Friday, April 26, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਸੜਕ ਹਾਦਸਿਆਂ ਵਿਚ ਮੌਤਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ, 2021 ਵਿਚ 42915 ਮੌਤਾਂ ਹੋਈਆਂ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 18 ਮਈ, 2022 (ਹੁਸਨ ਲੜੋਆ ਬੰਗਾ)
ਰਾਸ਼ਟਰੀ ਮਾਰਗ ਆਵਾਜਾਈ ਸੁਰੱਖਿਆ ਪ੍ਰਸ਼ਾਸਨ ( ਐਨ ਐਚ ਟੀ ਐਸ ਏ) ਅਨੁਸਾਰ ਅਮਰੀਕਾ ਵਿਚ ਸੜਕ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ। ਇਸ ਦਾ ਕਾਰਨ ਜਿਥੇ ਨਸ਼ਾ ਕਰਕੇ ਗੱਡੀ ਚਲਾਉਣਾ ਹੈ ਉਥੇ ਲਾਪਰਵਾਹੀ ਵਰਤਣਾ ਤੇ ਤੇਜ਼ ਰਫਤਾਰ ਵੀ ਇਕ ਕਾਰਨ ਹੈ।

ਰਾਸ਼ਟਰੀ ਮਾਰਗ ਆਵਾਜਾਈ ਸੁਰੱਖਿਆ ਪ੍ਰਸ਼ਾਸਨ ਦੁਆਰਾ ਦਿੱਤੇ ਵੇਰਵੇੇ ਅਨੁਸਾਰ 2021 ਵਿਚ ਸੜਕ ਹਾਦਸਿਆਂ ਦੌਰਾਨ 42915 ਲੋਕਾਂ ਦੀ ਜਾਨ ਸੜਕ ਹਾਦਸਿਆਂ ਵਿਚ ਗਈ ਜੋ ਪਿਛਲੇ 16 ਸਾਲਾਂ ਦੌਰਾਨ ਕਿਸੇ ਇਕ ਸਾਲ ਵਿਚ ਹੋਈਆਂ ਸਭ ਤੋਂ ਵਧ ਮੌਤਾਂ ਹਨ। 2020 ਦੀ ਤੁਲਨਾ ਵਿੱਚ 2021 ਦੌਰਾਨ ਸੜਕ ਹਾਦਸਿਆਂ ਵਿਚ 10.5% ਵਧ ਮੌਤਾਂ ਹੋਈਆਂ। ਕਈ ਵਾਹਣਾਂ ਦੇ ਟਕਰਾਅ ਜਾਣ ਕਾਰਨ 16% ਮੌਤਾਂ ਹੋਈਆਂ।

ਸ਼ਹਿਰੀ ਸੜਕਾਂ ‘ਤੇ ਹੋਏ ਹਾਦਸਿਆਂ ਦੌਰਾਨ 16%, ਦਿਹਾਤੀ ਇੰਟਰਸਟੇਟ ਸੜਕਾਂ ‘ਤੇ 15% ਤੇ ਪੈਦਲ ਜਾਂਦੇ ਲੋਕਾਂ ਨਾਲ ਵਾਪਰੇ ਹਾਦਸਿਆਂ ਵਿਚ13% ਮੌਤਾਂ ਹੋਈਆਂ। ਅਵਾਜਾਈ ਸੁਰੱਖਿਆ ਮਾਹਿਰਾਂ ਅਨੁਸਾਰ ਅਮਰੀਕਾ ਵਿਚ 2020 ਦੌਰਾਨ ਪ੍ਰਤੀ ਮੀਲ ਔਸਤ ਮੌਤਾਂ ਵਿਚ ਭਾਰੀ ਵਾਧਾ ਵੇਖਣ ਨੂੰ ਮਿਲਿਆ ਹੈ। ਟਰਾਂਸਪੋਰਟੇਸ਼ਨ ਸੈਕਟਰੀ ਪੀਟ ਬੁਟਿਗੀਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਅਮਰੀਕਾ ਦੀਆਂ ਸੜਕਾਂ ਉਪਰ ਮੌਤਾਂ ਦੇ ਰੂਪ ਵਿਚ ਸਾਨੂੰ ਇਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਹੱਲ ਹਰ ਹਾਲਤ ਵਿਚ ਰਲਮਿਲਕੇ ਲੱਭਿਆ ਜਾਣਾ ਚਾਹੀਦਾ ਹੈ।

ਟਰਾਂਸਪੋਟੇਸ਼ਨ ਵਿਭਾਗ ਨੇ ਇਸ ਸਾਲ ਦੇ ਸ਼ੁਰੂ ਵਿਚ ਰਾਸ਼ਟਰੀ ਮਾਰਗ ਸੁਰੱਖਿਆ ਰਣਨੀਤੀ ਦਾ ਐਲਾਨ ਕੀਤਾ ਸੀ। ਇਹ ਰਣਨੀਤੀ ‘ ਸੇਫ ਸਿਸਟਮਜ਼’ ਉਪਰ ਅਧਾਰਤ ਹੈ ਜਿਸ ਵਿਚ ਸੜਕਾਂ ਦਾ ਡਿਜ਼ਾਈਨ ਬਣਾਉਣ ਵਾਲੇ ਇੰਜੀਨੀਅਰਾਂ ਸਮੇਤ ਸੁਰੱਖਿਆ ਪ੍ਰਣਾਲੀ ਵਿਚ ਸ਼ਾਮਿਲ ਹਰ ਵਿਅਕਤੀ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਇਹ ਇਹ ਗੱਲ ਵੀ ਸਾਹਮਣੇ ਆਈ ਹੈ ਕਿ ‘ਮਾਰੋ ਤੇ ਦੌੜ ਜਾਓ’ ਦੇ ਨਾਲ ਨਾਲ ਪੈਦਲ ਜਾਣ ਵਾਲਿਆਂ ਤੇ ਬਾਈਸਾਈਕਲ ਸਵਾਰਾਂ ਦੀਆਂ ਹਾਦਸਿਆਂ ਵਿਚ ਮੌਤਾਂ ਵਧੀਆਂ ਹਨ।

ਹਾਦਸਿਆਂ ਤੋਂ ਬਚਣ ਤੇ ਮੌਤਾਂ ਨੂੰ ਟਾਲਣ ਲਈ ਐਨ ਐਚ ਟੀ ਐਸ ਏ ਦੀ ਤਜਵੀਜ਼ਸ਼ੁੱਦਾ ਯੋਜਨਾ ਵਿਚ ਨਵੀਆਂ ਕਾਰਾਂ ਦੇ ਮੁਲਾਂਕਣ ਪ੍ਰੋਗਰਾਮ ਵਿਚ ਤਬਦੀਲੀ ਕੀਤੀ ਗਈ ਹੈ ਜਿਸ ਤਹਿਤ ਕਾਰ ਦੇ ਅੰਦਰ ਤੇ ਬਾਹਰ ਸੁਰੱਖਿਆ ਉਪਕਰਣਾਂ ਉਪਰ ਜੋਰ ਦਿੱਤਾ ਗਿਆ ਹੈ। ਰਵਾਇਤੀ ਤੌਰ ‘ਤੇ ਵਾਹਣਾਂ ਦੇ ਅੰਦਰ ਵਿਅਕਤੀਆਂ ਦੀ ਸੁਰੱਖਿਆ ਉਪਰ ਧਿਆਨ ਦਿੱਤਾ ਜਾਂਦਾ ਹੈ।

ਐਨ ਐਚ ਟੀ ਐਸ ਏ ਨੇ ਕਿਹਾ ਹੈ ਕਿ ਉਹ ਪੈਦਲ ਲੋਕਾਂ ਦੇ ਬਚਾਅ ਲਈ ਨਵੇਂ ਯਾਤਰੀ ਵਾਹਣਾਂ ਵਿਚ ‘ਆਟੋਮੈਟਿਕ ਐਮਰਜੰਸੀ ਬਰੇਕਿੰਗ’ ਨਿਯਮ ਬਣਾ ਰਹੀ ਹੈ। ‘ਐਡਵੋਕੇਟਸ ਫਾਰ ਹਾਈਵੇਅ ਐਂਡ ਆਟੋ ਸੇਫਟੀ’ ਦੇ ਪ੍ਰਧਾਨ ਕੈਥੀ ਚੇਜ ਨੇ ਇਕ ਬਿਆਨ ਵਿਚ ਦੇਸ਼ ਦੇ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਸੜਕ ਹਾਦਸੇ ਰੋਕਣ ਲਈ ਤੁਰੰਤ ਮੌਜੂਦ ਕਦਮਾਂ ਉਪਰ ਤੁੰਰਤ ਕਾਰਵਾਈ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...