Tuesday, April 23, 2024

ਵਾਹਿਗੁਰੂ

spot_img
spot_img

ਅਬੋਹਰ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ ਵਿਮਲ ਠੱਠਈ; ਸੀ: ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੀ ਚੁਣੇ ਗਏ

- Advertisement -

ਯੈੱਸ ਪੰਜਾਬ
ਅਬੋਹਰ, ਫਾਜ਼ਿਲਕਾ, 9 ਅਪ੍ਰੈਲ, 2021 –
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਨਗਰ ਨਿਗਮ ਦੇ ਪਹਿਲੇ ਮੇਅਰ ਦੀ ਚੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਤੇ 300 ਕਰੋੜ ਰੁਪਏ ਖਰਚ ਕਰ ਰਹੀ ਹੈ ਅਤੇ ਸ਼ਹਿਰ ਨੂੰ ਨਿਗਮ ਦਾ ਦਰਜਾ ਮਿਲਣ ਨਾਲ ਇਸਦੇ ਵਿਕਾਸ ਵਿਚ ਹੋਰ ਵੀ ਤੇਜੀ ਆਵੇਗੀ। ਓਧਰ ਅੱਜ ਵਿਮਲ ਠੱਠਈ ਨੂੰ ਨਗਮ ਨਿਗਮ ਦਾ ਪਹਿਲਾ ਮੇਅਰ ਚੁਣਿਆ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੱਲੋਂ ਉਨਾਂ ਨੂੰ ਜਿੰਮੇਵਾਰੀ ਦਿੱਤੀ ਗਈ ਸੀ ਕੌਂਸਲਰਾਂ ਦੀ ਰਾਏ ਜਾਣਕੇ ਸਭ ਦੀ ਸਰਵਸੰਮਤੀ ਨਾਲ ਮੇਅਰ, ਡਿਪਟੀ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਵਾਈ ਜਾਵੇ।

ਜਿਸ ਅਨੁਸਾਰ ਉਨਾਂ ਨੇ ਸਭ ਕੌਂਸਲਰਾਂ ਨਾਲ ਬੈਠਕ ਕਰਕੇ ਉਨਾਂ ਦੀ ਰਾਏ ਲਈ ਅਤੇ ਉਨਾਂ ਦੀ ਰਾਏ ਅਨੁਸਾਰ ਹੀ ਸ੍ਰੀ ਵਿਮਲ ਠੱਠਈ ਨੂੰ ਮੇਅਰ, ਸ੍ਰੀ ਗਣਪਤ ਰਾਏ ਨੂੰ ਸੀਨਿਅਰ ਡਿਪਟੀ ਮੇਅਰ, ਡਿਪਟੀ ਮੇਅਰ ਸ੍ਰੀ ਰਾਜ ਕੁਮਾਰ ਨਿਰਾਣੀਆਂ ਨੂੰ ਚੁਣਿਆ ਗਿਆ। ਇਸੇ ਤਰਾਂ ਸ੍ਰੀ ਮੰਗਤ ਰਾਏ ਨੂੰ ਫਾਇਨੈਂਸ ਕਮੇਟੀ ਦਾ ਚੇਅਰਮੈਨ ਅਤੇ ਜਸਬੀਰ ਕੌਰ ਅਤੇ ਵਿਸਾਖਾ ਗੋਇਲ ਨੂੰ ਮੈਂਬਰ ਚੁਣਿਆ ਗਿਆ।

ਇਸ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੂੰ ਚੁਕਾਈ ਗਈ ਅਤੇ ਉਨਾਂ ਨੇ ਨਿਯਮਾਂ ਅਨੁਸਾਰ ਚੋਣ ਕੀਤੀ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਹ ਪੂਰੀ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਿਗਮ ਨੂੰ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਮਾਤਰ ਛਾਇਆ ਬਾਲ ਆਸ਼ਰਮ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਬੱਚਿਆਂ ਨੂੰ ਉਪਹਾਰ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਸ੍ਰੀ ਸੰਦੀਪ ਜਾਖੜ ਵੀ ਹਾਜਰ ਸਨ।

ਬਾਅਦ ਵਿਚ ਉਨਾਂ ਨੇ ਅਬੋਹਰ ਦੀ ਗਊਸਾਲਾ ਦਾ ਵੀ ਦੌਰਾ ਕੀਤਾ ਅਤੇ ਗਊਸਾਲਾ ਪ੍ਰਬੰਧਕਾਂ ਦੀਆਂ ਮੁਸਕਿਲਾਂ ਸੁਣਨ ਦੇ ਨਾਲ ਨਾਲ ਉਨਾਂ ਆਪਣੇ ਹੱਥੀ ਗਊਆਂ ਦੀ ਸੇਵਾ ਕੀਤੀ। ਗਊਸ਼ਾਲਾ ਕਮੇਟੀ ਵੱਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,191FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...