Saturday, April 20, 2024

ਵਾਹਿਗੁਰੂ

spot_img
spot_img

ਅਨਮੋਲ ਗਗਨ ਮਾਨ ਵੱਲੋਂ ਨਵਾਂ ਗਰਾਓ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ

- Advertisement -

ਯੈੱਸ ਪੰਜਾਬ
ਐਸਏਐਸ ਨਗਰ, 25 ਸਤੰਬਰ, 2022:
ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦੇ ਬੁੱਤ ਦੀ ਸਥਾਪਨਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਨਵਾਂ ਗਾਉਂ ‘ਚ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਾਂ ਗਾਉਂ ਪਹੁੰਚਣ ਤੇ ਭਾਰੀ ਇਕੱਠ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਨ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਵੱਚਨਬੱਧ ਹੈ। ਉਨ੍ਹਾਂ ਕਿਹਾ ਨਵਾਂ ਗਾਉਂ ‘ਚ ਲੋਕਾਂ ਦੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਜਲਦੀ ਹੀ ਸੂਬਾ ਸਰਕਾਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਿੱਤ ਆਉਂਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੁਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੂਬਾ ਸਰਕਾਰ ਲੋਕਾਂ ਦੇ ਚੌਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਪ੍ਰੋਗਰਾਮ ਦਾ ਪ੍ਰਬੰਧ ਨਵਾਂ ਗਰਾਓਂ-ਮੁਲਾਂਪੁਰ-ਮਾਜਰੀ ਪ੍ਰੈਸ ਕਲੱਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਨਵਾਂ ਗਰਾਓਂ ਪ੍ਰਧਾਨ ਨਗਰ ਕੌਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰੈਸ ਕਲੱਬ ਦੇ ਚੇਅਰਮੈਨ ਸ੍ਰੀ ਤਰਸੇਮ ਲਾਲ ਸ਼ਰਮਾਂ, ਪ੍ਰਧਾਨ ਜੇ.ਕੇ.ਭੱਠ, ਸੰਜੀਵ ਮਲਿਕ ਅਤੇ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...