Friday, March 29, 2024

ਵਾਹਿਗੁਰੂ

spot_img
spot_img

‘ਅਪ੍ਰੇਸ਼ਨ ਬਲੂ ਸਟਾਰ ’ਜਾਂ ‘ਸਾਕਾ ਨੀਲਾ ਤਾਰਾ’ ਕਹਿਣਾ ਬੰਦ ਕਰੋ, 1984 ਦਾ ਘੱਲੂਘਾਰਾ ਸੀ ਇਹ: ਜਥੇਦਾਰ ਅਕਾਲ ਤਖ਼ਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 6 ਜੂਨ, 2021:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ 1984 ਦਾ ਘੱਲੂਘਾਰਾ ਸੀ ਅਤੇ ਇਸ ਨੂੰ ‘ਅਪ੍ਰੇਸ਼ਨ ਬਲੂ ਸਟਾਰ’ ਜਾਂ ਫ਼ਿਰ ਸਾਕਾ ਨੀਲਾ ਤਾਰਾ ਕਹਿਣ ਤੋਂ ਗੁਰੇਜ਼ ਕੀਤਾ ਜਾਵੇ।

1984 ਦੇ ਘੱਲੂਘਾਰੇ ਦੀ 37ਵੀਂ ਵਰ੍ਹੇਗੰਢ ਮੌਕੇ ਆਪਣੇ ਸੰਦੇਸ਼ ਵਿੱਚ ਗਿਆਨੀ ਹਰਪੀਤ ਸਿੰਘ ਨੇ ਕਿਹਾ ਕਿ ਇਸ ਨੂੰ ਘੱਲੂਘਾਰੇ ਦੀ ਜਗ੍ਹਾ ‘ਬਲੂ ਸਟਾਰ ਅਪ੍ਰੇਸ਼ਨ’ ਜਾਂ ਫ਼ਿਰ ਸਾਕਾ ਨੀਲਾ ਤਾਰਾ ਕਹਿਣ ਨਾਲ ਸਿੱਖਾਂ ਦੀਆਂ ਭਾਵਨਾਂਵਾਂ ਨੂੰ ਸੱਟ ਵੱਜਦੀ ਹੈ।

1746 ਦੇ ਛੋਟੇ ਘੱਲੂਘਾਰੇ ਅਤੇ 1762 ਦੇ ਵੱਡੇ ਘੱਲੂਘਾਰੇ ਜਿਨ੍ਹਾਂ ਵਿੱਚ ਕ੍ਰਮਵਾਰ 7 ਹਜ਼ਾਰ ਅਤੇ ਲਗਪਗ 35 ਹਜ਼ਾਰ ਸਿੱਖਾਂ ਦੇ ਸ਼ਹੀਦ ਹੋ ਜਾਣ ਦਾ ਹਵਾਲਾ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਫ਼ੌਜੀ ਹਮਲਾ ਵੀ ਕਿਸੇ ਘੱਲੂਘਾਰੇ ਤੋਂ ਘੱਟ ਨਹੀਂ ਸੀ।

ਜਥੇਦਾਰ ਨੇ ਕਿਹਾ ਕਿ 1984 ਵਿੱਚ ਫ਼ੌਜ ਨੇ ਸ੍ਰੀ ਦਰਬਾਰ ਸਾਹਿਬ ’ਤੇ ਉਵੇਂ ਹੀ ਹਮਲਾ ਕੀਤਾ ਸੀ ਜਿਵੇਂ ਚੀਨ ਨੇ 1962 ਅਤੇ ਪਾਕਿਸਤਾਨ ਨੇ 1965 ਵਿੱਚ ਭਾਰਤ ’ਤੇ ਹਮਲਾ ਕੀਤਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...