Friday, April 19, 2024

ਵਾਹਿਗੁਰੂ

spot_img
spot_img

ਅਨੁਰਾਗ ਠਾਕੁਰ ਅਤੇ ਸੰਦੀਪ ਸਿੰਘ ਨੇ ‘ਵਰਚੂਅਲ ਮੀਟਿੰਗ’ ਰਾਹੀਂ ਪੰਜਾਬ ਦੇ ਭਾਜਪਾ ਸੋਸ਼ਲ ਮੀਡੀਆ ਵਾਲੰਟੀਅਰਾਂ ਦਾ ਕੀਤਾ ਮਾਰਗਦਰਸ਼ਨ

- Advertisement -

ਯੈੱਸ ਪੰਜਾਬ
ਜਲੰਧਰ, 27 ਜਨਵਰੀ, 2022 –
ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਗਈ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਤਹਿਤ ਸੋਸ਼ਲ ਮੀਡੀਆ ‘ਤੇ ਭਾਜਪਾ ਦੇ ਪ੍ਰਚਾਰ ਲਈ ਸਵੈ-ਇੱਛਾ ਨਾਲ ਸੇਵਾ ਕਰਨ ਵਾਲੇ ਵਲੰਟੀਅਰਾਂ ਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਵਰਚੁਅਲ ਬੈਠਕ ਰਾਹੀਂ ਮਾਰਗਦਰਸ਼ਨ ਕੀਤਾ।

ਇਹ ਵਰਚੁਅਲ ਮੀਟਿੰਗ ਭਾਜਪਾ ਦੇ ਆਈ.ਟੀ. ਅਤੇ ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਕਨਵੀਨਰ ਰਾਕੇਸ਼ ਗੋਇਲ ਵੱਲੋਂ ਉਲੀਕੀ ਗਈ। ਇਸ ਮੌਕੇ ਦਿੱਲੀ ਪ੍ਰਧਾਨ ਅਤੇ ਪੰਜਾਬ ਚੋਣ ਸੋਸ਼ਲ ਮੀਡੀਆ ਇੰਚਾਰਜ ਪੁਨੀਤ ਅਗਰਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਅਨੁਰਾਗ ਠਾਕੁਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੋਦੀ ਜੀ ਦੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦੇਸ਼ ਭਰ ਵਿੱਚ ‘ਵੀਰ ਬਾਲ ਦਿਵਸ’ ਵਜੋਂ ਮਨਾਉਂਦਿਆਂ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਲਈ 30 ਸਾਲ ਉਡੀਕ ਕਰਨੀ ਪਈ।

ਸਿੱਖ ਕੌਮ ਨੂੰ ਇਨਸਾਫ ਦਿਵਾਉਣ ਲਈ ਮੋਦੀ ਜੀ ਦੀ ਇਹ ਵਚਨਬੱਧਤਾ ਸੀ ਕਿ ਉਹਨਾਂ ਨੇ SIT ਦਾ ਗਠਨ ਕਰਕੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ।

ਮੋਦੀ ਨੇ 1984 ਦੇ ਦੰਗਿਆਂ ਦੇ ਦੋਸ਼ੀ, ਹਜ਼ਾਰਾਂ ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਜਿਊਂਦੇ ਸਾੜਨ ਵਾਲਿਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ। ਕਾਂਗਰਸ 70 ਸਾਲਾਂ ਤੋਂ ਸ਼੍ਰੀ ਕਰਤਾਰਪੁਰ ਲਾਂਘਾ ਨਹੀਂ ਖੋਲ੍ਹ ਸਕੀ ਪਰ ਇਸ ਨੂੰ ਬਣਾਉਣ ਅਤੇ ਖੋਲ੍ਹਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਕਾਲੀ ਸੂਚੀ ਜੋ 1984 ਵਿੱਚ ਬਣਾਈ ਗਈ ਸੀ ਪਰ ਕਾਂਗਰਸ ਸਰਕਾਰ ਨੇ ਇਸਨੂੰ ਕਦੇ ਖਤਮ ਨਹੀਂ ਕੀਤਾ। ਇਸ ਨੂੰ ਖਤਮ ਕਰਨ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ।

ਪੰਜਾਬ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤਾਕਤਾਂ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹ ਧਰਮ ਦੇ ਨਾਂ ‘ਤੇ ਲੋਕਾਂ ਵਿੱਚ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਭਾਜਪਾ ਨੇ ਹਮੇਸ਼ਾ ਪੰਜਾਬ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਅਤਿਵਾਦ ਦੇ ਦੌਰ ਵਿੱਚ ਵੀ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਨਾਲ ਖੜ੍ਹੀ ਰਹੀ।

ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਚੰਨੀ ਜੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਅੱਜ ਕੱਲ੍ਹ ਤੁਹਾਨੂੰ ਹਨੀ ਮਨੀ ਕਿਉਂ ਕਿਹਾ ਜਾਂਦਾ ਹੈ? ਕਿਉਂਕਿ ਹਨੀ ਦੇ ਘਰ ਤੋਂ ਪੈਸਿਆਂ ਦੀ ਰੇਲਗੱਡੀ ਚੱਲਦੀ ਹੈ ਪਰ ਇਹ ਚੰਨੀ ਦੀ ਹੈ। ਚੰਨੀ ਨੂੰ ਇਹ ਸਭ ਕੁਝ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡੇ ਘਰੋਂ ਰੇਤ ਮਾਫੀਆ ਕੌਣ ਚਲਾ ਰਿਹਾ ਹੈ? ਕਾਂਗਰਸ ਨੇ ਪੂਰੇ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਨੂੰ ਵੀ ਖੋਖਲਾ ਕਰ ਦਿੱਤਾ।

ਅਨੁਰਾਗ ਠਾਕੁਰ ਨੇ ਸਿੱਧੂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਮੇਰਾ ਪੰਜਾਬ ਮਾਡਲ, ਕੀ ਚੰਨੀ ਤੇ ਸਿੱਧੂ ਦੀ ਲੜਾਈ ਦਾ ਤੁਹਾਡਾ ਪੰਜਾਬ ਮਾਡਲ ਹੈ? ਸਿੱਧੂ ਨੂੰ ਮੰਤਰੀ ਅਹੁਦਾ ਦੇਣ ਦੀ ਪਾਕਿਸਤਾਨ ਨੂੰ ਕੀਤੀ ਸਿਫ਼ਾਰਸ਼ ‘ਤੇ ਸਿੱਧੂ ਜਾਂ ਕਾਂਗਰਸ ਹਾਈਕਮਾਂਡ ਨੇ ਕਦੇ ਜਵਾਬ ਕਿਉਂ ਨਹੀਂ ਦਿੱਤਾ?

ਅਨੁਰਾਗ ਠਾਕੁਰ ਨੇ ਪੰਜਾਬ ਦੇ ਲੋਕਾਂ ਨੂੰ ਪੁੱਛਿਆ ਕਿ 1984 ਦੇ ਦੰਗਿਆਂ ਵਿੱਚ ਹਜ਼ਾਰਾਂ ਸਿੱਖਾਂ ਨੂੰ ਮਾਰਨ ਦਾ ਕੰਮ ਕਿਸ ਪਾਰਟੀ ਨੇ ਕੀਤਾ ਸੀ? 30 ਸਾਲਾਂ ਤੱਕ ਕਿਸੇ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਕਾਂਗਰਸ ਨੇ ਉਨ੍ਹਾਂ ਦੋਸ਼ੀ ਨੇਤਾਵਾਂ ਨੂੰ ਆਪਣੇ ਮੰਚ ‘ਤੇ ਬਿਠਾ ਕੇ ਉੱਚ ਦਰਜੇ ਦਿੱਤੇ, ਪਰ ਮੋਦੀ ਸਰਕਾਰ ਨੇ ਐਸਆਈਟੀ ਬਣਾ ਕੇ ਉਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...