Friday, April 19, 2024

ਵਾਹਿਗੁਰੂ

spot_img
spot_img

ਅਮਨੀਤ ਕੌਂਡਲ, ਆਈ.ਪੀ.ਐੱਸ. ਨੇ ਬਠਿੰਡਾ ਦੇ ਐੱਸ.ਐੱਸ.ਪੀ. ਵਜੋਂ ਚਾਰਜ ਸੰਭਾਲਿਆ

- Advertisement -

ਯੈੱਸ ਪੰਜਾਬ
ਬਠਿੰਡਾ, 19 ਜਨਵਰੀ, 2022 –
ਜ਼ਿਲੇ ਦੇ ਐਸ ਐਸ ਪੀ ਵਜੋਂ ਸ਼੍ਰੀਮਤੀ ਅਮਨੀਤ ਕੋਡਲ ਆਈ ਪੀ ਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਮੌਜੂਦਾ ਸਮੇਂ ਸ਼੍ਰੀਮਤੀ ਅਮਨੀਤ ਕੋਡਲ ਡੀ.ਆਈ.ਜੀ ਜੇਲ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਜਦਕਿ ਇਸ ਤੋ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸ੍ਰੀ ਫਤਿਹਗੜ ਸਾਹਿਬ ਵਿਖੇ ਬਤੌਰ ਐਸ ਐਸ ਪੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਉਨਾਂ ਦਾ ਇੱਥੋਂ ਦੇ ਲੇਕ ਵਿਊ ਹੋਟਲ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨ ਕੀਤਾ ਗਿਆ।

ਇਸ ਉਪਰੰਤ ਪੱਤਰਕਾਰਾਂ ਨਾਲ ਕੀਤੀ ਗਈ ਵਿਸ਼ੇਸ਼ ਪ੍ਰੈੱਸ ਮਿਲਣੀ ਦੌਰਾਨ ਐਸ ਐਸ ਪੀ ਸ਼੍ਰੀਮਤੀ ਅਮਨੀਤ ਕੋਡਲ ਨੇ ਮੀਡੀਆਂ ਕਰਮੀਆਂ ਕੋਲੋਂ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ। ਉਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਪੂਰੀ ਤਰਾਂ ਸੁਰੱਖਿਅਤ ਹੋਣਗੀਆਂ ਅਤੇ ਬਿਨਾਂ ਡਰ-ਭੈ ਦੇ ਕਰਵਾਈਆਂ ਜਾਣਗੀਆਂ। ਇਸ ਦੌਰਾਨ ਉਨਾਂ ਮੀਡੀਆਂ ਕਰਮੀਆਂ ਕੋਲੋਂ ਜ਼ਿਲੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਸਬੰਧੀ ਲੋੜੀਂਦੀ ਜਾਣਕਾਰੀ ਹਾਸਲ ਕੀਤੀ।

ਇਸ ਤੋਂ ਪਹਿਲਾਂ ਐਸ ਐਸ ਪੀ ਸ਼੍ਰੀਮਤੀ ਅਮਨੀਤ ਕੋਡਲ ਵੱਲੋਂ ਜ਼ਿਲਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨਾਂ ਕੋਲੋਂ ਜ਼ਿਲੇ ਅੰਦਰ ਚੋਣਾਂ ਨਾਲ ਸਬੰਧਤ ਹੁਣ ਤੱਕ ਆਮ ਲੋਕਾਂ ਦੀ ਸੁਰੱਖਿਆ ਲਈ ਕੀਤੀਆਂ ਗਈਆਂ ਤਿਆਰੀਆਂ ਤੋਂ ਇਲਾਵਾ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ।

ਉਨਾਂ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੋਂ ਇਲਾਵਾ ਜ਼ਿਲੇ ਅੰਦਰ ਲਾਅ ਐਂਡ ਆਰਡਰ ਮੈਨਟੇਨ ਰੱਖਣ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਐਸ ਪੀ ਸਪੈਸ਼ਲ ਬ੍ਰਾਂਚ ਸ੍ਰੀ ਮੇਜਰ ਸਿੰਘ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਸਮੂਹ ਡੀ.ਐਸ.ਪੀਜ਼, ਐਸ.ਐੱਚ.ਓਜ਼ ਅਤੇ ਚੌਂਕੀ ਇੰਚਾਰਜ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...