Friday, April 26, 2024

ਵਾਹਿਗੁਰੂ

spot_img
spot_img

ਅਨਮੋਲ ਗਗਨ ਮਾਨ ਵੱਲੋਂ 6ਵੇਂ ਮਿਲਟਰੀ ਲਿਟਰੇਚਰ ਫ਼ੈਸਟੀਵਲ 2022 ਦਾ ਆਗਾਜ਼

- Advertisement -

ਯੈੱਸ ਪੰਜਾਬ
ਚੰਡੀਗੜ, 3 ਦਸੰਬਰ, 2022:
ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਚੰਡੀਗੜ ਦੀ ਸੁਖਨਾ ਝੀਲ ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ‘ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ’ ਦੁਆਰਾ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ।

ਇਹ ਫੈਸਟੀਵਲ ਦੀ ਥੀਮ ‘ਦ ਆਰਮਡ ਫੋਰਸਿਜ਼: 75 ਸਾਲਾਂ ਤੱਕ ਆਜ਼ਾਦ ਭਾਰਤ ਦੀ ਸੇਵਾ’ ਅਧੀਨ ਮਨਾਇਆ ਜਾ ਰਿਹਾ ਹੈ। ਇਹ ਫੈਸਟੀਵਲ 4 ਦਸੰਬਰ ਤੱਕ ਚੱਲੇਗਾ। ਇਸ ਮੌਕੇ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾਮੁਕਤ), ਜੀਓਸੀ-ਇੰਨ-ਸੀ ਵੈਸਟਰਨ ਕਮਾਂਡ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ ਅਤੇ ਮੇਜਰ ਜਨਰਲ ਓਪਰੇਸ਼ਨਸ ਵੈਸਟਰਨ ਕਮਾਂਡ ਸੰਦੀਪ ਸਿੰਘ ਵਿਸ਼ੇਸ ਤੌਰ ਤੇ ਹਾਜਰ ਸਨ ।

ਇਸ ਮੌਕੇ ਮਿਲਟਰੀ ਦੇ ਨੌਜਵਾਨਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਸਰਹੱਦਾਂ ‘ਤੇ ਲੜਨ ਵਾਲੇ ਬਹਾਦਰਾਂ ਦੀ ਅੰਤਿਮ ਕੁਰਬਾਨੀ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਦੇਸ਼ ਦੀ ਸੇਵਾ ਕੀਤੀ । ਉਨ੍ਹਾਂ ਕਿਹਾ ਕਿ ਫੌਜੀ ਯੋਧਿਆਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ਸੁਰਮਿਆਂ ਦੀ ਧਰਤੀ ਹੈ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਥੋਂ ਦੇ ਯੋਧਿਆਂ ਨੇ ਪੰਜਾਬ ਨੂੰ ਕਦੇ ਲੁੱਟਣ ਨਹੀਂ ਦਿੱਤਾ। ਭਾਰਤ ਅਤੇ ਖਾਸ ਤੌਰ ‘ਤੇ ਪੰਜਾਬ ਨੇ ਹਮੇਸ਼ਾ ਜੰਗ ਦੇ ਮੋਰਚਿਆਂ ‘ਤੇ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੇ ਨਵੀਂ ਪੀੜੀ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਜ਼ਰੂਰ ਪਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਯੋਧਿਆਂ ਦੀ ਧਰਤੀ ਹੈ ਪੰਜਾਬ ਦੇ ਯੋਧਿਆਂ ਨੇ ਹਮੇਸ਼ਾ ਜੁਰਮ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਤਾਂ ਹੀ ਭਾਰਤ ਦੇਸ਼ ਦਾ ਹਰੇਕ ਨਾਗਰਿਕ ਸੁਖ ਦਾ ਜੀਵਨ ਬਿਤਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਫੌਜੀਆਂ ਵੱਲੋਂ ਕੀਤੀ ਜਾ ਰਹੀ ਦੇਸ ਦੀ ਸੇਵਾ ਸਾਡੇ ਲਈ ਮਾਣ ਦੀ ਗੱਲ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਹਮੇਸ਼ਾਂ ਫੌਜੀ ਜਵਾਨਾ ਦੀ ਹਰ ਸੰਭਵ ਸਹਾਇਤਾ ਲਈ ਉਨ੍ਹਾਂ ਨਾਲ ਖੜੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...