Thursday, September 19, 2024
spot_img
spot_img
spot_img

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸਮਰਪਿਤ ਆਗੂ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਭੇਦਭਾਵ ਅਤੇ ਡਰ ਤੋਂ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜਨਤਾ ਦਾ ਨੁਮਾਇੰਦਾ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਧਮਕੀ ਭਰੀਆਂ ਚਾਲਾਂ ਅਰਵਿੰਦ ਕੇਜਰੀਵਾਲ ਦੀ ਨਿਡਰਤਾ ਨੂੰ ਦਬਾ ਨਹੀਂ ਸਕਦੀਆਂ।

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਲੋਕਤੰਤਰ ਦੇ ਨਾਮ ‘ਤੇ ਕਲੰਕ ਅਤੇ ਸੰਵਿਧਾਨਕ ਭਾਵਨਾ ਅਤੇ ਕਦਰਾਂ-ਕੀਮਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਮੈਂਬਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦਾ ਹਰ ਵਰਕਰ ਦੇਸ਼ ਦੇ ਜਮਹੂਰੀ ਢਾਂਚੇ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ