Thursday, April 25, 2024

ਵਾਹਿਗੁਰੂ

spot_img
spot_img

ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ, ਸਤੰਬਰ 27, 2022:
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ ਵਿਖਾਉਣ ਲਈ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ।

ਅੱਜ ਚੰਡੀਗੜ ਵਿੱਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ – ਏ-ਸ਼ਹਾਦਤ ਲਈ ਈ-ਬੁਕਿੰਗ ਸੁਵਿਧਾ ਦੀ ਸ਼ੁਰੂਆਤ ਕੀਤੀ ।

ਸੈਰ ਸਪਾਟਾ ਦਿਵਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਮਾਜਿਕ-ਸੱਭਿਆਚਾਰ ਨੂੰ ਵਧਾਉਣ, ਰੁਜ਼ਗਾਰ ਪੈਦਾ ਕਰਨ, ਦੇਸ਼ ਦੀ ਆਰਥਿਕਤਾ ਨੂੰ ਚਲਾਉਣ ਵਿੱਚ ਸੈਰ-ਸਪਾਟਾ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਦਰਸਾਉਣ ਲਈ ਅੱਜ ਦੇ ਦਿਨ ਨੂੰ ਵਿਸ਼ਵ ਭਰ ਵਿੱਚ ਵਿਆਪਕ ਤੌਰ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਸਥਿਤ ਅਜਾਇਬ ਘਰ ਵਿਰਾਸਤ-ਏ-ਖਾਲਸਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਦੇ ਅਮੀਰ ਵਿਰਸੇ ਦੇ ਭੰਡਾਰ ਨੂੰ ਦਰਸਾਉਂਦਾ ਹੈ ਤਾਂ ਜੋ ਸਮੁੱਚੀ ਮਨੁੱਖਤਾ ਲਈ ਮਹਾਨ ਗੁਰੂਆਂ ਦੇ ਸਦੀਵੀ ਸੰਦੇਸ਼ਾਂ ਅਤੇ ਗੁਰੂਆਂ ਦੇ ਦਰਸ਼ਨ ਨਾਲ ਸੈਲਾਨੀਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਦੀ ਦੇਸ਼ ਵਿੱਚ ਹੀ ਨਹੀ ਬਲਕਿ ਪੁਰੇ ਵਿਸ਼ਵ ਵਿੱਚ ਵੱਖਰੀ ਪਹਿਚਾਣ ਬਣ ਚੁੱਕੀ ਹੈ।

ਉਨ੍ਹਾਂ ਨੂੰ ਕਿਹਾ ਕਿ ਚਮਕੌਰ ਸਾਹਿਬ ਵਿੱਚ ਸਥਿਤ ਅਜਾਇਬ ਘਰ “ਦਾਸਤਾਨ-ਏ-ਸ਼ਹਾਦਤ ਥੀਮ ਪਾਰਕ” ਹੈ ਜੋ ਕਿ ਪੰਜਾਬ ਸਿੱਖ ਧਰਮ ਵੱਲੋਂ ਕੀਤੀ ਕੁਰਬਾਨੀਆਂ ਨੂੰ ਦਰਸਾਉਂਦਾ ਹੈ। ਇਸ ਮੌਕੇ ਮੰਤਰੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਦੇ ਵਿਭਾਗ ਦੇ ਅਧਿਾਰੀਆਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦੇਸ ਵਿਦੇਸ਼ ਦੇ ਸੈਲਾਨੀਆਂ ਨਾਲ ਸਾਂਝਾ ਕਰਨ ਲਈ ਮਾਡਰਨ ਤਕਨੀਕ ਦੀ ਵਰਤੋਂ ਤੇ ਜ਼ੋਰ ਦਿੱਤਾ।

ਸੈਮੀਨਾਰ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਜ਼ ਸਿੰਘ, ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾਂ ਤੋਂ ਇਲਾਵਾ ਟੁਰਇਜ਼ਮ ਇੰਡਸਟਰੀ ਨਾਲ ਜੁੜੇ ਉਘੇ ਪਤਵੰਤਿਆਂ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...