Thursday, April 25, 2024

ਵਾਹਿਗੁਰੂ

spot_img
spot_img

ਅਮਰੀਕ ਸਿੰਘ ਆਲੀਵਾਲ ਮੁੜ ਸ਼ੂਗਰਫੈਡ ਦੇ ਚੇਅਰਮੈਨ ਨਿਯੁਕਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2021:
ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸਾਨੀ ਸੰਕਟ ਵਿੱਚੋਂ ਉਭਾਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

ਸ. ਰੰਧਾਵਾ ਨੇ ਕਿਹਾ ਕਿ ਪਿਛਲੇਂ ਸਮੇਂ ਤੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਨ ਅਤੇ ਨਵੀਨੀਕਰਨ ਲਈ ਉਪਰਾਲੇ ਕਰ ਰਹੇ ਹਨ ਅਤੇ ਸ.ਆਲੀਵਾਲ ਦੇ ਮੁੜ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਉਲੀਕੀਆਂ ਯੋਜਨਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ।

ਸ਼ੂਗਰਫੈਡ ਵੱਲੋਂ ਜਿੱਥੇ ਭੋਗਪੁਰ ਖੰਡ ਮਿੱਲ ਦਾ ਵਿਸਥਾਰ ਕੀਤਾ ਗਿਆ ਉਥੇ ਬਟਾਲਾ ਤੇ ਗੁਰਦਾਸਪੁਰ ਵਿਖੇ ਨਵੀਆਂ ਖੰਡ ਮਿੱਲਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਕਲਾਨੌਰ ਵਿਖੇ ਅਤਿ-ਆਧੁਨਿਕ ਗੰਨਾ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।

ਸ. ਅਮਰੀਕ ਸਿੰਘ ਆਲੀਵਾਲ ਨੇ ਲੁਧਿਆਣਾ ਜ਼ਿਲੇ ਦੇ ਪਿੰਡ ਆਲੀਵਾਲ ਦੀ ਸਰਪੰਚੀ ਤੋਂ ਸਫਰ ਸ਼ੁਰੂ ਕੀਤਾ ਅਤੇ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਹੇ। ਉਹ ਪੰਜਾਬ ਐਗਰੋ ਦੇ ਵੀ ਚੇਅਰਮੈਨ ਰਹੇ ਹਨ। ਸਾਲ 2019 ਵਿੱਚ ਉਨ੍ਹਾਂ ਨੂੰ ਸ਼ੂਗਰਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਅੱਜ ਮੁੜ ਉਨ੍ਹਾਂ ਦੀ ਫੇਰ ਨਿਯੁਕਤੀ ਹੋਈ ਹੈ।

ਸ. ਆਲੀਵਾਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...