Friday, April 19, 2024

ਵਾਹਿਗੁਰੂ

spot_img
spot_img

ਅਮਰੀਕਾ ਰਹਿੰਦੇ ਪ੍ਰਵਾਸੀ ਪੰਜਾਬੀ ਦਰਸ਼ਨ ਸਿੰਘ ਧਾਲੀਵਾਲ ਹਰਿਮੰਦਰ ਸਾਹਿਬ ਵਿਖ਼ੇ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਜਨਵਰੀ, 2023:
ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਸ. ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ. ਦਰਸ਼ਨ ਸਿੰਘ ਧਾਲੀਵਾਲ ਨੇ ਵਿਦੇਸ਼ ਵਿਚ ਰਹਿੰਦਿਆਂ ਸਿੱਖ ਪਛਾਣ ਨੂੰ ਉੱਚਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਧਾਲੀਵਾਲ ਜਿਥੇ ਵਿਦੇਸ਼ ਅੰਦਰ ਸਮਾਜਿਕ ਕਾਰਜਾਂ ਵਿਚ ਅੱਗੇ ਹੋ ਕੇ ਸੇਵਾ ਕਰਦੇ ਹਨ, ਉਥੇ ਉਨ੍ਹਾਂ ਵਿਦੇਸ਼ ਰਹਿੰਦਿਆਂ ਭਾਰਤ ਵਿਚ ਵੀ ਵੱਡੀਆਂ ਸੇਵਾਵਾਂ ਕੀਤੀਆਂ ਹਨ।

ਇਸ ਮੌਕੇ ਸ. ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਵਾਸੀ ਭਾਰਤੀ ਪੁਰਸਕਾਰ ਮਿਲਿਆ ਹੈ, ਜਿਸ ’ਤੇ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।

ਇਸ ਮੌਕੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਚਰਨਜੀਤ ਸਿੰਘ ਧਾਲੀਵਾਲ, ਬਾਬਾ ਭੁਪਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...