Saturday, May 4, 2024

ਵਾਹਿਗੁਰੂ

spot_img
spot_img

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

- Advertisement -

ਯੈੱਸ ਪੰਜਾਬ 
ਚੰਡੀਗੜ੍ਹ/ਮੋਗਾ, 28 ਜਨਵਰੀ, 2023 –
ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ‘ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ।

ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।

ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।

ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

ਸਾਰਿਆਂ ਲਈ ਛੱਤ ਯਕੀਨੀ ਬਣਾਉਣ ਲਈ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ.) ਲਈ 25000 ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਮਾਡਾ ਵੱਲੋਂ ਈ.ਡਬਲਿਊ.ਐਸ. ਹਾਊਸਿੰਗ ਨੀਤੀ ਤਹਿਤ ਮੁਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਐਨ.ਓ.ਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ ਅਤੇ ਸਾਰੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਹੋ ਰਹੀਆਂ ਹਨ ਤੇ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਰਿਹਾ ਹੈ।

ਐਨ.ਓ.ਸੀ ਜਾਰੀ ਕਰਨ ਲਈ 15 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਸ੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ।

ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹਰਮਨਦੀਪ ਸਿੰਘ ਬਰਾੜ ਅਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...