Tuesday, April 23, 2024

ਵਾਹਿਗੁਰੂ

spot_img
spot_img

ਅਮਰੀਕਾ ਦਾ ਅਜ਼ਾਦੀ ਦਿਹਾੜਾ ਫਰਿਜਨੋ ਵਿਖੇ ਧੂੰਮ ਧਾਮ ਨਾਲ ਮਨਾਇਆ ਗਿਆ, ਘੋੜ ਸਵਾਰਾਂ ਨੇ ਵਿਖਾਏ ਜੌਹਰ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, ਕੈਲੀਫੋਰਨੀਆ, ਜੁਲਾਈ 06, 2022 (ਹੁਸਨ ਲੜੋਆ ਬੰਗਾ)
ਅਮਰੀਕਾ ਦਾ 246ਵਾਂ ਅਜ਼ਾਦੀ ਦਿਹਾੜਾ ਜਿਥੇ ਪੂਰੀ ਅਮਰੀਕਾ ਵਿੱਚ ਵੱਖ ਵੱਖ ਢੰਗਾਂ ਨਾਲ ਬੜੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ, ਉਥੇ ਫਰਿਜਨੋ, ਕੈਲੀਫੋਰਨੀਆਂ ਚ ਅਮੈਰਕਿਨ ਫਲੈਗ ਅਤੇ ਖਾਲਸਾਈ ਝੰਡਿਆਂ ਨਾਲ ਸ਼ਿੰਗਾਰੇ ਘੋੜੇ ਅਤੇ ਫੋਰਡ ਟਰੈਕਟਰ ਖ਼ਾਸ ਖਿੱਚ ਦਾ ਕੇਂਦਰ ਰਹੇ ਕਬੱਡੀ ਤੇ ਹੋਰ ਖੇਡਾਂ ਨਾਲ ਮਨਾਇਆ ਗਿਆ।। ਘੋੜ ਸਵਾਰਾਂ ਨੇ ਘੋੜਿਆਂ ਨੂੰ ਵੱਖ ਵੱਖ ਚਾਲਾਂ ਚ ਦੜਾਉਂਦਿਆਂ ਘੋੜ ਸਵਾਰੀ ਦੇ ਚੰਗੇ ਜੌਹਰ ਵਿਖਾਏ।

ਕੋਵਿੱਡ 19 ਪਿੱਛੋਂ ਇਸ ਮੇਲੇ ਨੂੰ ਲੈਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਘੋੜ ਸਵਾਰੀ ਅਤੇ ਟਰੈਕਟਰ ਸ਼ੋਅ ਤੋਂ ਬਾਅਦ ਵਿੱਚ ਅੰਡਰ 21 ਕਬੱਡੀ ਸ਼ੋਅ ਮੈਚ ਦਾ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ। ਪ੍ਰੋਗਰਾਮ ਦੀ ਸ਼ੁਰੂਆਤ ਪੱਤਰਕਾਰ ਨੀਟਾ ਮਾਛੀਕੇ ਨੇ ਸ਼ਾਇਰਾਨਾ ਅੰਦਾਜ਼ ਵਿੱਚ ਸਭਨਾਂ ਨੂੰ ਨਿੱਘੀ ਜੀ ਆਇਆ ਆਖਕੇ ਕੀਤੀ। ਇਸ ਉਪਰੰਤ ਕਬੱਡੀ ਕੁਮੈਂਟੇਟਰ ਸਵਰਨ ਸਿੰਘ ਨੇ ਆਪਣੇ ਟੋਟਕਿਆਂ ਨਾਲ ਖ਼ੂਬ ਰੰਗ ਬੰਨਿਆ।

ਰੱਸਾਕਸ਼ੀ ਦੇ ਰੌਚਿਕ ਮੁਕਾਬਲਿਆਂ ਨੇ ਅਤੇ ਦਰਸ਼ਕਾਂ ਦੇ ਪੈਂਦੇ ਲਲਕਾਰਿਆ ਨੇ ਮੇਲੇ ਨੂੰ ਚਰਮ ਸੀਮਾ ਤੱਕ ਪਹੁੰਚਾ ਦਿੱਤਾ। ਘੋੜ ਸਵਾਰਾਂ ਨੂੰ ਟਰਾਫੀਆਂ ਨਾਲ ਸਨਮਾਨਿਆ ਗਿਆ। ਪੰਜਾਬੀ ਮਾਂ ਬੋਲੀ ਦੇ ਆਸ਼ਕ ਅਸ਼ੋਕ ਬਾਂਸਲ ਮਾਨਸਾ ਅਤੇ ਪੱਤਰਕਾਰ ਕੁਲਵੰਤ ਧਾਲੀਆਂ ਦਾ ਉਹਨਾਂ ਦੀ ਸੇਵਾਵਾਂ ਬਦਲੇ ਸਨਮਾਨ ਕੀਤਾ ਗਿਆ।

ਇਨਾਮਾਂ ਦੀ ਵੰਡ ਸ਼੍ਰੋਮਣੀ ਕਮੇਟੀ ਮੈਂਬਰ ਜੁਗਰਾਜ ਸਿੰਘ ਦੌਧਰ, ਹਾਕਮ ਸਿੰਘ ਢਿੱਲੋ ਅਤੇ ਹੋਰ ਪਤਵੰਤੇ ਸੱਜਣਾਂ ਨੇ ਕੀਤੀ। ਇਸ ਸਮਾਗਮ ਦਾ ਪ੍ਰਬੰਧ ਕਬੱਡੀ ਪ੍ਰਮੋਟਰ ਅਤੇ ਟਰਾਂਸਪੋਰਟਰ ਨਾਜਰ ਸਿੰਘ ਸਹੋਤਾ, ਲੇਖਕ ਅਮਰਜੀਤ ਸਿੰਘ ਦੌਧਰ ਅਤੇ ਸਾਥੀਆ ਦੇ ਉੱਦਮ ਸਦਕਾ ਫਰਿਜਨੋ ਦੇ ਬੰਬੇ ਬਿਜਨਸ ਪਾਰਕ ਵਿੱਚ ਵੀ ਕੀਤਾ ਗਿਆ ਸੀ।

ਸਮਾਗਮ ਦੋਰਾਨ ਸ. ਨਾਜਰ ਸਿੰਘ ਸਹੋਤਾ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਸਾਰੇ ਅਮੈਰਕਿਨ ਅਤੇ ਪੰਜਾਬੀ ਭਾਈਚਾਰੇ ਨੂੰ 4 ਜੁਲਾਈ ਦੀ ਵਧਾਈ ਦਿੱਤੀ। ਪੂਰੇ ਸਮਾਗਮ ਦੌਰਾਨ ਲੰਗਰ ਦੀ ਸੇਵਾ ਭਾਈ ਇਕਬਾਲ ਸਿੰਘ ਨੇ ਬਾਖੂਬੀ ਕੀਤੀ। ਅਖੀਰ ਚ 4 ਜੁਲਾਈ ਅਜਾਦੀ ਦਿਵਸ ਨੂੰ ਮੁੱਖ ਰੱਖਦਿਆਂ ਪਟਾਏ ਚਲਾਏ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...