Thursday, April 25, 2024

ਵਾਹਿਗੁਰੂ

spot_img
spot_img

ਅਮਰੀਕੀ ਸੈਨੇਟ ਵੱਲੋਂ ਯੁਕਰੇਨ ਵਾਸਤੇ 40 ਬਿਲੀਅਨ ਡਾਲਰ ਦਾ ਸਹਾਇਤਾ ਪੈਕੇਜ ਪ੍ਰਵਾਨ, ਪੈਕੇਜ ਵਿਚ ਮਾਨਵੀ ਤੇ ਫੌਜੀ ਸਹਾਇਤਾ ਸ਼ਾਮਿਲ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 20 ਮਈ, 2022 (ਹੁਸਨ ਲੜੋਆ ਬੰਗਾ)
ਅਮਰੀਕੀ ਸੈਨੇਟ ਨੇ ਯੁਕਰੇਨ ਲਈ 40 ਬਿਲੀਅਨ ਡਾਲਰ ਤੋਂ ਵਧ ਦੇ ਸਹਾਇਤਾ ਪੈਕੇਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪੈਕੇਜ਼ ਵਿਚ ਮਾਨਵੀ ਸਹਾਇਤਾ ਤੋਂ ਇਲਾਵਾ ਫੌਜੀ ਮੱਦਦ ਸ਼ਾਮਿਲ ਹੈ। ਰਿਪਬਲੀਕਨ ਸੈਨੇਟਰ ਰੈਂਡ ਪਾਲ ਦੇ ਵਿਰੋਧ ਕਾਰਨ ਸਹਾਇਤਾ ਪੈਕੇਜ਼ ਨੂੰ ਹਰੀ ਝੰਡੀ ਦੇਣ ਵਿੱਚ ਕਈ ਦਿਨਾਂ ਦੀ ਦੇਰੀ ਹੋਈ ਹੈ।

ਪਾਲ ਨੇ ਇਸ ਪੈਕੇਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਅਸੀਂ ਅਜਿਹੇ ਪਾਗਲਾਂ ਵਾਲੇ ਸਹਾਇਤਾ ਪੈਕੇਜ਼ ਬੰਦ ਨਹੀਂ ਕਰਦੇ ਤਾਂ ਇਕ ਦਿਨ ਸਾਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਪਾਲ ਨੂੰ ਛੱਡ ਕੇ ਜਿਆਦਾਤਰ ਰਿਪਬਲੀਕਨਾਂ ਨੇ ਸਹਾਇਤਾ ਪੈਕੇਜ਼ ਪ੍ਰਵਾਨ ਕਰਨ ਵਿੱਚ ਡੈਮੋਕਰੈਟਿਕ ਮੈਂਬਰਾਂ ਦਾ ਸਾਥ ਦਿੱਤਾ। ਰਾਸ਼ਟਰਪਤੀ ਜੋਇ ਬਾਈਡਨ ਦੇ ਦਸਤਖਤਾਂ ਉਪਰੰਤ ਯੁਕਰੇਨ ਨੂੰ ਸਹਾਇਤਾ ਦੇਣ ਲਈ ਰਾਹ ਪੱਧਰਾ ਹੋ ਜਾਵੇਗਾ।

ਬਾਈਡਨ ਵੱਲੋਂ ਸ਼ੁਰੂ ਵਿਚ ਕੀਤੀ ਗਈ ਬੇਨਤੀ ਦੀ ਤੁਲਨਾ ਵਿੱਚ ਇਹ ਪੈਕੇਜ਼ 7 ਬਿਲੀਅਨ ਡਾਲਰ ਜਿਆਦਾ ਹੈ। ਪੈਕੇਜ਼ ਤਹਿਤ 20 ਬਿਲੀਅਨ ਡਾਲਰ ਦੇ ਹਥਿਆਰ, ਖੁਫੀਆ ਜਾਣਕਾਰੀ ਤੇ ਸਿਖਲਾਈ ਦਿੱਤੀ ਜਾਵੇਗੀ ਜਦ ਕਿ 14 ਬਿਲੀਅਨ ਡਾਲਰ ਅਨਾਜ਼ ਸਹਾਇਤਾ, ਰਫਿਊਜ਼ੀ ਸਹਾਇਤਾ ਤੇ ਹੋਰ ਕੂਟਨੀਤਿਕ ਪ੍ਰੋਗਰਾਮਾਂ ਉਪਰ ਖਰਚ ਹੋਣਗੇ। ਇਸ ਤੋਂ ਪਹਿਲਾਂ ਮਾਰਚ ਵਿਚ ਸੈਨੇਟ ਨੇ ਯੁਕਰੇਨ ਦੀ ਮੱਦਦ ਲਈ 13.6 ਬਿਲੀਅਨ ਡਾਲਰ ਦੇ ਸਹਾਇਤਾ ਪੈਕੇਜ਼ ਨੂੰ ਪ੍ਰਵਾਨਗੀ ਦਿੱਤੀ ਸੀ।

ਪੈਕੇਜ਼ ਉਪਰ ਵੋਟਾਂ ਪੈਣ ਤੋਂ ਪਹਿਲਾਂ ਸੈਨੇਟ ਦੇ ਬਹੁਗਿਣਤੀ ਆਗੂ ਚੁੱਕ ਸ਼ੂਮਰ (ਡੈਮੋਕਰੈਟਿਕ) ਨੇ ਕਿਹਾ ਕਿ ਇਹ ਪੈਕੇਜ਼ ਯੁਕਰੇਨੀ ਲੋਕਾਂ ਲਈ ਵੱਡੀ ਪੱਧਰ ਉਪਰ ਮੱਦਦਗਾਰ ਸਾਬਤ ਹੋਵੇਗਾ ਜੋ ਆਪਣੇ ਆਪ ਨੂੰ ਜਿੰਦਾ ਰਖਣ ਵਾਸਤੇ ਜਦੋਜਹਿਦ ਕਰ ਰਹੇ ਹਨ। ਉਨਾਂ ਕਿਹਾ ਇਹ ਜੰਗ ਹੈ ਜਿਸ ਤੋਂ ਅਸੀਂ ਮੂੰਹ ਨਹੀਂ ਮੋੜ ਸਕਦੇ।

ਡੈਮੋਕਰੈਟਿਕ ਆਗੂ ਸ਼ੂਮਰ ਤੇ ਜੀ ਓ ਪੀ ਲੀਡਰ (ਰਿਪਬਲੀਕਨ) ਮਿਚ ਮੈਕੋਨੈਲ ਨੇ ਇਕ ਅਨੂਠੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹਾਇਤਾ ਪੈਕੇਜ਼ ਦੇ ਹੱਕ ਵਿਚ ਵੋਟ ਪਾਉਣ ਕਿਉਂਕਿ ਪਸ਼ਾਸਨਿਕ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਪਹਿਲੀ ਸਹਾਇਤਾ ਇਸ ਹਫਤੇ ਖਤਮ ਹੋ ਜਾਵੇਗੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਨਥਨੀ ਬਲਿੰਕਨ ਤੇ ਰਖਿਆ ਮੰਤਰੀ ਲਾਇਡ ਆਸਟਿਨ ਨੇ ਸਾਂਝੇ ਤੌਰ ‘ਤੇ ਪੱਤਰ ਲਿਖ ਕੇ ਸੈਨੇਟ ਨੂੰ ਸਹਾਇਤਾ ਪੈਕੇਜ਼ ਉਪਰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕੀਤੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...