Thursday, April 25, 2024

ਵਾਹਿਗੁਰੂ

spot_img
spot_img

ਅਮਰੀਕਾ ਵੱਸਦੇ ਪੀ ਏ ਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

- Advertisement -

ਯੈੱਸ ਪੰਜਾਬ
ਲੁਧਿਆਣਾ, 29 ਜੂਨ, 2022 –
ਦੇ ਦਹਾਕੇ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਾਲਿਜ ਆਫ ਵੈਟਰਨਰੀ ਸਾਇੰਸਜ਼ ਵਿੱਚੋਂ ਪੜ੍ਹ ਕੇ ਅਮਰੀਕਾ ਵੱਸੇ ਪੰਜਾਬੀ ਕਵੀ ਡਾਃ ਬਿਕਰਮ ਸੋਹੀ ਦੀ ਪਲਾਸ਼ ਦੇ ਪੱਤੇ ਅਤੇ ਆਪਣੇ ਜੋਗੀ ਛਾਂ ਉਪਰੰਤ ਤੀਜੀ ਕਾਵਿ ਪੁਸਤਕ ਸਰਦਲਾਂ ਬੀਤੀ ਸ਼ਾਮ ਯੂਨੀਵਰਸਿਟੀ ਵਿੱਚ ਲੋਕ ਅਰਪਨ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਡਾਃ ਬਿਕਰਮ ਸੋਹੀ ਨੇ ਇਸ ਕਾਵਿ ਸੰਗ੍ਰਹਿ ਰਾਹੀਂ ਵਿਗਿਆਨਕ ਸੋਚ ਧਾਰਾ ਦੇ ਨਾਲ ਨਾਲ ਸਿਰਜਣਾਤਮਕ ਅਮਲ ਨੂੰ ਵੀ ਨਵੇਂ ਮੁਹਾਵਰੇ ਸੰਗ ਪੇਸ਼ ਕੀਤਾ ਹੈ।

ਉਸ ਕੋਲ ਵਿਸ਼ਵ ਦ੍ਰਿਸ਼ਟੀ ਨੇ ਨਾਲ ਨਾਲ ਧਰਤੀ ਦੇ ਦੁਖ ਸੁਖ ਨਾਲ ਸਾਂਝ ਪੁਗਾਉਣ ਦਾ ਸ਼ਬਦ ਭੰਡਾਰ ਵੀ ਹੈ। ਉਨ੍ਹਾਂ ਕਿਹਾ ਕਿ ਡਾਃ ਬਿਕਰਮ ਸੋਹੀ ਦੀ ਗਿਆਨ ਗ੍ਰਹਿਣ ਭੂਮੀ ਵਿੱਚ ਉਸ ਦੀ ਗੈਰ ਹਾਜ਼ਰੀ ਵਿੱਚ ਉਸ ਦੀ ਕਾਵਿ ਪੁਸਤਕ ਲੋਕ ਅਰਪਨ ਹੋਣਾ ਸਨਮਾਨ ਜਨਕ ਕਾਰਜ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੇਵਾਮੁਕਤ ਅਧਿਆਪਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਸਾਨਫਰਾਂਸਿਸਕੋ ਨੇੜੇ ਵੈਟਰਨਰੀ ਡਾਕਟਰ ਵਜੋਂ ਸੇਵਾ ਨਿਭਾ ਰਿਹਾ ਡਾਃ ਬਿਕਰਮ ਸੋਹੀ ਮੇਰਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹੀਆਂ(ਸ਼੍ਰੀ ਹਰਗੋਬਿਦਪੁਰ) ਦਾ ਜੰਮਪਲ ਸਨੇਹੀ ਹੈ ਪਰ ਉਸ ਦੀ ਕਾਵਿ ਸਿਰਜਣਾ ਦਾ ਆਰੰਭ ਬਿੰਦੂ ਪੰਜਾਬ ਖੇਤੀ ਯੂਨੀਵਰਸਿਟੀ ਵਿੱਚ ਹੈ।

ਬਿਕਰਮ ਦੀ ਕਵਿਤਾ ਪੜ੍ਹਦਿਆਂ ਮੈਨੂੰ ਇੰਜ ਲੱਗਿਆ ਜਿਵੇਂ ਉਹ ਮਨੁੱਖੀ ਮਨ ਦੇ ਅੰਦਰੂਨੀ ਤੇ ਬਾਹਰਲੇ ਬੰਧਨ ਤੋੜਨ ਲਈ ਯਤਨਸ਼ੀਲ ਹੈ। ਉਸ ਕੋਲ ਦ੍ਰਿਸ਼ਟੀ ਵੀ ਹੈ ਤੇ ਦ੍ਰਿਸ਼ਟੀਕੋਨ ਵੀ। ਮੈਨੂੰ ਅਹਿਸਾਸ ਹੈ ਕਿ ਵੈਟਰਨਰੀ ਕਾਲਿਜ ਨੇ ਸਾਹਿੱਤ, ਸੰਗੀਤ ਤੇ ਕੋਮਲ ਕਲਾਵਾਂ ਦੇ ਖੇਤਰ ਵਿੱਚ ਬਹੁਤ ਵਧੀਆ ਪੁੱਤਰ ਧੀਆਂ ਦਿੱਤੇ ਹਨ।

ਸਮਰੱਥ ਕਵੀ ਅਤੇ ਪੀ ਏ ਯੂ ਅਧਿਆਪਕ ਡਾਃ ਜਗਵਿੰਦਰ ਜੋਧਾ ਨੇ ਬਾਹਰੋਂ ਆਏ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਕਣ ਕਣ ਵਿੱਚ ਡਾਃ ਮ ਸ ਰੰਧਾਵਾ, ਪ੍ਰੋਃ ਮੋਹਨ ਸਿੰਘ,ਸੰਤ ਸਿੰਘ ਸੇਖੋਂ, ਕੁਲਵੰਤ ਸਿੰਘ ਵਿਰਕ, ਅਜਾਇਬ ਚਿਤਰਕਾਰ, ਸੁਰਜੀਤ ਪਾਤਰ ਤੇ ਹੋਰ ਅਨੇਕਾਂ ਅਧਿਆਪਕ ਲੇਖਕਾਂ ਦੀਆਂ ਪੈੜਾਂ ਦੇ ਨਿਸ਼ਾਨ ਹਨ। ਮੈਂ ਤੇ ਮੇਰੇ ਸਾਥੀ ਉਸ ਵਿਰਾਸਤ ਦੀ ਰੌਸ਼ਨੀ ਵਿੱਚ ਵਰਤਮਾਨ ਦੇ ਨਕਸ਼ ਸੰਵਾਰਨ ਵਿੱਚ ਲੱਗੇ ਹੋਏ ਹਾਂ। ਸਾਡੇ ਸਮੂਹ ਸਿਰਜਕ ਪਰਿਵਾਰ ਵੱਲੋਂ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਦਾ ਭਰਪੂਰ ਸੁਆਗਤ ਹੈ।

ਪਟਿਆਲਾ ਤੋਂ ਆਏ ਪੰਜਾਬੀ ਕਵੀ ਬਲਵਿੰਦਰ ਸੰਧੂ, ਤ੍ਰੈਲੋਚਨ ਲੋਚੀ ਕੇ ਨਾਭਾ ਤੇਂ ਆਏ ਕਵੀ ਸੁਰਿੰਦਰਜੀਤ ਚੌਹਾਨ ਨੇ ਵੀ ਡਾਃ ਬਿਕਰਮ ਸੋਹੀ ਨੂੰ ਮੁਬਾਰਕ ਦਿੰਦਿਆਂ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਇਹ ਪੁਸਤਕ ਨਾਨਕ ਸਿੰਘ ਪੁਸਤਕ ਮਾਲਾ ਅੰਮ੍ਰਿਤਸਰ ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਦਾ ਵਿਤਰਣ ਸਿੰਘ ਬਰਦਰਜ਼ ਸਿਟੀ ਸੈਂਟਰ ਅੰਮ੍ਰਿਤਸਰ ਰਾਹੀਂ ਕੀਤਾ ਜੇ ਰਿਹਾ ਹੈ। ਇਹ ਕਾਵਿ ਪੁਸਤਕ ਐਮਾਜ਼ੋਨ ਰਾਹੀਂ ਵੀ ਮੰਗਵਾਈ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...