Friday, March 29, 2024

ਵਾਹਿਗੁਰੂ

spot_img
spot_img

ਅਨੁਸੂਚਿਤ ਜਾਤੀ ਦੇ ਜੱਜਾਂ ਅਤੇ ਅਦਾਲਤੀ ਅਧਿਕਾਰੀਆਂ ਨੂੰ ਤਰੱਕੀਆਂ ਵਿੱਚ ਰਾਖ਼ਵਾਂਕਰਨ ਦਿੱਤਾ ਜਾਵੇ: ਕੌਮੀ ਐਸ.ਸੀ. ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ, 16 ਸਤੰਬਰ, 2021 –
ਪੰਜਾਬ ਦੀਆਂ ਅਦਾਲਤਾਂ ਵਿੱਚ ਨੌਕਰੀ ਕਰਦੇ ਅਨੁਸੁਚਿਤ ਜਾਤੀ ਨਾਲ ਸਬੰਧਤ ਜੂਡਿਸ਼ਲ ਆਫਿਸਰਜ਼/ਕਾਨੂੰਨੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਦੇ ਮਾਮਲੇ ’ਤੇ ਸੁਣਵਾਈ ਕਰਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਨੂੰ ਤੁਰੰਤ ਲਾਗੂ ਕਰਨ ਦਾ ਫ਼ੈਸਲਾ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ 8 ਅਪ੍ਰੈਲ 2021 ਨੂੰ ਸ਼ਿਕਾਇਤਕਰਤਾ ਵੱਲੋਂ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਪੰਜਾਬ ਦੀਆਂ ਅਦਾਲਤਾਂ ਵਿੱਚ ਅਨੁਸੂਚਿਤ ਜਾਤੀ ਦੇ ਜੱਜਾਂ/ਅਧਿਕਾਰੀਆਂ ਨੂੰ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ।

ਇਸ ਮਾਮਲੇ ’ਤੇ ਸੁਣਵਾਈ ਕਰਦੇ ਹੋਏ ਨੈਸ਼ਨਲ ਐਸਸੀ ਕਮੀਸ਼ਨ ਨੇ ਪਾਇਆ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਵਿੱਚ ਐਸਸੀ ਅਤੇ ਓਬੀਸੀ ਜਾਤੀ (ਸੇਵਾਵਾਂ ਵਿੱਚ ਰਾਖਵਾਂਕਰਨ) ਐਕਟ-2006 ਕਾਨੂੰਨ ਪਾਰਿਤ ਕੀਤਾ ਸੀ, ਜਿਸਦੇ ਤਹਿਤ ਗਰੁਪ-ਏ ਅਤੇ ਬੀ ਵਿੱਚ ਐਸਸੀ ਨੂੰ 14 ਫੀਸਦੀ ਅਤੇ ਗਰੁਪ-ਸੀ ਅਤੇ ਡੀ ਵਿੱਚ ਐਸਸੀ ਨੂੰ 20 ਫ਼ੀਸਦੀ ਰਾਖਵਾਂਕਰਨ ਦੇਣ ਦਾ ਪ੍ਰਾਵਧਾਨ ਕੀਤਾ ਹੈ, ਲੇਕਿਨ ਕਾਨੂੰਨੀ ਸੇਵਾਵਾਂ ਅਤੇ ਅਦਾਲਤੀ ਕਰਮਚਾਰੀਆਂ ਨੂੰ ਇਸਦਾ ਫਾਇਦਾ ਨਹੀਂ ਦਿੱਤਾ ਜਾ ਰਿਹਾ ਹੈ। ਇਹ ਸੰਵਿਧਾਨ ਵਿੱਚ ਐਸਸੀ ਕੈਟੇਗਰੀ ਲਈ ਦਿੱਤੇ ਹੋਏ ਪ੍ਰਾਵਧਾਨਾਂ ਦੀ ਵੀ ਉਲੰਘਣਾ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਨੂੰ ਤੁਰੰਤ ਲਾਗੂ ਕਰਨ ਨੂੰ ਕਿਹਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਇਸ ਮਾਮਲੇ ਵਿੱਚ 4 ਵਾਰ ਸੁਣਵਾਈ (17-06-2021, 20-07-2021, 04-08-2021 ਅਤੇ 25-08-2021) ਕਰ ਚੁੱਕਿਆ ਹੈ, ਲੇਕਿਨ 15 ਸਤੰਬਰ 2021 ਨੂੰ ਹੋਈ ਅੰਤਮ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਦੀ ਵਿਸ਼ੇਸ਼ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਏ) ਬਲਦੀਪ ਕੌਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਸੰਜੀਵ ਬੇਰੀ, ਕੇਂਦਰੀ ਕਨੂੰਨ ਅਤੇ ਨਿਆਏ ਮੰਤਰਾਲਾ ਦੇ ਜੁਆਇੰਟ ਸੈਕਟਰੀ ਅੰਜੂ ਰਾਠੀ ਰਾਣਾ ਹਾਜਰ ਰਹੇ।

ਵਿਸ਼ੇਸ਼ ਸਕੱਤਰ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਐਕਟ-2006 ਦੇ ਅਨੁਸਾਰ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਲਾਗੂ ਹੈ ਲੇਕਿਨ ਅਦਾਲਤ ਲਈ ਇਹ ਵਿਵਸਥਾ ਨਹੀਂ ਹੈ।

ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ‘ਬਿਹਾਰ ਸਰਕਾਰ ਅਤੇ ਹੋਰ ਬਨਾਮ ਬਾਲ ਮੁਕੰਦ ਸਾਹਾ ਅਤੇ ਹੋਰ (2000)’ ਕੇਸ ਵਿੱਚ ਸੁਪ੍ਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਬਿਹਾਰ ਰਾਜ ਦੀ ਅਦਾਲਤ ਵਿੱਚ ਕੰਮ ਕਰਦੇ ਜੱਜਾਂ/ਅਧਿਕਾਰੀ ਵੀ ਸੂਬਾ ਸਰਕਾਰ ਦੇ ‘ਇਸਟੈਬਲਿਸ਼ਮੇਂਟ’ ਕੈਟੇਗਰੀ ਵਿੱਚ ਆਉਂਦੇ ਹਨ। ਇਸ ਤਰਾਂ ਪੰਜਾਬ ਦੇ ਵੱਖਰੇ ਅਦਾਲਤਾਂ ਵਿੱਚ ਜੱਜਾਂ/ਅਧਿਕਾਰੀਆਂ ਦੀ ਨਿਯੁਕਤੀ ਵੀ ਸੂਬਾ ਸਰਕਾਰ ਦੀ ‘ਇਸਟੈਬਲਿਸ਼ਮੇਂਟ’ ਸ਼੍ਰੇਣੀ ਵਿੱਚ ਮੰਨੀ ਜਾਣੀ ਚਾਹੀਦੀ ਹੈ, ਇਸ ਲਈ ਇਹ ਸਾਰੇ ਰਾਖਵਾਂਕਰਨ ਦੇ ਹੱਕਦਾਰ ਹਨ।

ਵਿਜੈ ਸਾਂਪਲਾ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦਾ ਗ੍ਰਹਿ ਵਿਭਾਗ ਤੁਰੰਤ ਰਾਖਵਾਂਕਰਨ ਨਿਯਮਾਂ ਦੇ ਮੁਤਾਬਿਕ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਸੁਨਿਸ਼ਿਚਤ ਕਰੇ। ਕਮਿਸ਼ਨ ਨੇ ਅਗਲੇ 2 ਹਫ਼ਤੇ ਵਿੱਚ ਸਬੰਧਤ ਅਧਿਕਾਰੀਆਂ ਨੂੰ ਐਕਸ਼ਨ ਟੇਕਨ ਰਿਪੋਰਟ ਵੀ ਪੇਸ਼ ਕਰਣ ਨੂੰ ਕਿਹਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...