Tuesday, April 16, 2024

ਵਾਹਿਗੁਰੂ

spot_img
spot_img

ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ, “ਆਮ ਆਦਮੀ ਕਲੀਨਿਕ” ਕੀਤਾ ਲੋਕਾਂ ਨੂੰ ਸਮਰਪਿਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਗਸਤ, 2022:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।

ਸ੍ਰੀ ਅਮਨ ਅਰੋੜਾ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।

ਸਮਾਗਮ ਉਪਰੰਤ ਜ਼ਿਲ੍ਹੇ ਦੇ ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਆਜ਼ਾਦੀ ਦਿਹਾੜੇ ਮੌਕੇ 75 “ਆਮ ਆਦਮੀ ਕਲੀਨਿਕ” ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਅੱਜ ਤੋਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕਰ ਦੇਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਿੰਨ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕਰੇਗੀ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣ।

ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਅਪਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਆਸ਼ਰਿਤਾਂ ਨੂੰ ਸੂਬਾ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮਾਨ ਸਰਕਾਰ ਸੂਬੇ ਨੂੰ ਗੈਂਗਸਟਰਾਂ, ਨਸ਼ਿਆਂ ਅਤੇ ਰੇਤ ਮਾਫੀਆ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਬਹੁਤ ਸਾਰੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ/ਢੇਰ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਮੂੰਗੀ ਖਰੀਦੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਝੋਨੇ ਜਾਂ ਕਣਕ ਤੋਂ ਇਲਾਵਾ ਕੋਈ ਹੋਰ ਫ਼ਸਲ ਖ਼ਰੀਦੀ ਹੈ।

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਸਾਲ ਪਹਿਲੀ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ।

ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੰਡੇ ਗਏ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...