Friday, April 19, 2024

ਵਾਹਿਗੁਰੂ

spot_img
spot_img

ਅਸਤੀਫ਼ੇ ’ਤੇ ਅਡਿੱਗ Kunwar Vijay Pratap Singh, ਕਿਹਾ ਮੇਰੀ ਰਿਪੋਰਟ ਅਤੇ ਚਾਰਜਸ਼ੀਟ ਦਾ ਇਕ ਇਕ ਅੱਖਰ ਆਪਣੇ ਆਪ ਵਿੱਚ ਹੈ ਸਬੂਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ.ਦੇ ਅਹਿਮ ਮੈਂਬਰ, ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤੇ ਜਾਣ ਦੇ ਬਾਵਜੂਦ ਆਈ.ਪੀ.ਐਸ. ਅਧਿਕਾਰੀ ਅਸਤੀਫ਼ੇ ਦੇ ਆਪਣੇ ਫ਼ੈਸਲੇ ’ਤੇ ਅਡਿੱਗ ਜਾਪ ਰਹੇ ਹਨ।

ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਦੇ ਅਹਿਮ ਮੈਂਬਰ ਵਜੋਂ ਸਮੇਂ ਦੇ ਵੱਡੇ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਨੇਤਾਵਾਂ ਨੂੰ ਵੀ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਕਰ ਦੇਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਕਲ੍ਹ ਬਤੌਰ ਆੲਂੀ.ਪੀ.ਐਸ. ਅਧਿਕਾਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਿਆ ਸੀ ਜਿਸ ਵਿੱਚ ਉਨ੍ਹਾਂ ਨੇ ਸਵੈਇੱਛਾ ਨਾਲ ਸੇਵਾਮੁਕਤੀ ਮੰਗਦੇ ਹੋਏ ਇਹ ਵੀ ਕਿਹਾ ਸੀ ਕਿ ਇਸ ਮਾਮਲੇ ਵਿੱਚ ਲੋੜੀਂਦੀ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੀ ਸ਼ਰਤ ਵੀ ਉਨ੍ਹਾਂ ’ਤੇ ਲਾਗੂ ਨਾ ਕਰਦੇ ਹੋਏ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕੀਤਾ ਜਾਵੇ। ਮੁੱਖ ਮੰਤਰੀ ਨੇ ਇਹ ਅਸਤੀਫ਼ਾ ਰੱਦ ਕਰ ਦਿੱਤਾ ਸੀ। ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 15 ਅਪ੍ਰੈਲ 2021 ਤੋਂ ਸਵੈਇੱਛੁਕ ਸੇਵਾਮੁਕਤੀ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਕਈ ਘੰਟੇ ਬਾਅਦ 1998 ਬੈਚ ਦੇ ਪੰਜਾਬ ਕੈਡਰ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਪੁਲਿਸ ਫ਼ੋਰਸ ਨੂੰ ਛੱਡਣ ਦੇ ਆਪਣੇ ਇਰਾਦੇ ਨੂੰ ਦੁਹਰਾਉਂਦਿਆਂ ਫ਼ਿਰ ਸਪਸ਼ਟ ਕਰ ਦਿੱਤਾ ਹੈ ਕਿ ਉਹ ਅੱਗੋਂ ਵੀ ਸਮਾਜ ਦੀ ਸੇਵਾ ਕਰਦੇ ਰਹਿਣਗੇ ਪਰ ਬਤੌਰ ਆਈ.ਪੀ.ਐਸ. ਅਧਿਕਾਰੀ ਨਹੀਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਸਪਸ਼ਟਕੀਤਾ ਹੈ ਕਿ ਉਨ੍ਹਾਂ ਵੱਲੋਂ ਉਕਤ ਮਾਮਲਿਆਂ ਵਿੱਚ ਪੇਸ਼ ਰਿਪੋਰਟ ਅਤੇ ਚਾਰਜਸ਼ੀਟ ਦਾ ਇਕ ਇਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ, ਜਿਸਨੂੰ ਕਿਸੇ ਵੀ ਹਾਲ ਵਿੱਚ ਅਣਦੇਖ਼ਿਆ ਨਹੀਂ ਕੀਤਾ ਜਾ ਸਕਦਾ।

ਆਪਣੀ ਉਕਤ ਪੋਸਟ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਉਹ ਆਪਣੀ 22 ਸਾਲ ਦੀ ਸੇਵਾ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਆ ਕਿ ਉਨ੍ਹਾਂ ਨੇ ਆਪਣਾ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਅਫ਼ਸੋਸ ਨਹੀਂ ਹੈ। ਉਨ੍ਹਾਂ ਨੇ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਮਾਮਲੇ ਨੂੰ ਤੂਲ ਨਾ ਦੇਣ ਅਤੇ ਇਸ ਦਾ ਸਿਆਸੀਕਰਨ ਨਾ ਕਰਨ। ਉਨ੍ਹਾਂਕਿਹਾ ਕਿ ਮੇਰੀ ਰਿਪੋਰਟ ਅਤੇ ਚਾਰਜਸ਼ੀਟ ਦਾ ਇਕ ਇਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ, ਇਸਨੂੰ ਕਿਸੇ ਹਾਲ ਵਿੱਚ ਅਣਦੇਖ਼ਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਆਖ਼ਿਆ ਕਿ ਦੋਸ਼ੀ ਸੱਚ ਦਾ ਆਇਨਾ ਦੇਖ਼ਣ ਦੀ ਹਿੰਮਤ ਨਹੀਂ ਕਰ ਸਕਦੇ। ਉਨ੍ਹਾਂ ਇਹ ਵੀ ਆਖ਼ਿਆ ਹੈ ਕਿ ਉਨ੍ਹਾਂ ਨੇ ਆਖ਼ਰੀ ਫ਼ੈਸਲੇ ਲਈ ਉਨ੍ਹਾਂ ਦੀ ਸਮਝ ਵਿੱਚ ਸਭ ਤੋਂ ਵੱਡੀ ਅਦਾਲਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਆਖ਼ਰੀ ਫ਼ੈਸਲੇ ਲਈ ਅਪੀਲ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਮਾਜ ਦੀ ਸੇਵਾ ਤਾਂ ਕਰਦੇ ਰਹਿਣਗੇ ਪਰ ਇਕ ਆਈ.ਪੀ.ਐਸ. ਅਧਿਕਾਰੀ ਦੇ ਤੌਰ ’ਤੇ ਨਹੀਂ।

ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪਾਈ ਗਈ ਸੋਸ਼ਲ ਮੀਡੀਆ ਪੋਸਟ ਹੇਠ ਅਨੁਸਾਰ ਹੈ:

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ।

ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।।

I did my part …… No regret …..

I request everybody not to glamourise or politicise the issue….

Each and every sentence of my Report and Chargesheet is an evidence in itself….

It cannot be negated in any manner….

Guilty mind cannot dare to face the mirror of truth….

I have filed the appeal in the Court of Sri Guru Gobind Singh ji for final verdict; the most superior Court as per my wisdom and knowledge of Law.

..

I will continue to serve the society in the best possible manner, however, NOT in the IPS.

ਵਿਜੇ ਪ੍ਰਤਾਪ ਨੇ ਦਿੱਤਾ ਤਿਆਗ ਪੱਤਰ, ਫਸੇ ਅਕਾਲੀ ਤਾਂ ਫਸੀ ਸਰਕਾਰ ਬੇਲੀ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...