Friday, March 29, 2024

ਵਾਹਿਗੁਰੂ

spot_img
spot_img

ਅਪਨਾ ਟਾਈਮ ਆਏਗਾ: ਮਦਨ ਲਾਲ ਜਲਾਲਪੁਰ ਦਾ ਬੇਟਾ ਵੀ ਹੋ ਗਿਆ ‘ਅਡਜਸਟ’, ਕੈਪਟਨ ਦੇ ਖ਼ਾਸ-ਉਲ-ਖਾਸ ਦੀ ਛੁੱਟੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਪੰਜਾਬ ਸਰਕਾਰ ਅਤੇ ਕਾਂਗਰਸ ਦੇ ਅੰਦਰ ਹੋਈ ਸੱਤਾ ਤਬਦੀਲੀ ਦੇ ਅਸਰ ਲਗਾਤਾਰ ਸਾਹਮਣੇ ਆ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ‘ਅਡਜਸਟ’ ਕੀਤੇ ਗਏ ਲੋਕਾਂ ਨੂੰ ਲਾਂਭੇ ਕਰਨ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਧੜਿਆਂ ਦੇ ਲੋਕਾਂ ਨੂੰ ਅਡਜਸਟ ਕਰਨ ਦਾ ਅਮਲ ਜਾਰੀ ਹੈ।

ਤਾਜ਼ਾ ਖ਼ਬਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਖ਼ਤ ਅਲੋਚਕ ਅਤੇ ਸ: ਚੰਨੀ ਅਤੇ ਸ: ਸਿੱਧੂ ਦੇ ਵਿਸ਼ਵਾਸਪਾਤਰ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੇੇ ਬੇਟੇ ਸ: ਗਗਨਦੀਪ ਸਿੰਘ ਜੌਲੀ ਨੂੰ ਹੁਣ ਪਾਵਰਕਾਮ ਦੇ ਵਿੱਚ ਡਾਇਰੈਕਟਰ ਐਡਮਿਨਿਸਟਰੇਸ਼ਨ ਦਾ ਅਹਿਮ ਅਹੁਦਾ ਦਿੱਤਾ ਗਿਆ ਹੈ। ਇਹ ਨਿਯੁਕਤੀ ਦੋ ਸਾਲ ਲਈ ਕੀਤੀ ਗਈ ਹੈ।

ਸ: ਗਗਨਦੀਪ ਸਿੰਘ ਜੌਲੀ ਕੈਪਟਨ ਅਮਰਿੰਦਰ ਸਿੰਘ ਅਤੇ ਪਟਿਆਲਾ ਦੀ ਐਮ.ਪੀ. ਸ੍ਰੀਮਤੀ ਪ੍ਰਨੀਤ ਕੌਰ ਦੇ ਖ਼ਾਸ ਮੰਨੇ ਜਾਂਦੇ ਸ੍ਰੀ ਆਰ.ਪੀ.ਪਾਂਡਵ ਦੀ ਥਾਂ ਲੈਣਗੇ ਜੋ ਹੁਣ ਤਕ ਡਾਇਰੈਕਟਰ ਐਡਮਿਨਿਸਟਰੇਸ਼ਨ ਦਾ ਅਹੁਦਾ ਸੰਭਾਲ ਰਹੇ ਸਨ।

ਇਸ ਨਿਯੁਕਤੀ ਦੇ ਨਾਲ ਹੀ ਸ੍ਰੀ ਮਦਨ ਲਾਲ ਜਲਾਲਪੁਰ ਨੇ ਇਕ ਵਾਰ ਫ਼ਿਰ ਇਹ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਨਵੀਂ ਬਣੀ ਸਰਕਾਰ ਅਤੇ ਪਾਰਟੀ ਦੇ ਅੰਦਰ ਇਕ ਮਜ਼ਬੂਤ ਥਾਂ ਹੈ।

ਇਹ ਨਿਯੁਕਤੀ ਉਸ ਘਟਨਾ ਤੋਂ ਚੰਦ ਦਿਨ ਬਾਅਦ ਹੀ ਆਈ ਹੈ ਜਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ੍ਰੀ ਮਦਨ ਲਾਲ ਜਲਾਲਪੁਰ ਨੇ ਉਸ ਵੇਲੇ ਜਨਤਕ ਤੌਰ ’ਤੇ ਹੰਗਾਮਾ ਕਰ ਦਿੱਤਾ ਸੀ ਜਦ ਕਥਿਤ ਤੌਰ ’ਤੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਵੱਲੋਂ ਉਨ੍ਹਾਂ ਨੂੰ ਸਟੇਜ ’ਤੇ ਆਉਣ ਤੋਂ ਰੋਕ ਦਿੱਤਾ ਸੀ।

ਸ੍ਰੀ ਮਦਨ ਲਾਲ ਜਲਾਲਪੁਰ ਨੇ ਉਸ ਵੇਲੇ ਇਹ ਕਿਹਾ ਸੀ ਕਿ ਮਹਾਰਾਜੇ ਦਾ ਲਾਇਆ ਵੀ.ਸੀ. ਹੈ ਅਤੇ ਆਰ.ਐਸ.ਐਸ. ਦਾ ਬੰਦਾ ਹੈ। ਇਸ ਸੰਬੰਧੀ ਵੀਡੀਓ ਵਾਇਰਲ ਹੋ ਗਈ ਸੀ ਅਤੇ ਮੁੱਖ ਮੰਤਰੀ ਨੇ ਸ੍ਰੀ ਜਲਾਲਪੁਰ ਨੂੰ ਸਟੇਜ ’ਤੇ ਬੁਲਾ ਕੇ ਮਸਲਾ ਸ਼ਾਂਤ ਕਰਵਾਇਆ ਸੀ ਪਰ ਇਹ ਵਿਵਾਦ ਅਜੇ ਜਾਰੀ ਹੈ ਕਿਉਂਕਿ ਇਸ ਸੰਬੰਧੀ ਸ੍ਰੀ ਜਲਾਲਪੁਰ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...