਲੇ ਹੱਲ ਨਾ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀਆਂ ਤਸਵੀਰਾਂ ਅਤੇ ਪੰਜਾਬ ਕਾਂਗਰਸ ਦੇ ਮੈਨੀਫੈਸਟੋ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।

ਇਸ ਮੌਕੇ ਅਧਿਆਪਕ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਕਰਮਜੀਤ ਨਦਾਮਪੁਰ ਅਤੇ ਅਮਨ ਵਿਸ਼ਿਸ਼ਟ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮ ਬਿਨਾਂ ਸ਼ਰਤ ਵਿਭਾਗਾਂ ਵਿੱਚ ਪੱਕੇ ਕਰਨ ਦੀ ਥਾਂ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਦੇ ਝੂਠੇ ਇਸ਼ਤਿਹਾਰ ਲਗਾ ਕੇ ਅਤੇ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਨਾ ਕਰਕੇ, ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ।

ਇਸੇ ਤਰ੍ਹਾਂ ਪਿਛਲੇ ਤਨਖਾਹ ਕਮਿਸ਼ਨ ਦੌਰਾਨ ਮਿਲੇ ਸਾਰੇ ਵਾਧੇ ਬਰਕਰਾਰ ਰੱਖਦਿਆਂ 6ਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਹਰੇਕ ਮੁਲਾਜ਼ਮ ਦੀ ਪੇਅ ਫਿਕਸ਼ੇਸ਼ਨ 2.72 ਗੁਣਾਂਕ ਅਨੁਸਾਰ ਲਾਗੂ ਨਹੀਂ ਕੀਤਾ, ਸਗੋਂ ਪੇਂਡੂ ਇਲਾਕਾ ਭੱਤਾ, ਬਾਰਡਰ ਇਲਾਕਾ ਭੱਤਾ, ਹੈਂਡੀਕੇਪ ਸਫਰੀ ਭੱਤੇ ਸਮੇਤ 37 ਕਿਸਮ ਦੇ ਸਾਰੇ ਭੱਤੇ ਅਤੇ ਏ ਸੀ ਪੀ ਦੇ ਲਾਭ ਰੋਕ ਲਏ ਗਏ ਹਨ। ਪਰਖ ਸਮਾਂ ਐਕਟ-2015 ਰੱਦ ਨਹੀਂ ਕੀਤਾ ਅਤੇ 31.12.2015 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਉਚਤਮ ਗੁਣਾਂਕ ਅਨੁਸਾਰ ਪਰਖ ਸਮੇਂ ਦੇ ਸਾਰੇ ਏਰੀਅਰ ਦੱਬ ਲਏ ਗਏ ਹਨ।

1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਨਹੀਂ ਕੀਤੀ ਗਈ ਅਤੇ ਨਾ ਹੀ 17 ਜੁਲਾਈ 2020 ਤੋਂ ਬਾਅਦ ਮੁਲਾਜ਼ਮਾਂ ‘ਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਕੀਤਾ ਹੈ। ਪੰਜਾਬ ਸਰਕਾਰ ਦੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨਾਲ ਵੱਡਾ ਵਿਤਕਰਾ ਕਰਦਿਆਂ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਗਿਆ ਅਤੇ ਨਾ ਹੀ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਨ ਸਬੰਧੀ ਕੋਈ ਉਪਰਾਲਾ ਕੀਤਾ ਗਿਆ ਹੈ। 180 ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੂੰ ਮੁੱਢਲੇ ਭਰਤੀ ਇਸ਼ਤਿਹਾਰ ਅਨੁਸਾਰ ਪੁਰਾਣੀ ਸਰਵਿਸ ਦੇ ਸਾਰੇ ਲਾਭਾਂ ਸਹਿਤ ਪੰਜਾਬ ਸਕੇਲ ਲਾਗੂ ਨਹੀਂ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀਆਂ ਪੈਂਡਿੰਗ ਵਿਕਟੇਮਾਈਜ਼ੇਸ਼ਨਾਂ ਰੱਦ ਨਹੀਂ ਕੀਤੀਆਂ, ਬਦਲੀ ਨੀਤੀ ਤਹਿਤ ਪਹਿਲਾਂ ਹੋਈਆਂ ਬਦਲੀਆਂ ਨੂੰ ਬਿਨਾਂ ਸ਼ਰਤ ਲਾਗੂ ਕਰਨ ਦੀ ਥਾਂ ਕਾਂਗਰਸੀ ਲੀਡਰਾਂ ਦੀਆਂ ਸਿਫਾਰਸ਼ਾਂ ਤਹਿਤ ਸਿਆਸੀ ਭ੍ਰਿਸ਼ਟਾਚਾਰ ਕਰਦਿਆਂ ਸੈਂਕੜੇ ਬਦਲੀਆਂ ਕਰ ਦਿੱਤੀਆਂ ਹਨ, ਅਧਿਆਪਕਾਂ ਅਤੇ ਨਾਨ ਟੀਚਿੰਗ ਦੀਆਂ ਸਾਰੀਆਂ ਪੈਡਿੰਗ ਪ੍ਰਮੋਸ਼ਨਾਂ ਮੁਕੰਮਲ ਨਹੀਂ ਕੀਤੀਆਂ ਗਈਆਂ, ਓਪਨ ਡਿਸਟੈਂਸ ਲਰਨਿੰਗ ਵਾਲੇ 3442, 7654, 5178 ਅਧਿਆਪਕਾਂ ਦੇ ਪੈਡਿੰਗ ਰੈਗੂਲਰ ਆਰਡਰ ਜਾਰੀ ਨਹੀਂ ਕੀਤੇ ਗਏ ਹਨ।

ਇਸ ਮੌਕੇ ਵੱਖ ਵੱਖ ਥਾਈਂ ਏਕਮ ਸਿੰਘ, ਜਗਵਿੰਦਰ ਸਿੰਘ, ਹਰੀਸ਼ ਕੁਮਾਰ, ਜਸਤਿੰਦਰ ਸਿੰਘ, ਦੀਪਕ ਕੁਮਾਰ, ਦਵਿੰਦਰ ਕੁਮਾਰ, ਨਰਪਿੰਦਰ ਸਿੰਘ, ਸਾਦਿਕ, ਰਮਨਦੀਪ ਕੌਰ, ਮਨਪ੍ਰੀਤ ਕੌਰ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...