Friday, April 19, 2024

ਵਾਹਿਗੁਰੂ

spot_img
spot_img

ਅਮਰੀਕਾ ਦੇ ਕੋਲੋਰਾਡੋ ਰਾਜ ਵਿਚ ਪੁਲਿਸ ਨੇ ਹੱਥਕੜੀ ਲਾ ਕੇ ਸ਼ੱਕੀ ਦੋਸ਼ੀ ਨੂੰ ਰੇਲਵੇ ਪੱਟੜੀ ਉਪਰ ਖੜੀ ਆਪਣੀ ਕਾਰ ਵਿਚ ਛੱਡਿਆ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 25 ਸਤੰਬਰ, 2022 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਕੋਲੋਰਾਡੋ ਰਾਜ ਦੀ ਪੁਲਿਸ ਨੇ ਇਕ ਸੜਕ ਹਾਦਸੇ ਵਿਚ ਗ੍ਰਿਫਤਾਰ ਕੀਤੇ ਇਕ ਸ਼ੱਕੀ ਦੋਸ਼ੀ ਨੂੰ ਹੱਥਕੜੀ ਲਾ ਕੇ ਰੇਲਵੇ ਪੱਟੜੀ ਉਪਰ ਖੜੀ ਆਪਣੀ ਕਾਰ ਵਿਚ ਛੱਡ ਦਿੱਤਾ। ਕੁਝ ਮਿੰਟਾਂ ਬਾਅਦ ਆਈ ਰੇਲ ਗੱਡੀ ਨੇ ਕਾਰ ਵਿਚ ਜਬਰਦਸਤ ਟੱਕਰ ਮਾਰੀ ਤੇ ਉਹ ਕਾਰ ਨੂੰ ਕਈ ਫੁੱਟ ਘਸੀਟ ਕੇ ਲੈ ਗਈ । ਕਾਰਾਂ ਬੁਰੀ ਤਰਾਂ ਤਬਾਹ ਹੋ ਗਈ। ਹਾਲਾਂ ਕਿ ਸ਼ੱਕੀ ਔਰਤ ਬਚ ਗਈ ਹੈ ਪਰ ਉਸ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ।

ਕੋਲੋਰਾਡੋ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਕਿਹਾ ਹੈ ਕਿ ਸ਼ੱਕੀ ਔਰਤ ਯਾਰੇਨੀ ਰਿਓਸ ਗੌਂਜ਼ਾਲੇਜ਼ ਗੰਭੀਰ ਜ਼ਖਮੀ ਹੈ, ਉਸ ਦੇ ਸਰੀਰ ਦੇ ਕਈ ਥਾਵਾਂ ‘ਤੇ ਜ਼ਖਮ ਹਨ ਪਰੰਤੂ ਉਸ ਦੇ ਬਚ ਜਾਣ ਦੀ ਸੰਭਾਵਨਾ ਹੈ। ਪੁਲਿਸ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ । ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਅਫਸਰਾਂ ਨੇ ਸ਼ੱਕੀ ਔਰਤ ਨੂੰ ਗ੍ਰਿਫਤਾਰ ਕਰਕੇ ਰੇਲਵੇ ਪੱਟੜੀ ਉਪਰ ਖੜੀ ਆਪਣੀ ਕਾਰ ਵਿਚ ਛੱਡ ਦਿੱਤਾ ਤੇ ਉਹ ਖੁਦ ਸ਼ੱਕੀ ਔਰਤ ਦੇ ਟਰੱਕ ਦੀ ਤਲਾਸ਼ੀ ਲੈਣ ਲੱਗ ਪਏ ਜੋ ਨਾਲ ਹੀ ਕਾਰ ਦੇ ਪਿੱਛੇ ਖੜਾ ਸੀ। ਕੁਝ ਪਲਾਂ ਵਿਚ ਹੀ ਆਈ ਰੇਲ ਗੱਡੀ ਨੇ ਕਾਰ ਵਿਚ ਟੱਕਰ ਮਾਰ ਦਿੱਤੀ।

ਜਾਰੀ ਵੀਡੀਓ ਵਿਚ ਪੁਲਿਸ ਅਫਸਰ ਡਾਕਟਰੀ ਸਹਾਇਤਾ ਦੀ ਮੰਗ ਕਰਦੇ ਹੋਏ ਨਜਰ ਆ ਰਹੇ ਹਨ। ਪਲਾਟੇਵਿਲੇ ਪੁਲਿਸ ਵਿਭਾਗ ਦੇ ਮੁੱਖੀ ਕਾਰਲ ਡਵਾਇਰ ਨੇ ਕਿਹਾ ਹੈ ਕਿ ਜਿਸ ਅਫਸਰ ਨੇ ਰੇਲਵੇ ਪੱਟੜੀ ਉਪਰ ਕਾਰ ਖੜੀ ਕੀਤੀ ਸੀ, ਨੂੰ ਤਨਖਾਹ ਸਮੇਤ ਜਬਰਨ ਛੁੱੱਟੀ ਉਪਰ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਮੁਕੰਮਲ ਹੋਣ ਤੱਕ ਉਹ ਛੁੱਟੀ ‘ਤੇ ਹੀ ਰਹੇਗਾ। ਪੁਲਿਸ ਨੇ ਇਸ ਘਟਨਾ ਵਿਚ ਸ਼ਾਮਿਲ ਹੋਰ ਪੁਲਿਸ ਅਫਸਰਾਂ ਦੇ ਨਾਂ ਨਸ਼ਰ ਨਹੀਂ ਕੀਤੇ ਹਨ।

ਵੈਲਡ ਕਾਉਂਟੀ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਅਜੇ ਤੱਕ ਕਿਸੇ ਵੀ ਸ਼ੱਕੀ ਦੋਸ਼ੀ ਜਾਂ ਪੀੜਤ ਜਾਂ ਕਿਸੇ ਪੁਲਿਸ ਅਫਸਰ ਵਿਰੁੱਧ ਦੋਸ਼ ਆਇਦ ਨਹੀਂ ਕੀਤੇ ਗਏ ਹਨ ਤੇ ਸਮੁੱਚਾ ਮਾਮਲਾ ਜਾਂਚ ਅਧੀਨ ਹੈ। ਇਸੇ ਦੌਰਾਨ ਰਿਓਸ ਗੌਂਜ਼ਾਲੇਜ਼ ਦੇ ਵਕੀਲ ਪੌਲ ਵਿਲਕਿਨਸਨ ਨੇ ਕਿਹਾ ਹੈ ਕਿ ਉਸ ਦੇ ਮੁਵੱਕਲ ਦੇ ਸਰੀਰ ਦੀਆਂ 8 ਪਸਲੀਆਂ ਟੁੱਟ ਗਈਆਂ ਹਨ। ਇਕ ਬਾਂਹ ਟੁੱਟ ਗਈ ਹੈ। ਉਸ ਦੇ ਪਿੱਠ ਤੇ ਸਿਰ ਉਪਰ ਵੀ ਗੰਭੀਰ ਸੱਟਾਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...