Thursday, April 25, 2024

ਵਾਹਿਗੁਰੂ

spot_img
spot_img

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਕਾਂਗਰਸ, ਭਾਜਪਾ ਆਗੂ ਅਤੇ ਸਮਾਜ ਸੇਵੀ

- Advertisement -

ਯੈੱਸ ਪੰਜਾਬ
ਚੰਡੀਗੜ, 18 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਸਿੰਘ ਮੰਟਾ, ਉਘੇ ਸਮਾਜ ਸੇਵੀ ਅਮਨਦੀਪ ਸਿੰਘ ਸੰਧੂ ਆਪਣੇ ਸਾਥੀਆਂ ਨਾਲ ਅਤੇ ਰੋਪੜ ਸ਼ਹਿਰ ਦੇ ਪ੍ਰਸਿੱਧ ਸਮਾਜਸੇਵੀ ਅਤੇ ਜਨ ਸੰਘ ਨਾਲ ਜੁੜੇ ਗਰਗ ਪਰਿਵਾਰ ਤੋਂ ਵਿਜੈ ਗਰਗ ਤੇ ਵਿਕਾਸ ਗਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

g ffਇਨਾਂ ਆਗੂਆਂ ਦਾ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ ‘ਤੇ ‘ਆਪ’ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਸਨ।

‘ਆਪ’ ਵਿੱਚ ਸੁਜਾਨਪੁਰ ਪਠਾਨਕੋਟ ਤੋਂ ਸ਼ਾਮਲ ਹੋਏ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਮਿਤ ਸਿੰਘ ਮੰਟਾ ਨੇ ਸਾਲ 2017 ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ‘ਤੇ ਸੁਜਾਨਪੁਰ ਹਲਕੇ ਤੋਂ ਚੋਣ ਲੜੀ ਸੀ ਅਤੇ ਉਨਾਂ 31,000 ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ।

ਮੰਟਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਦੇ ਅਹੁਦੇ ‘ਤੇ ਰਹਿ ਚੁੱਕੇ ਹਨ ਅਤੇ ਉਹ ਪੰਜਾਬ ਯੂਥ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਹਨ। ਇਸੇ ਤਰਾਂ ਸੁਜਾਨਪੁਰ ਦੇ ਪ੍ਰਸਿੱਧ ਸਮਾਜਸੇਵੀ ਅਮਨਦੀਪ ਸਿੰਘ ਸੰਧੂ ਵੀ ਆਪਣੇ ਸਾਥੀਆਂ ਨਾਲ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ, ਜਿਨਾਂ ਇੰਗਲੈਂਡ ਤੋਂ ਲਾਅ ਦੀ ਪੜਾਈ ਕੀਤੀ ਹੈ।

ਅਮਨਦੀਪ ਸਿੰਘ ਸੰਧੂ ਦੇ ਪਿਤਾ ਪਟਨਾ ਸਾਹਿਬ ਗੁਰਦੁਆਰਾ ਸਾਹਿਬ ਦੇ 10 ਸਾਲ ਸਕੱਤਰ ਅਤੇ ਵਰਲਡ ਸਿੱਖ ਫਾਊਂਡੇਸ਼ਨ ਦੇ ਜਨਰਲ ਸਕੱਤਰ ਰਹੇ ਹਨ, ਜਦੋਂ ਕਿ ਮਾਤਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਅਤੇ ਭਾਜਪਾ ਮਹਿਲਾ ਮੋਰਚਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਵੀ ਰਹੇ ਹਨ। ਅਮਨਦੀਪ ਸੰਧੂ ਸੁਜਾਨਪੁਰ ਦੇ ਇਲਾਕੇ ‘ਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਇਲਾਕੇ ‘ਚ ਨਿਰਸਵਾਰਥ ਸਮਾਜਸੇਵੀ ਦੇ ਰੂਪ ਵਿੱਚ ਵਿਸ਼ੇਸ਼ ਪਹਿਚਾਣਾ ਰੱਖਦੇ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰੋਪੜ ਸ਼ਹਿਰ ਦੇ ਸਮਾਜਸੇਵੀ ਗਰਗ ਪਰਿਵਾਰ ਨੇ ਵੀ ਅਰਵਿੰਦ ਕੇਜਰੀਵਾਲ ਦੀ ਆਗਵਾਈ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਸਵਰਗੀ ਲਾਲਾ ਗੁਜਰ ਮੱਲ ਅਗਰਵਾਲ ਭਰਤਗੜ ਵਾਲਿਆਂ ਦੇ ਪਰਿਵਾਰ ‘ਚੋਂ ਵਿਜੈ ਗਰਗ ਅਤੇ ਉਨਾਂ ਦੇ ਪੁੱਤਰ ਵਿਕਾਸ ਗਰਗ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਰਾਜਨੀਤਿਕ ਖੇਤਰ ਵਿੱਚ ਸੇਵਾ ਕਰਨ ਦਾ ਐਲਾਨ ਕੀਤਾ ਹੈ। ਚੀਮਾ ਨੇ ਦੱਸਿਆ ਕਿ ਇਹ ਗਰਗ ਪਰਿਵਾਰ ਸਨਾਤਨ ਧਰਮ ਦੇ ਮਾਰਗ ਚੱਲਣ ਵਾਲਾ ਅਤੇ ਭਾਜਪਾ ਤੇ ਜਨ ਸੰਘ ਨਾਲ ਜੁੜਿਆ ਰਿਹਾ ਹੈ। ਇਸ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਂਅ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...