spot_img
Monday, June 17, 2024

ਵਾਹਿਗੁਰੂ

spot_img
spot_img

ਅਸੀਂ ਤੁਹਾਡੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਲੜ ਰਹੇ ਹਾਂ: ਭਗਵੰਤ ਮਾਨ ਨੇ ਲਾਲਜੀਤ ਭੁੱਲਰ ਲਈ ਮੰਗੇ ਵੋਟ

- Advertisement -

ਯੈੱਸ ਪੰਜਾਬ
ਖਡੂਰ ਸਾਹਿਬ/ਚੰਡੀਗੜ੍ਹ, 26 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ‘ਆਪ’ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਖਡੂਰ ਸਾਹਿਬ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਤਿੰਨ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ‘ਆਪ’ ਦੇ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਗਿਣਤੀ ‘ਚ ਆਉਣ ‘ਤੇ ਲੋਕਾਂ ਦਾ ਧੰਨਵਾਦ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਕੜਾਕੇ ਦੀ ਗਰਮੀ ਵਿੱਚ ‘ਆਪ’ਦੇ ਪ੍ਰਚਾਰ ਪ੍ਰਤੀ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਕੋਈ ਹੋਰ ਪਾਰਟੀ ‘ਆਪ’ਦੇ ਨੇੜੇ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੇਰਾ ਫੁੱਲਾਂ ਦੇ ਹਾਰਾਂ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸੁਆਗਤ ਕੀਤਾ ਜਾਂਦਾ ਹੈ, ਜਦਕਿ ਲੋਕ ਦੂਜੇ ਸਿਆਸਤਦਾਨਾਂ ਨਾਲ ਹੱਥ ਮਿਲਾਉਣ ਤੋਂ ਬਾਅਦ ਆਪਣੀ ਉਂਗੱਲਾਂ ਗਿਣਦੇ ਹਨ।

ਖਡੂਰ ਸਾਹਿਬ ਵਿਖੇ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਬਦਲਾਅ ਦਾ ਸਮਾਂ ਹੈ, ਕਿਉਂਕਿ ਰੁੱਖ ਵੀ ਆਪਣੇ ਪੁਰਾਣੇ ਪੱਤੇ ਝਾੜ ਕੇ ਨਵਿਆਂ ਨੂੰ ਥਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਸਿਆਸੀ ਪਾਰਟੀਆਂ ਦੇ ਉਲਟ ‘ਆਪ’ ਆਗੂ ਨੌਜਵਾਨ ਹਨ ਅਤੇ ਗੈਰ-ਸਿਆਸੀ, ਆਮ ਪਰਿਵਾਰਾਂ ਤੋਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਵੰਸ਼ਵਾਦੀ ਸਿਆਸਤਦਾਨਾਂ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਲੁੱਟਿਆ ਅਤੇ ਮਹਿਲ ਅਤੇ ਹੋਟਲ ਬਣਾਏ ਪਰ ਹੁਣ ਉਹ ਆਮ ਲੋਕਾਂ ਨੂੰ ‘ਮਲੰਗ’ ਕਹਿ ਰਹੇ ਹਨ।

ਮਾਨ ਨੇ ਕਿਹਾ ਕਿ ਹੁਣ ਇਹ ‘ਮਲੰਗ’ਇਨ੍ਹਾਂ ਲੀਡਰਾਂ ਨੂੰ ਸਬਕ ਸਿਖਾਉਣਗੇ ਅਤੇ ਇਹ ਸਭ ਬੁਰੀ ਤਰ੍ਹਾਂ ਹਾਰ ਜਾਣਗੇ। ਮਾਨ ਨੇ ਕਿਹਾ ਕਿ ਉਹ ‘ਰਜਵਾੜੇ’ਬਣ ਗਏ, ਕਿਉਂਕਿ ਉਨ੍ਹਾਂ ਨੇ ਨਹਿਰਾਂ ਦਾ ਪਾਣੀ ਆਪਣੇ ਖੇਤਾਂ ਵਲ ਮੋੜ ਲਿਆ ਜਦੋਂ ਕਿ ਪੰਜਾਬੀਆਂ ਨੂੰ ਪਾਣੀ ਦੀ ਹਰ ਬੂੰਦ ਲਈ ਸੰਘਰਸ਼ ਕਰਨਾ ਪੈਂਦਾ ਹੈ।

ਪੰਜਾਬ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ (ਡਿਬੇਟ) ਕਰਵਾਈ, ਪਰ ਕੋਈ ਵਿਰੋਧੀ ਨੇਤਾ ਨਹੀਂ ਆਇਆ।

ਉਹ ਇਸ ਲਈ ਨਹੀਂ ਆਏ ਕਿਉਂਕਿ ਉਹ ਸਾਰੇ ਭ੍ਰਿਸ਼ਟ ਅਤੇ ਝੂਠੇ ਹਨ, ਉਨ੍ਹਾਂ ਕੋਲ ਉਨ੍ਹਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ, ਜੋ ਮੈਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਪੁੱਛਣ ਜਾ ਰਿਹਾ ਸੀ।

ਪਰ ਹੁਣ ਇਹ ਸਾਰੇ ‘ਬਰਸਾਤੀ ਡੱਡੂ’ ਵਾਂਗ ਬਾਹਰ ਆ ਗਏ ਹਨ, ਦਹਾਕਿਆਂ ਤੱਕ ਤੁਹਾਨੂੰ ਲੁੱਟਣ ਤੋਂ ਬਾਅਦ ਹੁਣ ਫਿਰ ਤੁਹਾਡੀਆਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਅਸੀਂ ਖਡੂਰ ਸਾਹਿਬ ਹਲਕੇ ਤੋਂ 25,000 ਵੋਟਾਂ ਨਾਲ ਜਿੱਤ ਰਹੇ ਹਾਂ, ਉਨ੍ਹਾਂ ਲੋਕਾਂ ਨੂੰ ਇਸ ਫ਼ਰਕ ਨੂੰ ਵਧਾ ਕੇ 35,000 ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਲਈ ਉਨ੍ਹਾਂ ਕੋਲ ਕਈ ਯੋਜਨਾਵਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਹੈ।

ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਪਹਿਲਾਂ ਹੀ ਘਰ-ਘਰ ਬਿਜਲੀ ਮੁਫ਼ਤ ਦੇ ਰਹੀ ਹੈ। ਜਲਦੀ ਹੀ ਵਪਾਰਕ (ਕਮਰਸ਼ੀਅਲ) ਬਿਜਲੀ ਵੀ ਸਸਤੀ ਹੋ ਜਾਵੇਗੀ। ਪੰਜਾਬ ਵਿੱਚ ਉਦਯੋਗ ਆਉਣਗੇ, ਤੁਹਾਡੇ ਬੱਚਿਆਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਨੂੰ ਆਪਣੇ ਕਰੀਅਰ ਲਈ ਘਰ-ਬਾਰ ਛੱਡ ਕੇ ਵਿਦੇਸ਼ ਨਹੀਂ ਜਾਣਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ 90% ਲੋਕ ਉਨ੍ਹਾਂ ਨੂੰ ‘ਬਾਈ ਜੀ’ (ਵੱਡੇ ਭਰਾ ਲਈ ਮਲਵਈ ਸ਼ਬਦ) ਕਹਿ ਕੇ ਬੁਲਾਉਂਦੇ ਹਨ, ਉਹ ਮੇਰੇ ਨਾਲ ਗੱਲ ਕਰਨ ਲਈ ਮੈਨੂੰ ਕਿਤੇ ਵੀ ਰੋਕ ਸਕਦੇ ਹਨ।

ਰਵਾਇਤੀ ਪਾਰਟੀਆਂ ਦੀ ਰੈਲੀ ਦੌਰਾਨ ਸਟੇਜ ਲੋਕਾਂ ਤੋਂ ਐਨੀ ਦੂਰ ਰੱਖੀ ਜਾਂਦੀ ਹੈ ਕਿ ਜਿੱਥੇ ਉਨ੍ਹਾਂ ਨੂੰ ਲੋਕਾਂ ਦੀ ਆਵਾਜ਼ ਵੀ ਨਹੀਂ ਸੁਣਾਈ ਦਿੰਦੀ। ਇੱਕ ਵਾਰ ਇੱਕ ਪੁਲਿਸ ਅਫ਼ਸਰ ਨੇ ਮੈਨੂੰ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ, ਕਿਉਂਕਿ ਗ਼ੁੱਸੇ ਵਿੱਚ ਆਏ ਲੋਕ ਇਨ੍ਹਾਂ ਆਗੂਆਂ ‘ਤੇ ਚੱਪਲ ਸੁੱਟ ਦਿੰਦੇ ਹਨ, ਸੁਰੱਖਿਆ ਸਿਰਫ਼ ਇੱਕ ਬਹਾਨਾ ਹੈ, ਅਸਲ ਵਿੱਚ ਇਹ ਜਨਤਾ ਤੋਂ ਡਰਦੇ ਹਨ, ਕਿਉਂਕਿ ਉਹ ਲੋਕਾਂ ਨਾਲ ਗ਼ਲਤ ਕਰਦੇ ਹਨ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਸਾਡੇ ਦੇਸ਼ ਦੀ ਆਜ਼ਾਦੀ ਦੀ ਲੜਾਈ ਅਤੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ। ਇਨ੍ਹਾਂ ਚੋਣਾਂ ਦਾ ਇਤਿਹਾਸ ਜਦੋਂ ਲਿਖਿਆ ਜਾਵੇਗਾ ਤਾਂ ਇਹ ਜ਼ਰੂਰ ਲਿਖਿਆ ਜਾਵੇਗਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੀ 13-0 ਨਾਲ ਜਿੱਤ ਨਾਲ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਨਾਮ ਸੁਨਹਿਰੇ ਸ਼ਬਦਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਜਦੋਂ ਖਡੂਰ ਸਾਹਿਬ ਦੇ ਸੰਸਦ ਮੈਂਬਰ ਲਾਲਜੀਤ ਸਿੰਘ ਭੁੱਲਰ ਹੋਣਗੇ ਤਾਂ ਇਸ ਖੇਤਰ ਦੇ ਕੰਮ ਦੁੱਗਣੀ ਰਫ਼ਤਾਰ ਅਤੇ ਜੋਸ਼ ਨਾਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਨੇ ਇਕੱਲੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 44 ਸੜਕਾਂ ਦਾ ਨਿਰਮਾਣ ਕਰਵਾਇਆ ਹੈ ਅਤੇ ਇਸ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਝਾੜੂ’ ਦਾ ਬਟਨ 4 ਨੰਬਰ ‘ਤੇ ਹੋਵੇਗਾ, ਪਰ ਇਹ ਯਕੀਨੀ ਬਣਾਓ ਕਿ ਇਹ 4 ਜੂਨ ਨੂੰ ਪਹਿਲੇ ਨੰਬਰ ‘ਤੇ ਆਵੇ।

ਮਾਨ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀ ਹਾਲਤ ਸਭ ਦੇ ਸਾਹਮਣੇ ਹੈ। ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਬਾਦਲ ਖ਼ਤਮ ਹੋ ਚੁੱਕਾ ਹੈ ਅਤੇ ਕਾਂਗਰਸ ਪੰਜਾਬ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਭੁੱਲਥ ਨੂੰ ਛੱਡ ਕੇ ਸੰਗਰੂਰ ਤੋਂ ਚੋਣ ਲੜਨ ਲਈ ਗਏ ਹਨ, ਪਿਛਲੀ ਵਾਰ ਉਹ ਬਠਿੰਡਾ ਗਏ ਸਨ ਪਰ ਹਾਰ ਗਏ, ਇਸ ਵਾਰ ਫਿਰ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਾਰ ਦਾ ਸੁਆਦ ਚੱਖਣਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਨੇ ਸੋਚਿਆ ਕਿ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਣਗੇ। ਪਰ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ ਹੈ, ਉਹ ਇੱਕ ਵਿਚਾਰ ਹਨ। ਅਸੀਂ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਬਣ ਕੇ ਉੱਭਰੇ ਹਾਂ। ਮਾਨ ਨੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਲਈ ਸਟੈਂਡ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬੀ ਵੀ ਨਹੀਂ ਆਉਂਦੀ ਪਰ ਉਹ ਪੰਜਾਬ ਦਾ ਵਾਰਿਸ ਬਣਨਾ ਚਾਹੁੰਦੇ ਹਨ ਅਤੇ ਕੈਪਟਨ ਹਮੇਸ਼ਾ ਹੀ ਪੰਜਾਬ ਵਿਰੋਧੀ ਤਾਕਤਾਂ ਦੇ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਗਲਾਂ ਦਾ ਕੋਈ ਮਤਲਬ ਨਹੀਂ, ਉਹ ਕਹਿ ਰਹੇ ਹਨ ਕਿ ਪੰਜ ਪਿਆਰਿਆਂ ਵਿਚੋਂ ਇਕ ਪਿਆਰਾ ਗੁਜਰਾਤ ਤੋਂ ਸੀ, ਇਸ ਲਈ ਉਨ੍ਹਾਂ ਦਾ ਪੰਜਾਬ ਨਾਲ ਖ਼ੂਨ ਦਾ ਰਿਸ਼ਤਾ ਹੈ।

ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ‘ਚ ‘ਆਪ’ ਨੂੰ ਵੱਡੇ ਫ਼ਰਕ ਨਾਲ ਜਿਤਾਓ, ਅਸੀਂ ਪੰਜਾਬ ‘ਚ 13-0 ਨਾਲ ਜਿੱਤ ਪ੍ਰਾਪਤ ਕਰ ਰਹੇ ਹਾਂ, ਅਸੀਂ ਦਿੱਲੀ, ਗੁਜਰਾਤ, ਆਸਾਮ ਅਤੇ ਕੁਰੂਕਸ਼ੇਤਰ ‘ਚ ਸੀਟਾਂ ਜਿੱਤ ਰਹੇ ਹਾਂ, ਅਸੀਂ ਪਾਰਲੀਮੈਂਟ ‘ਚ ਤੁਹਾਡੀ ਆਵਾਜ਼ ਬਣ ਕੇ ਸੂਬੇ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਵਾਂਗੇ। ਕੋਈ ਵੀ ਤੁਹਾਡੇ ਕੰਮ ਜਾਂ ਫ਼ੰਡਾਂ ਨੂੰ ਰੋਕ ਨਹੀਂ ਪਾਵੇਗਾ।

ਸਾਡੀ ਏਕਤਾ ਹੀ ਸਾਡੀ ਤਾਕਤ ਹੈ, ਪੰਜਾਬ ‘ਚ ਬਾਕੀ ਸਾਰੀਆਂ ਪਾਰਟੀਆਂ ਆਪਸ ‘ਚ ਲੜ ਰਹੀਆਂ ਹਨ,ਪਰ ‘ਆਪ’ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੀ ਹੈ: ਭਗਵੰਤ ਮਾਨ

ਭਗਵੰਤ ਮਾਨ ਨੇ ਕਪੂਰਥਲਾ ‘ਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਲੋਕਾਂ ਦੀ ਭਾਰੀ ਭੀੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਬਦਲਾਅ ਵੱਲ ਇੱਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਨਰਿੰਦਰ ਮੋਦੀ ਦੀ ਰੈਲੀ ਵਿੱਚ ਭਾਜਪਾ ਵਾਲਿਆਂ ਨੇ 400 ਰੁਪਏ ਦਿਹਾੜੀ ਦਾ ਵਾਅਦਾ ਕਰਕੇ ਭੀੜ ਲਿਆਂਦੀ ਹੈ। ਪਰ ਬਾਅਦ ਵਿੱਚ ਉਨ੍ਹਾਂ ਨੇ ਇਹ ਦੇਣ ਤੋਂ ਵੀ ਇਨਕਾਰ ਕਰ ਦਿੱਤਾ। ਮਾਨ ਨੇ ਕਿਹਾ ਕਿ ਉਹ ਧੰਨ ਹਨ ਕਿ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਅਤੇ ਉਨ੍ਹਾਂ ਦਾ ਸਮਰਥਨ ਕਰਦੇ ਹਨ।

ਉਨ੍ਹਾਂ ਕਿਹਾ ਕਿ ‘ਆਪ’ਆਗੂਆਂ ਤੇ ਵਰਕਰਾਂ ਦੀ ਏਕਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਸ ਵਿੱਚ ਲੜ ਰਹੇ ਹਨ। ਪਰ ਆਮ ਆਦਮੀ ਪਾਰਟੀ (ਆਪ) ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨ ਦੀ ਅਪੀਲ ਕੀਤੀ।

ਕਪੂਰਥਲਾ ਰੈਲੀ ਦੌਰਾਨ ਮਾਨ ਨੇ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ ਰਾਤ ਸੌਂਣ ਲਈ ਵੀ ਰੋਂਦੇ ਹਨ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ, ਜੇਕਰ ਉਹ ਫਿਰ ਬੁਰੀ ਤਰ੍ਹਾਂ ਹਾਰ ਗਏ ਤਾਂ ਉਹ ਰਿਟਾਇਰ ਹੋ ਕੇ ਕੁਝ ਹੋਰ ਕਰਨਗੇ। ਮਾਨ ਨੇ ਲੋਕਾਂ ਨੂੰ ਸੁਖਬੀਰ ਬਾਦਲ ਦੀ ਸੇਵਾਮੁਕਤੀ ਨੂੰ ਹਕੀਕਤ ਬਣਾਉਣ ਦੀ ਅਪੀਲ ਕੀਤੀ।

ਕਾਂਗਰਸ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਉਹ ਭੰਬਲਭੂਸੇ ‘ਚ ਹਨ। ਰਾਜਾ ਵੜਿੰਗ ਇਹ ਚੋਣ ਲੜਨ ਲਈ ਬਠਿੰਡਾ ਤੋਂ ਲੁਧਿਆਣਾ ਆਏ, ਖਹਿਰਾ ਸੰਗਰੂਰ ਗਏ ਅਤੇ ਸਿੰਗਲਾ ਆਨੰਦਪੁਰ ਸਾਹਿਬ ਗਏ। ਉਹ ਉੱਥੇ ਦੇ ਨਹੀਂ ਹਨ। ਮਾਨ ਨੇ ਕਿਹਾ ਕਿ ਆਪਣੀ ਵੋਟ ਬਰਬਾਦ ਨਾ ਕਰੋ। ਮੈਂ ਇੱਥੇ ਆਪਣੇ ਲਈ ਵੋਟਾਂ ਮੰਗਣ ਨਹੀਂ ਆਇਆ।

ਮੈਂ ਤੁਹਾਡੇ ਬੱਚਿਆਂ ਦੇ ਭਵਿੱਖ ਲਈ, ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਤਰੱਕੀ ਲਈ ਵੋਟਾਂ ਮੰਗ ਰਿਹਾ ਹਾਂ। ਉਨਾਂ ਨੇ ਕਿਹਾ ਕਿ ਉਹ ਇੱਥੇ ਪੈਸੇ ਕਮਾਉਣ ਨਹੀਂ ਆਏ ਹਨ। ਇਸੇ ਲਈ ਉਨਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ 43,000 ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਬਿਨਾਂ ਕਿਸੇ ਨੂੰ ਪੈਸਾ ਦਿੱਤੇ ਅਫਸਰ ਬਣ ਰਹੇ ਹਨ। ਇੱਕ ਪਰਿਵਾਰ ਨੂੰ ਛੇ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਵਸੀਲੇ ਅਤੇ ਬੁਨਿਆਦੀ ਢਾਂਚਾ ਪਹਿਲੇ ਜਿਹਾ ਹੀ ਹੈ, ਪਰ ਉਹ ਪੰਜਾਬ ਵਿੱਚ ਉਸ ਤੋਂ ਵੀ ਜਿਆਦਾ ਸਹੂਲਤਾਂ ਦੇ ਰਹੇ ਹਨ ਅਤੇ ਲੋਕ ਭਲਾਈ ਦੇ ਕੰਮ ਕਰ ਰਹੇ ਹਨ। ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਇੱਕੋ ਜਿਹਾ ਹੈ ਪਰ ਹੁਣ ਪੰਜਾਬ ਕੋਲ ਇਮਾਨਦਾਰ ਆਗੂ ਹਨ ਜਿਨ੍ਹਾਂ ਦੀ ਨੀਅਤ ਸਾਫ਼ ਹੈ।

ਮਾਨ ਨੇ ਕਿਹਾ ਕਿ ਵਿਰੋਧੀ ਧਿਰ ਕਹਿ ਰਹੀ ਸੀ ਕਿ ਮੁਫਤ ਬਿਜਲੀ ਨਾਮੁਮਕਿਨ ਹੈ, ਸਰਕਾਰੀ ਨੌਕਰੀਆਂ ਅਸੰਭਵ ਹਨ, ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਅਸੰਭਵ ਸੀ ਪਰ ਅਸੀਂ ਸਭ ਕੁਝ ਸੰਭਵ ਕੀਤਾ ਹੈ।

ਹਰਸਿਮਰਤ ਬਾਦਲ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਪੋਸਟਰਾਂ ‘ਤੇ ਤੁਹਾਡਾ ਉਮੀਦਵਾਰ ਲਿਖਦੀ ਸੀ, ਹੁਣ ਉਸ ਦੀ ਥਾਂ ‘ਤੁਹਾਡੀ ਨਿਮਾਣੀ ਸੇਵਾਦਾਰ’ ਲਿਖਦੀ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹੇ ਸੇਵਾਦਾਰ ਹਨ, ਜੋ ਗੁਰਬਾਣੀ ਅਤੇ ਪੰਥ ਦੀ ਬੇਅਦਬੀ ਕਰਦੇ ਹਨ।

ਭਾਜਪਾ ਅਤੇ ਨਰਿੰਦਰ ਮੋਦੀ ‘ਤੇ ਹਮਲਾ ਬੋਲਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ ‘ਚ ਪਾ ਦਿੱਤਾ, ਸਿੱਖਿਆ ਕ੍ਰਾਂਤੀਕਾਰੀ ਮਨੀਸ਼ ਸਿਸੋਦੀਆ ਨੂੰ ਜੇਲ ‘ਚ ਪਾ ਦਿੱਤਾ, ਦਿੱਲੀ ‘ਚ ਸਿਹਤ ਖੇਤਰ ‘ਚ ਕ੍ਰਾਂਤੀ ਕਰਨ ਲਿਆਉਣ ਵਾਲੇ ਸਤੇਂਦਰ ਜੈਨ ਨੂੰ ਜੇਲ ‘ਚ ਪਾ ਦਿੱਤਾ ਅਤੇ ਸੰਜੇ ਸਿੰਘ ਨੂੰ ਜੇਲ ‘ਚ ਪਾ ਦਿੱਤਾ।

ਨਰਿੰਦਰ ਮੋਦੀ ਅਤੇ ਉਸ ਦੇ ਸਰਮਾਏਦਾਰ ਦੋਸਤਾਂ ਖਿਲਾਫ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਿਸਤਾਨ ਵਰਗੇ ਅੱਠ ਤੋਂ ਦਸ ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ ‘ਤੇ ਨਹੀਂ ਬੋਲਦੇ।

ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹੇ ਨਰਿੰਦਰ ਮੋਦੀ ਮੰਗਲ-ਸੂਤਰ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਡਰ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਡਰਾ ਰਹੇ ਹਨ ਕਿ ਜੇਕਰ ਭਾਰਤ ਗਠਜੋੜ ਦੀ ਸਰਕਾਰ ਬਣੀ ਤਾਂ ਉਹ ਤੁਹਾਡੀਆਂ ਚੀਜ਼ਾਂ ਖੋਹ ਲੈਣਗੇ, ਇਹ ਇਕ ਬੇਬੁਨਿਆਦ ਝੂਠ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੱਖੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਪਹੁੰਚਾਉਣ ਲਈ ‘ਆਪ’ਉਮੀਦਵਾਰ ਨੂੰ ਵੋਟ ਪਾਉਣ ਲਈ ਕਿਹਾ ਹੈ।

ਸੁਲਤਾਨਪੁਰ ਲੋਧੀ ਵਿੱਚ ਮਾਨ ਨੇ ਲੋਕਾਂ ਨੂੰ ਕਿਹਾ ਕਿ 1 ਜੂਨ ਨੂੰ ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਸਾਰੀ ਜਿੰਮੇਵਾਰੀ ਲਾਲਜੀਤ ਭੁੱਲਰ ਅਤੇ ਮੇਰੀ ਹੋਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਪੈਸਾ ਕੋਈ ਮਾਇਨੇ ਨਹੀਂ ਰੱਖਦਾ। ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਬਹੁਤ ਸਾਰੀਆਂ ਯੋਜਨਾਵਾਂ ਹਨ।

ਭਗਵੰਤ ਮਾਨ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ ‘ਚੋਂ ਕੱਢੇ ਜਾਣ ‘ਤੇ ਚੁਟਕੀ ਲੈਂਦਿਆਂ ਕਿੱਕਲੀ ਦੀ ਨਵੀਂ ਪੰਗਤੀਆਂ ਸੁਣਾਈ- “ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ…ਕੱਲ੍ਹ ਪਾਰਟੀ ‘ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ…।”

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੇ ਪਿਆਰ ਅਤੇ ਸਹਿਯੋਗ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ ਨੂੰ ਪਈ ਹਰ ਇਕ ਵੋਟ ਉਨ੍ਹਾਂ ਅਤੇ ਅਰਵਿੰਦ ਕੇਜਰੀਵਾਲ ਨੂੰ ਜਾਵੇਗੀ। ਫਿਰ ਪੰਜਾਬ ਦੇ ਫੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ। ਮਾਨ ਨੇ ਖਡੂਰ ਸਾਹਿਬ ਦੀ ਸਮੁੱਚੀ ਟੀਮ ਦਾ ਐਨੇ ਉਤਸ਼ਾਹ ਨਾਲ ਰੈਲੀਆਂ ਅਤੇ ਚੋਣ ਪ੍ਰਚਾਰ ਕਰਨ ਲਈ ਧੰਨਵਾਦ ਕੀਤਾ।

ਮਾਨ ਨੇ ਲੋਕਾਂ ਨੂੰ ‘ਆਪ’ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਤਜਰਬੇਕਾਰ ਆਗੂ ਹਨ ਜੋ ਪੰਜਾਬ ਅਤੇ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ।

ਇਹ ਸਿਰਫ਼ ਸੰਸਦ ਮੈਂਬਰ ਚੁਣਨ ਦੀ ਚੋਣ ਨਹੀਂ ਹੈ, ਇਹ ਚੋਣ ਆਉਣ ਵਾਲੀ ਫਸਲਾਂ, ਨਸਲਾਂ ਦੀ ਹੈ, ਜੇ ਕੋਈ ਪੰਜਾਬ ਦਾ ਭਲਾ ਕਰ ਸਕਦਾ ਹੈ ਤਾਂ ਉਹ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ : ਲਾਲਜੀਤ ਸਿੰਘ ਭੁੱਲਰ

ਆਪ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਚੋਣ ਲਾਲਜੀਤ ਸਿੰਘ ਭੁੱਲਰ ਅਤੇ ਭਗਵੰਤ ਮਾਨ ਦੀ ਨਹੀਂ ਹੈ, ਇਹ ਚੋਣ ਸਾਡੇ ਬੱਚਿਆਂ ਅਤੇ ਸਾਡੇ ਨੌਜਵਾਨਾਂ ਦੀ ਹੈ, ਉਨ੍ਹਾਂ ਦੇ ਭਵਿੱਖ ਦੀ ਹੈ, ਇਹ ਸਾਡੇ ਦੇਸ਼, ਸਾਡੇ ਬਜ਼ੁਰਗਾਂ ਅਤੇ ਸਾਡੇ ਨੌਜਵਾਨਾਂ ਦੀ ਹੈ। ਹਰ ਕੋਈ ਪੰਥਕ ਹੋਣ ਦਾ ਦਾਅਵਾ ਕਰ ਰਿਹਾ ਹੈ ਪਰ ਖਡੂਰ ਸਾਹਿਬ ਦੀ ਸੰਗਤ ਹੀ ਪੰਥਕ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਸਾਰੀ ਤਾਕਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਿਕਾਸ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...